36ਵੇਂ ਘੱਲੂਘਾਰੇ ਦੀ ਵਰੇਗੰਢ ਮੌਕੇ ਜੂਨ 1984 ਦੇ ਸ਼ਹੀਦਾਂ ਨੂੰ ਸਮਰਪਿਤ ਸ਼ਹੀਦੀ ਸਮਾਗਮ
ਜੂਨ ’84 ਅਜਿਹਾ ਦਰਦ, ਸਿੱਖ ਕੌਮ ਕਦੇ ਵੀ ਭੁਲਾ ਨਹੀਂ ਸਕਦੀ : ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ
ਸ਼ੋ੍ਰਮਣੀ ਅਕਾਲੀ ਦਲ ਵੱਲੋਂ ਪ੍ਰੋ. ਚੰੰਦੂਮਾਜਰਾ, ਸ. ਰੱਖੜਾ ਅਤੇ ਸ਼ੋ੍ਰਮਣੀ ਕਮੇਟੀ ਮੈਂਬਰਾਂ ਨੇ ਕੀਤੀ ਸ਼ਿਰਕਤ
ਪਟਿਆਲਾ 6 ਜੂਨ (ਰਮਨਦੀਪ/ਮਧੂਸਾਰ ਬਿਊਰੋ) ਸ਼ੋ੍ਰਮਣੀ ਕਮੇਟੀ ਵੱਲੋਂ 36ਵੇਂ ਘੱਲੂਘਾਰੇ ਦੀ ਵਰੇਗੰਢ ਮੌਕੇ ਜੂਨ 1984 ਦੇ ਦੇ ਸ਼ਹੀਦਾਂ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਰੱਖੇ ਗਏ ਭੋਗ ਪਾਏ ਜਾਣ ਗਏ ਅਤੇ ਹਜ਼ੂਰੀ ਕੀਰਤਨੀ ਜਥਿਆਂ ਨੇ ਕੀਰਤਨ ਸਰਵਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਸਿੱਖ ਕੌਮ ਅਤੇ ਖਾਲਸਾ ਪੰਥ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੇ ਜਾਣ ਉਪਰੰਤ ਜੂਨ 1984 ਮੌਕੇ ਭਾਰਤੀ ਹਕੂਮਤ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ’ਤੇ ਕੀਤੇ ਗਏ ਫੌਜੀ ਹਮਲੇ ਦੌਰਾਨ ਸ਼ਹੀਦ ਕੀਤੇ ਗਏ ਨਿਰਦੇਸ਼ੋ ਸਿੰਘਾਂ-ਸਿੰਘਣੀਆਂ, ਬੱਚੇ ਬਜ਼ੁਰਗਾਂ ਅਤੇ ਔਰਤਾਂ ਨੂੰ ਸ਼ਰਧਾ ਸਤਿਕਾਰ ਭੇਂਟ ਕੀਤਾ ਗਿਆ।
ਸ਼ਹੀਦੀ ਸਮਾਗਮ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੇ ਸ਼ਿਰਕਤ ਕਰਦਿਆਂ ਸ਼ਹੀਦਾਂ ਨੂੰ ਸ਼ਰਧਾ ਸਤਿਕਾਰ ਭੇਂਟ ਕੀਤਾ। ਇਸ ਮੌਕੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਸੁਰਜੀਤ ਸਿੰਘ ਰੱਖੜਾ, ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੋਂ ਇਲਾਵਾ ਅੰਤਿ੍ਰੰਗ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ, ਬੀਬੀ ਕੁਲਦੀਪ ਕੌਰ ਟੌਹੜਾ, ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਸ਼ਵਿੰਦਰ ਸਿੰਘ ਸੱਭਰਵਾਲ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸਤਵਿੰਦਰ ਸਿੰਘ ਟੌਹੜਾ ਆਦਿ ਵੀ ਸ਼ਾਮਲ ਹੋਏ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਕਿਹਾ ਕਿ ਜੂਨ 1984 ਅਜਿਹਾ ਦਰਦ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਭੁੱਲਣਾ ਨਹੀਂ ਚਾਹੇਗੀ। ਉਨ੍ਹਾਂ ਕਿਹਾ ਕਿ ਘੱਟ ਗਿਣਤੀਆਂ ’ਤੇ ਹੋ ਰਹੇ ਹਮਲੇ ਅਤੇ ਸਿੱਖਾਂ ਦੇ ਕੌਮੀ ਮਸਲਿਆਂ ਪ੍ਰਤੀ ਅੱਜ ਵੀ ਮੰਥਨ ਕਰਨ ਦੀ ਲੋੜ ਹੈ।
ਜੂਨ ’84 ਦੇ ਸ਼ਹੀਦਾਂ ਨੂੰ ਸ਼ਰਧਾ ਸਤਿਕਾਰ ਭੇਂਟ ਕਰਦਿਆਂ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪੇ੍ਰਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ’ਤੇ ਭਾਰਤੀ ਹਕੂਮਤ ਵੱਲੋਂ ਕੀਤਾ ਗਿਆ ਫੌਜੀ ਹਮਲਾ ਕੋਈ ਅਚਾਨਕ ਜਾਂ ਅਚਨਚੇਤ ਵਾਪਰੀ ਘਟਨਾ ਨਹੀਂ ਸੀ ਬਲਕਿ ਕੇਂਦਰੀ ਹਕੂਮਤ ਦੀ ਸੋਚੀ ਸਮਝੀ ਸਾਜਿਸ਼ ਸੀ, ਜਿਸ ਨੂੰ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਅਜਿਹੀ ਵਿਲੱਖਣ ਹੋਂਦ ਹਸਤੀ ਵਾਲੀ ਸਿੱਖ ਕੌਮ ਦੇ ਵਾਰਿਸ ਹਾਂ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਅਜੌਕੀ ਪੀੜੀ ਮਹਾਨ ਵਿਰਾਸਤ ਅਤੇ ਇਤਿਹਾਸ ਨਾਲ ਜੁੜੇ ਅਤੇ ਗੁਰੂ ਸਾਹਿਬਾਨ ਦੇ ਸਿਧਾਂਤ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਵੇ।
ਇਸ ਮੌਕੇ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਭਾਵੇਂ ਜੂਨ 1984 ਦਾ ਘੱਲੂਘਾਰਾ ਵਾਪਰੇ ਨੂੰ 36 ਸਾਲ ਬੀਤ ਚੁੱਕੇ ਹਨ, ਪਰ ਅੱਜ ਵੀ ਇਸ ਹਮਲੇ ਦੀ ਪੀੜ ਅਤੇ ਦਰਦ ਸੱਜਰੀ ਹੈ ਅਤੇ ਜ਼ਖ਼ਮ ਹਰੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਹੁਕਮਰਾਨਾਂ ਵੱਲੋਂ ਕੀਤਾ ਗਿਆ ਹਮਲਾ ਅਜਿਹਾ ਗੁਨਾਹ ਅਤੇ ਪਾਪ ਸੀ, ਜਿਸ ਨੂੰ ਰਹਿੰਦੀ ਦੁਨੀਆ ਤੱਕ ਸਿੱਖ ਕੌਮ ਨਾ ਕਦੇ ਭੁੱਲੀ ਹੈ ਅਤੇ ਨਾ ਹੀ ਭੁੱਲ ਸਕਦੀ ਹੈ। ਉਨ੍ਹਾਂ ਕਿਹਾ ਕਿ ਹਮਲੇ ਦੀ ਸਾਜਿਸ਼ਘਾੜੇ ਭਾਰਤੀ ਹੁਕਮਰਾਨਾਂ ਨੂੰ ਸਿੱਖ ਕੌਮ ਕਦੇ ਮੁਆਫ਼ ਨਹੀਂ ਕਰ ਸਕਦੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਅਮਰਪਾਲ ਸਿੰਘ, ਸਿਮਰਜੀਤ ਸਿੰਘ ਚੰਦੂਮਾਜਰਾ, ਜਗਜੀਤ ਸਿੰਘ ਕੋਹਲੀ ਸਿਆਸੀ ਸਲਾਹਕਾਰ, ਸਾਬਕਾ ਚੇਅਰਮੈਨ ਇੰਦਰ ਮੋਹਨ ਸਿੰਘ ਬਜਾਜ, ਸਾਬਕਾ ਮੈਂਬਰ ਬੀਬੀ ਪਰਮਜੀਤ ਕੌਰ, ਸਾਬਕਾ ਮੈਂਬਰ ਬੀਬੀ ਕਮਲੇਸ਼ ਕੌਰ, ਜੰਗ ਸਿੰਘ ਇਟਲੀ, ਸਾਬਕਾ ਹੈਡ ਗ੍ਰੰਥੀ ਸੁਖਦੇਵ ਸਿੰਘ, ਜੰਗ ਸਿੰਘ ਇਟਲੀ, ਪ੍ਰੇਮ ਸਿੰਘ ਸਵਾਈਵਾਲਾ, ਸੁਖਵਿੰਦਰਪਾਲ ਸਿੰਘ ਮਿੰਟਾ, ਲਾਡੀ ਪਹਾੜੀਪੁਰ, ਜਤਿੰਦਰ ਸਿੰਘ ਪਹਾੜੀਪੁਰ, ਜਰਸਵੀਰ ਸਿੰਘ ਬਘੌਰਾ, ਜਰਨੈਲ ਸਿੰਘ ਅਲੀਪੁਰ, ਸੰਦੀਪ ਸਿੰਘ ਰਾਜਾ, ਸੰਨੀ ਹਸਨਪੁਰ, ਜਸਵਿੰਦਰ ਪਾਲ ਚੱਢਾ, ਪਲਵਿੰਦਰ ਰਿੰਕੂ, ਵਰਿੰਦਰ ਡਕਾਲਾ, ਸੁੰਦਰ ਬਲਬੇੜੀ, ਰੂਪੀ ਕੱਕੇਪੁਰ, ਬਲਜਿੰਦਰ ਬਲਾਸਪੁਰ, ਸੁਖਚੈਨ ਸਿੰਘ ਜੌਲਜਾ, ਵਰਿੰਦਰ ਸਿੰਘ ਡਕਾਲਾ, ਅਮਰਜੀਤ ਸਿੰਘ ਮਰਦਾਹੇੜੀ, ਬਲਜਿੰਦਰ ਸਿੰਘ ਧਾਲੀਵਾਲ, ਅਰਵਿੰਦਰ ਸਿੰਘ ਭਿੰਡਰ ਆਦਿ ਸ਼ਾਮਲ ਸਨ।
(ਡੱਬੀ)
ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੇਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਹਜ਼ੂਰੀ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਸਰਵਣ ਕਰਕੇ ਨਿਹਾਲ ਕੀਤਾ। ਇਸ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਮੁਬਾਰਕਬਾਦ ਦਿੰਦਿਆਂ ਗੁਰੂ ਸਾਹਿਬ ਦੀ ਵਿਚਾਰਧਾਰਾ, ਜੀਵਨ ਅਤੇ ਫਲਸਫੇ ਬਾਰੇ ਜਾਣੂੰ ਕਰਵਾਉਂਦਆਂ ਗੁਰੂ ਸਾਹਿਬ ਦੀ ਸਿਧਾਂਤ ਨੂੰ ਅਮਲੀਜਾਮਾ ਪਹਿਨਾਉਣ ’ਤੇ ਜ਼ੋਰ ਦਿੱਤਾ। ਇਸ ਮੌਕੇ ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਅਮਰਪਾਲ ਸਿੰਘ, ਕਰਤਾਰ ਸਿੰਘ, ਗੁਰਦੀਪ ਸਿੰਘ, ਆਤਮ ਪ੍ਰਕਾਸ਼ ਸਿੰਘ ਬੇਦੀ, ਗੁਰਵਿੰਦਰ ਸਿੰਘ ਅਤੇ ਸਮੁੱਚਾ ਸਟਾਫ਼ ਆਦਿ ਸ਼ਾਮਲ ਸੀ।
ਫੋਟੋ : ਜੂਨ 1984 ਦੇ ਸ਼ਹੀਦਾਂ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਸ਼ਹੀਦਾਂ ਦੀ ਯਾਦ ’ਚ ਅਰਦਾਸ ਕਰਦੇ ਹੋਏ।

