ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸੰਗਤ ਨੂੰ ਸਮਰਪਿਤ ਕੀਤਾ ‘ਸੈਂਸਰ ਹੈਂਡ ਸੈਨੇਟਾਈਜ਼ਰ’
ਕੋਰੋਨਾ ਲਾਗ ਦੀ ਰੋਕਥਾਮ ਲਈ ਸੰਗਤ ਕੋਵਿੰਡ-19 ਦੀਆਂ ਹਦਾਇਤਾਂ ਨੂੰ ਯਕੀਨੀ ਬਣਾਵੇ : ਭਾਈ ਪ੍ਰਨਾਮ ਸਿੰਘ
ਪਟਿਆਲਾ 12 ਜੂਨ (ਮਧੂਸਾਰ ਬਿਊਰੋ) ਕੋਰੋਨਾ ਸੰਕਟ ਦੇ ਮੱਦੇਨਜ਼ਰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀ ਸੰਗਤ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਹਿਯੋਗ ਕਰਦਿਆਂ ਗੁਰੂ ਸ਼ਬਦ ਪ੍ਰਚਾਰ ਸਭਾ ਨੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪੁੱਜਦੀ ਸੰਗਤ ਲਈ ‘ਸੈਂਸਰ ਹੈਂਡ ਸੈਨੇਟਾਈਜ਼ਰ’ ਸੰਗਤਾਂ ਨੂੰ ਸਮਰਪਿਤ ਕੀਤਾ। ਗੁਰੂ ਸ਼ਬਦ ਪ੍ਰਚਾਰ ਸਭਾ ਵੱਲੋਂ ਗੁਰਦੁਆਰਾ ਪ੍ਰਬੰਧਕਾਂ ਨੂੰ ਸੌਂਪੇ ਗਏ ‘ਸੈਂਸਰ ਐਂਡ ਸੈਨੇਟਾਈਜ਼ਰ’ ਨੂੰ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਗੁਰੂ ਦਰਬਾਰ ਦੇ ਬਾਹਰ ਸਥਾਪਤ ਕੀਤਾ ਗਿਆ।
ਸੈਂਸਰ ਸੈਨੇਟਾਈਜ਼ਰ ਸੰਗਤਾਂ ਨੂੰ ਸਮਰਪਿਤ ਕਰਨ ਮੌਕੇ ਹੈਡ ਗ੍ਰੰਥੀ ਗਿਆਨੀ ਭਾਈ ਪ੍ਰਨਾਮ ਸਿੰਘ ਅਤੇ ਮੈਨੇਜਰ ਕਰਨੈਲ ਸਿੰਘ ਨਾਭਾ ਨੇ ਖੁਦ ਆਪਣੇ ਹੱਥਾਂ ਨੂੰ ਸੈਨੇਟਾਈਜ਼ ਕਰਕੇ ਸੰਗਤਾਂ ਨੂੰ ਆਪਣੇ ਹੱਥ ਸੈਨੇਟਾਈਜ਼ ਕਰਨ ਲਈ ਪ੍ਰੇਰਿਆ। ਇਸ ਮੌਕੇ ਗੱਲਬਾਤ ਕਰਦਿਆਂ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਕਿਹਾ ਕਿ ਕੋਰੋਨਾ ਲਾਗ ਦੀ ਰੋਕਥਾਮ ਲਈ ਜਾਰੀ ਹੋਈਆਂ ਨਵੀਆਂ ਗਾਈਡਲਾਈਨਜ਼ ਅਨੁਸਾਰ ਮੱਥਾ ਟੇਕਣ ਪੁੱਜਦੀ ਸੰਗਤ ਦੀ ਸੁਰੱਖਿਆ ਲÂਂੀ ਸ਼੍ਰੋਮਣੀ ਕਮੇਟੀ ਪੂਰੀ ਤਰ੍ਹਾਂ ਚਿੰਤਤ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਦਰਸ਼ਨੀ ਡਿਉੜੀ ‘ਚ ਸੰਗਤ ਲਈ ਸੈਨੇਟਾਈਜ਼ ਅਤੇ ਥਰਮਲ ਸਕਰੀਨਿੰਗ ਦੀ ਵਿਵਸਥਾ ਕੀਤੀ ਗਈ ਹੈ, ਜਿਸ ਦੇ ਚੱਲਦਿਆਂ ਸੰਗਤਾਂ ਨੂੰ ਹਰ ਪੱਖੋਂ ਤੋਂ ਕੋਰੋਨਾ ਦੇ ਪ੍ਰਭਾਵ ਤੋਂ ਬਚਾਉਣ ਲਈ ‘ਸੈਂਸਰ ਹੈਂਡ ਸੈਨੇਟਾਈਜ਼ਰ ਵੀ ਲਗਾ ਦਿੱਤਾ ਗਿਆ ਹੈ। ਇਸ ਮੌਕੇ ਮੈਨੇਜਰ ਕਰਨੈਲ ਸਿੰਘ ਨੇ ਨਾਭਾ ਨੇ ਵੀ ਸੰਗਤ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਦੇ ਪ੍ਰਭਾਵ ਨੂੰ ਠੱਲਣ ਲਈ ਸੰਗਤ ਮੂੰਹ ‘ਤੇ ਮਾਸਕ ਲਗਾਵੇ ਅਤੇ ਹੱਥਾਂ ਨੂੰ ਸੈਟੇਨਾਈਜ਼ ਕਰਨ ਤੋਂ ਇਲਾਵਾ ਸ਼ੋਸ਼ਲ ਡਿਸਟੈਂਸਿੰਗ ਰੱਖਕੇ ਕੋਵਿੰਡ-19 ਦੀਆਂ ਹਦਾਇਤਾਂ ਨੂੰ ਯਕੀਨੀ ਬਣਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨ ਮੈਨੇਜਰ ਕਰਨੈਲ ਸਿੰਘ, ਗੁਰੂ ਸ਼ਬਦ ਪ੍ਰਚਾਰ ਸਭਾ ਵੱਲੋਂ ਭਗਵੰਤ ਸਿੰਘ ਅਤੇ ਜੀਤ ਸਿੰਘ ਤੋਂ ਇਲਾਵਾ ਆਤਮ ਪ੍ਰਕਾਸ਼ ਸਿੰਘ ਬੇਦੀ, ਗੁਰਵਿੰਦਰ ਸਿੰਘ, ਮਨਜੀਤ ਸਿੰਘ ਆਦਿ ਹਾਜ਼ਰ ਸਨ।

