ਪੰਜਾਬਪਟਿਆਲਾ

ਪੰਜ ਹੋਰ ਵਿਅਕਤੀ ਕਰੋਨਾ ਤੋਂ ਹੋਏ ਠੀਕ, ਕੋਈ ਨਵਾਂ ਪੋਜਟਿਵ ਕੇਸ ਨਹੀ

75 ਕੋਵਿਡ ਸੈਂਪਲਾ ਦੀ ਰਿਪੋਰਟ ਆਈ ਨੈਗੇਟਿਵ : ਡਾ. ਮਲਹੋਤਰਾ
ਪਟਿਆਲਾ 16 ਮਈ (ਰਮਨਦੀਪ/ਮਧੂਸਾਰ ਬਿਊਰੋ) ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਬੀਤੇ ਦਿਨੀ ਕੋਵਿਡ ਜਾਂਚ ਸਬੰਧੀ ਲੈਬ ਵਿਚ ਭੇਜੇ ਗਏ 75 ਸੈਂਪਲਾ ਦੀ ਰਿਪੋਰਟ ਕੋਵਿਡ ਨੈਗੇਟਿਵ ਪਾਈ ਗਈ ਹੈ ਅਤੇ ਅੱਜ ਜਿਲੇ ਵਿਚ ਕੋਈ ਵੀ ਪੋਜਟਿਵ ਕੇਸ ਰਿਪੋਰਟ ਨਹੀ ਹੋਇਆ।ਜੋਕਿ ਜਿਲੇ ਲਈ ਇੱਕ ਰਾਹਤ ਭਰੀ ਖਬਰ ਹੈ।

