ਪੰਜਾਬਪਟਿਆਲਾ

ਪੰਜਾਬ ਸਰਕਾਰ ਵੱਲੋਂ ਮੁਲਾਜਮਾਂ ਦੀਆਂ ਤਨਖਾਹਾਂ ਵਿੱਚ ਕਟੌਤੀ ਦੀ ਵਿਉਂਤਬੰਦੀ ਦਾ ਸਖ਼ਤਾ ਵਿਰੋਧ

ਪਟਿਆਲਾ, 20 ਅਪ੍ਰੈਲ (ਰਮਨਦੀਪ/ਮਧੂਸਾਰ ਬਿਊਰੋ) ਬਿਜਲੀ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ( ਸੁਰਿੰਦਰ ਸਿੰਘ ਪਹਿਲਵਾਨ ਗਰੁੱਪ ) ਵਲੋਂ ਪੰਜਾਬ ਸਰਕਾਰ ਦੀ ਵਿੱਤ ਸਬ ਕਮੇਟੀ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਵੱਡੇ ਪੱਧਰ ਤੇ ਕੱਟ ਲਗਾਉਣ ਦੀ ਵਿਉਂਤਬੰਦੀ ਦਾ ਪੁਰਜ਼ੋਰ ਸ਼ਬਦਾਂ ਵਿੱਚ ਵਿਰੋਧ ਕੀਤਾ ਜਾਂਦਾ ਹੈ

ਇਸ ਮੌਕੇ ਬੀ ਐਸ ਸੇਖੋਂ ਚੀਫ਼ ਪੈਟਰਨ ਹਰਮੇਸ਼ ਧੀਮਾਨ ਪੈਟਰਨ ਪਰਮਜੀਤ ਸਿੰਘ ਸੂਬਾ ਪ੍ਰਧਾਨ ਰਜਿੰਦਰ ਠਾਕਰ ਜਨਰਲ ਸਕੱਤਰ ਸੀਨੀਅਰ ਮੀਤ ਪ੍ਰਧਾਨ ਪਰਮਜੀਤ ਸਿੰਘ ਭਿੱਖੀ ਅਤੇ ਬਲਵਿੰਦਰ ਸਿੰਘ ਬਾਜਵਾ ਕੈਸ਼ੀਅਰ ਇੰਦਰਜੀਤ ਸਿੰਘ ਢਿੱਲੋਂ ਡਿਪਟੀ ਜਨਰਲ ਸਕੱਤਰ ਸੁਖਵਿੰਦਰ ਸਿੰਘ ਚਾਹਲ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਦਾ ਵੇਰਵਾ ਪ੍ਰੈੱਸ ਨੂੰ ਜਾਰੀ ਕਰਦਿਆਂ ਰਾਜਿੰਦਰ ਠਾਕੁਰ ਜਨਰਲ ਸਕੱਤਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਪਾਸੇ ਕਰੋਨਾ ਵਾਇਰਸ ਦੇ ਕਹਿਰ ਨਾਲ ਜੂਝਦਿਆਂ ਘਰ ਘਰ ਬਿਜਲੀ ਪਹੵੰਚਾ ਰਹੇ ਮੁਲਾਜ਼ਮ ਆਪਣੀ ਜਾਨ ਖ਼ਤਰੇ ਵਿੱਚ ਪਾ ਕੇ ਬਿਨਾਂ ਕਿਸੇ ਸੁਰੱਖਿਆ ਸਾਮਾਨ ਤੋਂ ਪੰਜਾਬ ਦੇ ਲੋਕਾਂ ਦੀ ਸੇਵਾ ਕਰ ਰਹੇ ਹਨ ਦੂਸਰੇ ਪਾਸੇ ਸਰਕਾਰ ਦੇ ਨੁਮਾਇੰਦੇ ਅਤੇ ਮੁਲਾਜ਼ਮ ਵਿਰੋਧੀ ਲੋਕ ਵਿਰੋਧੀ ਨੀਤੀਆਂ ਘੜਨ ਵਾਲੇ ਕੁਝ ਲੋਕ ਕਰਫਿਊ ਅਤੇ ਲੋਕ ਡਾਓੂਨ ਦੀ ਮਜਬੂਰੀ ਦਾ ਫਾਇਦਾ ਉਠਾ ਕੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਤੇ ਵੱਡੀ ਪੱਧਰ ਤੇ ਕੈਂਚੀ ਫੇਰਨ ਦੀ ਤਿਆਰੀ ਕਰ ਰਹੇ ਹਨ ਜਿਸ ਨੂੰ ਪੰਜਾਬ ਦੀਆਂ ਜਥੇਬੰਦੀਆਂ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰਨਗੀਆਂ।
ਜਥੇਬੰਦੀ ਵੱਲੋਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੁਲਾਜ਼ਮ ਵਿਰੋਧੀ ਵਿਉਂਤਬੰਦੀ ਨੂੰ ਅੱਗੇ ਨਾ ਵਧਾਇਆ ਜਾਵੇ ਅਤੇ ਸਾਰੇ ਮੁਲਾਜ਼ਮਾਂ ਨੂੰ ਪੂਰੀ ਤਨਖਾਹ ਰਿਲੀਜ਼ ਕੀਤੀ ਜਾਵੇ ਜੇਕਰ ਸਰਕਾਰ ਵੱਲੋਂ ਇਸ ਤਰ੍ਹਾਂ ਦੇ ਨਾਦਰਸ਼ਾਹੀ ਫ਼ਰਮਾਨ ਨਾਲ ਮੁਲਾਜ਼ਮਾਂ ਦੀਆਂ ਤਨਖਾਹਾਂ ਤੇ ਕੱਟ ਲਾਉਣ ਦੀ ਕੋਸ਼ਿਸ਼ ਕੀਤੀ ਤਾਂ ਸਮੁੱਚਾ ਮੁਲਾਜ਼ਮ ਵਰਗ ਸੜਕਾਂ ਤੇ ਨਿਕਲਣ ਲਈ ਮਜਬੂਰ ਹੋਵੇਗਾ ।

Leave a Reply

Your email address will not be published. Required fields are marked *