ਪੰਜਾਬਪਟਿਆਲਾ

ਪਟਿਆਲਾ ਦੀ ਪਹਿਲੀ ਕੋਰੋਨਾ ਪਾਜ਼ੀਟਿਵ ਔਰਤ ਦੀ ਮੌਤ

ਪਟਿਆਲਾ 27 ਅਪ੍ਰੈਲ (ਰਮਨਦੀਪ/ਮਧੂਸਾਰ ਬਿਊਰੋ) ਕੋਰੋਨਾ ਵਾਇਰਸ ਨਾਲ ਰਾਜਪੁਰਾ ਵਿਚ ਇਕ ਔਰਤ ਦੀ ਮੌਤ ਹੋ ਗਈ ਹੈ। ਇਹ ਪਟਿਆਲਾ ਜ਼ਿਲ੍ਹੇ ਵਿਚ ਪਹਿਲੀ ਮੌਤ ਹੋਈ ਹੈ। ਪਟਿਆਲਾ ਨੂੰ ਕੋਰੋਨਾ ਹਾਟਸਪਾਟ ਐਲਾਨਿਆ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਵਿਚ ਮੌਤਾਂ ਦੀ ਗਿਣਤੀ 19 ਹੋ ਗਈ ਹੈ। ਪਟਿਆਲਾ ਵਿਚ ਹੁਣ ਤਕ 61 ਮਰੀਜ਼ ਸਾਹਮਣੇ ਆ ਚੁੱਕੇ ਹਨ। ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਦਿਨੋ-ਦਿਨ ਵਧਦਾ ਜਾ ਰਿਹਾ ਹੈ।

ਅੱਜ ਸੂਬੇ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 322 ਹੋ ਗਈ ਹੈ ਅਤੇ ਹੁਣ ਤੱਕ ਕੋਰੋਨਾ ਵਾਇਰਸ ਨਾਲ 19 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੰਜਾਬ ਵਿਚ ਹਾਲੇ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 211 ਹੈ ਅਤੇ ਕੋਰੋਨਾ ਪਾਜੀਟਿਵ 84 ਮਰੀਜ਼ ਠੀਕ ਹੋ ਚੁੱਕੇ ਹਨ। ਅੱਜ ਸੂਬੇ ਵਿਚੋਂ ਕੋਰੋਨਾ ਦੇ 2 ਮਰੀਜ਼ ਪਾਜੀਟਿਵ ਮਰੀਜ਼ ਮਿਲੇ ਹਨ। ਸੂਬੇ ਵਿਚ ਹੁਣ ਤੱਕ ਸ਼ਕੀ ਮਰੀਜ਼ਾਂ ਗਿਣਤੀ 14317 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 10497 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 3507 ਮਰੀਜ਼ਾਂ ਦੀ ਰਿਪੋਰਟ ਭੇਜੀ ਗਈ ਹੈ। 1 ਕੋਰੋਨਾ ਮਰੀਜ਼ ਦੀ ਹਾਲਤ ਗੰਭੀਰ ਬਣੀ ਹੋਈ ਹੈ। ਅੱਜ ਕੋਰੋਨਾ ਪਾਜੀਟਿਵ ਦੇ 5 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 3 ਕੇਸ ਜਲੰਧਰ, 1 ਕੇਸ ਲੁਧਿਆਣਾ ਅਤੇ 1 ਕੇਸ ਨਵਾਂਸ਼ਹਿਰ ਤੋਂ ਸਾਹਮਣੇ ਆਇਆ ਹੈ। ਪਟਿਆਲਾ ਵਿਚੋਂ ਸਭ ਤੋਂ ਜ਼ਿਆਦਾ ਕੋਰੋਨਾ ਦੇ 60 ਕੇਸ ਹਨ।

Leave a Reply

Your email address will not be published. Required fields are marked *