ਉਹਨਾਂ ਦਸਿਆਂ ਕਿ ਪੰਜਾਬ ਸਰਕਾਰ ਦੀਆਂ ਹਸਪਤਾਲ ਵਿਚ ਦਾਖਲ ਪੋਜਟਿਵ ਮਰੀਜਾਂ ਨੂੰ ਡਿਸਚਾਰਜ ਕਰਨ ਸਬੰਧੀ ਬਣਾਈ ਨਵੀਂ ਨੀਤੀ ਤਹਿਤ ਅੱਜ ਜਿਲੇ ਦੇ ਪੰਜ ਹੋਰ ਮਰੀਜਾਂ ਨੂੰ ਰਾਜਿੰਦਰਾ ਹਸਪਤਾਲ ਵਿਚੋ ਛੁੱਟੀ ਦੇਕੇ ਘਰ ਭੇਜ ਦਿੱਤਾ ਗਿਆ।ਜਿਹਨਾ ਵਿਚੋ ਦੋ ਰਾਜਪੁਰਾ, ਦੋ ਪਟਿਆਲਾ , ਇੱਕ ਨਾਭਾ ਨਾਲ ਸਬੰਧਤ ਹੈ। ਉਹਨਾਂ ਦਸਿਆਂ ਕਿ ਛੁੱਟੀ ਹੋਣ ਵਾਲੇ ਸਾਰੇ ਵਿਅਕਤੀਆਂ ਨੂੰ ਉਹਨਾਂ ਦੇ ਆਪਣੇ ਘਰਾਂ ਵਿਚ ਛੱਡਣ ਦਾ ਪ੍ਰਬੰਧ ਜਿਲਾ ਸਿਹਤ ਵਿਭਾਗ ਵੱਲੋ ਸਰਕਾਰੀ ਐੰਬੂਲੈਂਸ ਰਾਹੀ ਕੀਤਾ ਜਾ ਰਿਹਾ ਹੈ।ਉਹਨਾਂ ਛੁੱਟੀ ਹੋਣ ਵਾਲੇ ਸਾਰੇ ਵਿਅਕਤੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਛੁੱਟੀ ਤੋਂ ਬਾਦ ਅਗਲੇ ਸੱਤ ਦਿਨ ਘਰ ਵਿਚ ਹੀ ਵੱਖਰੇ ਰਹਿਣ ਦੀਆਂ ਸ਼ਰਤਾ ਪੁਰੀਆ ਕਰਨ ਤਾਂ ਜੋ ਕਿਸੇ ਹੋਰ ਵਿਅਕਤੀ ਨੂੰ ਅੱਗੇ ਇੰਫੈਕਸ਼ਨ ਨਾ ਹੋ ਸਕੇ।ਉਹਨਾਂ ਕਿਹਾ ਕਿ ਭਾਵੇਂ ਸਰਕਾਰ ਵੱਲੋ ਦੁਕਾਨਾਂ ਨੂੰ ਖੋਲਣ ਅਤੇ ਕਰਫਿਉ ਵਿਚ ਢਿੱਲ ਦੇ ਦਿਤੀ ਗਈ ਹੈ, ਪ੍ਰੰਤੁ ਉਹਨਾਂ ਆਮ ਜਨਤਾ ਨੂੰ ਮੁੜ ਅਪੀਲ ਕੀਤੀ ਕਿ ਉਹ ਕਰੋਨਾ ਤੋਂ ਬਚਾਅ ਲਈ ਕੰਮ ਕਾਜ ਵਾਲੀਆ ਥਾਂਵਾ ਤੇਂ ਸਮਾਜਿਕ ਦੂਰੀ ਬਣਾਉਣ ,ਵਾਰ ਵਾਰ ਹੱਥਾਂ ਨੂੰ ਸਾਬਣ ਅਤੇ ਸਾਫ ਪਾਣੀ ਨਾਲ ਧੋਣਾ,ਜਨਤਕ ਥਾਵਾਂ ਤੇ ਮੂੰਹ ਤੇ ਮਾਸਕ ਪਾ ਕੇ ਰੱਖਣਾ ਵਰਗੀਆਂ ਸਾਵਧਾਨੀਆਂ ਜਰੂਰ ਵਰਤਣ ਅਤੇ ਸਰਕਾਰ ਵੱਲੋ ਸਮੇਂ ਸਮੇਂ ਤੇਂ ਦਿੱਤੇ ਜਾਂਦੇ ਦਿਸ਼ਾ ਨਿਰਦੇਸ਼ਾ ਦਾ ਪਾਲਣ ਜਰੂਰ ਕਰਨ।ਉਹਨਾਂ ਕਿਹਾ ਕਿ ਸਮੂਹ ਜਨਤਾ ਦੇ ਸਹਿਯੋਗ ਨਾਲ ਹੀ ਕਰੋਨਾ ਦੀ ਜੰਗ ਨੂੰ ਜਿਤਿਆ ਜਾ ਸਕਦਾ ਹੈ।
ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿਚ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਕੁੱਲ 86 ਸੈਂਪਲ ਲਏ ਗਏ ਹਨ।ਜਿਹਨਾਂ ਵਿਚੋ ਜਿਆਦਾਤਰ ਬਾਹਰੋਂ ਆ ਰਹੇ ਯਾਤਰੀਆਂ/ਲੇਬਰ,ਫਲੂ ਕਾਰਨਰਾ ਤੇ ਲਏ ਗਏ ਸੈਂਪਲ ਸ਼ਾਮਲ ਹਨ।ਜਿਹਨਾਂ ਦੀ ਰਿਪੋਰਟ ਕੱਲ ਨੂੰ ਆਵੇਗੀ।ਉੁਹਨਾਂ ਦੱਸਿਆਂ ਕਿ ਰਾਜਿੰਦਰਾ ਹਸਪਤਾਲ ਵਿਚ ਦਾਖਲ ਸਾਰੇ ਕੋਵਿਡ ਪੋਜਟਿਵ ਵਿਅਕਤੀ ਠੀਕ ਠਾਕ ਹਨ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਉਨ੍ਹਾਂ ਕਿਹਾ ਕਿ ਹੁਣ ਤੱਕ ਕੋਵਿਡ ਜਾਂਚ ਸਬੰਧੀ 2195 ਸੈਂਪਲ ਲਏ ਜਾ ਚੁੱਕੇ ਹਨ ਜਿਹਨਾਂ ਵਿਚੋ 105 ਕੋਵਿਡ ਪੋਜਟਿਵ ਜੋ ਕਿ ਜਿਲਾ ਪਟਿਆਲਾ ਨਾਲ ਸਬੰਧਤ ਹਨ, 2004 ਨੈਗਟਿਵ ਅਤੇ 86 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਪੌਜਟਿਵ ਕੇਸਾਂ ਵਿੱਚੋਂ ਦੋ ਪੋਜਟਿਵ ਕੇਸ ਦੀ ਮੋਤ ਹੋ ਚੁੱਕੀ ਹੈ ਅਤੇ 83 ਕੇਸ ਠੀਕ ਹੋ ਚੁੱਕੇ ਹਨ।ਉਹਨਾਂ ਦੱਸਿਆ ਕਿ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 20 ਹੈ ।

Leave a Reply

Your email address will not be published. Required fields are marked *