ਪੰਜਾਬਪਟਿਆਲਾ

ਹਲਕਾ ਇੰਚਾਰਜ ਨਾਭਾ ਬਾਬੂ ਕਬੀਰ ਦਾਸ ਦੀ ਯੋਗ ਅਗਵਾਈ ‘ਚ ਨਾਭਾ ਦੀ ਸੰਗਤ ਵੱਲੋਂ ਕਣਕ ਭੇਂਟ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਨੂੰ 20 ਕੁਇੰਟਲ ਕਣਕ ਸੌਂਪੀ
ਪਟਿਆਲਾ 2 ਜੂਨ (ਰਮਨਦੀਪ/ਮਧੂਸਾਰ ਬਿਊਰੋ) ਕੋਰੋਨਾ ਸੰਕਟ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗੁਰੂ ਘਰਾਂ ‘ਚ ਸਮਰੱਥਾ ਅਨੁਸਾਰ ਯੋਗਦਾਨ ਪਾਉਣ ਲਈ ਕੀਤੀ ਗਈ ਅਪੀਲ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਹਲਕਾ ਨਾਭਾ ਦੇ ਇੰਚਾਰਜ ਬਾਬੂ ਕਬੀਰ ਦਾਸ ਦੇ ਯਤਨਾਂ ਨਾਲ ਨਾਭਾ ਦੀ ਸਮੁੱਚੀ ਸੰਗਤ ਵੱਲੋਂ ਇਕੱਤਰ ਕਣਕ ਗੁਰੂ ਘਰ ਲਈ ਭੇਜੀ ਗਈ ਹੈ।

ਇਸ ਮੌਕੇ ਹਲਕਾ ਇੰਚਾਰਜ ਨਾਭਾ ਬਾਬੂ ਕਬੀਰਦਾਸ ਨੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਨੂੰ 20 ਕੁਇੰਟਲ ਕਣਕ ਸੌਂਪਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਪ੍ਰੇਰਨਾ ਸਦਕਾ 450 ਕੁਇੰਟਲ ਕਣਕ ਨਾਭਾ ਦੀ ਸਮੁੱਚੀ ਸੰਗਤ ਨੇ ਇਕੱਤਰ ਕਰਕੇ ਗੁਰੂ ਰਾਮਦਾਸ ਘਰ ਸ੍ਰੀ ਦਰਬਾਰ ਸਾਹਿਬ ਲਈ ਭੇਜੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਨਾਭਾ ਦੀ ਸੰਗਤ ਵੱਲੋਂ ਹੋਰ ਇਕੱਤਰ ਕੀਤੀ ਗਈ 20 ਕੁਇੰਟਲ ਕਣਕ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੀ ਲੰਗਰ ਸੇਵਾ ਲਈ ਦਿੱਤੀ ਗਈ ਹੈ। ਬਾਬੂ ਕਬੀਰ ਦਾਸ ਨੇ ਕਿਹਾ ਕਿ ਗੁਰੂ ਘਰ ‘ਚ ਲੰਗਰ ਪ੍ਰੰਪਰਾ ਗੁਰੂ ਸਾਹਿਬਾਨ ਦੇ ਸਮੇਂ ਤੋਂ ਚੱਲ ਰਹੀ ਹੈ ਅਤੇ ਕੋਰੋਨਾ ਸੰਕਟ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਨਿਰਵਿਘਨ ਚਲਾਏ ਗਏ ਲੰਗਰ ‘ਚ ਯੋਗਦਾਨ ਪਾਉਣਾ ਅੱਜ ਸਮੁੱਚੀ ਸੰਗਤ ਦਾ ਫਰਜ਼ ਹੈ। ਇਸ ਮੌਕੇ ਮੈਨੇਜਰ ਕਰਨੈਲ ਸਿੰਘ ਨਾਭਾ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬਾਨ ‘ਚ ਲੰਗਰ ਸੇਵਾਵਾਂ ਨਿਰਵਿਘਨ ਜਾਰੀ ਹਨ ਅਤੇ ਸੰਗਤਾਂ ਸਮਰੱਥਾ ਅਨੁਸਾਰ ਗੁਰੂ ਘਰ ਦੇ ਲੰਗਰਾਂ ‘ਚ ਯੋਗਦਾਨ ਪਾਉਣ। ਗੁਰਦੁਆਰਾ ਪ੍ਰਬੰਧਕਾਂ ਵੱਲੋਂ ਬਾਬੂ ਕਬੀਰ ਦਾਸ ਅਤੇ ਨਾਭਾ ਦੀ ਸੰਗਤ ਨੂੰ ਸਿਰੋਪਾਓ ਦੇ ਕੇ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਚੇਅਰਮੈਨ ਧਰਮ ਸਿੰਘ ਧਾਰੋਕੀ ਮਾਰਕੀਟ ਕਮੇਟੀ, ਗੁਰਮੀਤ ਸਿੰਘ ਕੋਟ ਸਰਕਲ ਜਥੇਦਾਰ ਨਾਭਾ, ਸਰਕਲ ਜਥੇਦਾਰ ਹਰਭਜਨ ਸਿੰਘ, ਅਨਿਲ ਗੁਪਤਾ ਪ੍ਰਧਾਨ ਵਪਾਰ ਮੰਡਲ ਨਾਭਾ, ਬਿਕਰਮਜੀਤ ਸਿੰਘ ਚੌਹਾਨ ਵਾਈਸ ਪ੍ਰਧਾਨ ਮਾਲਵਾ ਜ਼ੋਨ ਸ਼੍ਰੋਮਣੀ ਅਕਾਲੀ ਦਲ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਅਮਰਪਾਲ ਸਿੰਘ, ਕਰਤਾਰ ਸਿੰਘ, ਗੁਰਦੀਪ ਸਿੰਘ, ਗੁਰਵਿੰਦਰ ਸਿੰਘ ਆਦਿ ਸ਼ਾਮਲ ਸਨ।

Leave a Reply

Your email address will not be published. Required fields are marked *