ਪੰਜਾਬਪਟਿਆਲਾ

ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਸਰਬਜੋਤ ਸਿੰਘ ਸਾਬੀ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 12 ਜੂਨ (ਸੁਖਬੀਰ ਸਿੰਘ/ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਨਵ-ਨਿਯੁਕਤ ਪ੍ਰਧਾਨ ਸ. ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਸਕੱਤਰ ਜਰਨਲ ਸ. ਸਰਬਜੋਤ ਸਿੰਘ ਸਾਬੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।

ਇਸ ਮੌਕੇ ਦੋਹਾਂ ਨਵ-ਨਿਯੁਕਤ ਯੂਥ ਅਕਾਲੀ ਆਗੂਆਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੈਂਬਰ ਸ. ਜੋਧ ਸਿੰਘ ਸਮਰਾ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਮੀਤ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਮੈਨੇਜਰ ਸ. ਨਰਿੰਦਰ ਸਿੰਘ ਮਥਰੇਵਾਲ ਤੇ ਸ. ਇਕਬਾਲ ਸਿੰਘ ਮੁਖੀ ਨੇ ਗੁਰੂ ਬਖ਼ਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਕੀਤਾ।
ਗੱਲਬਾਤ ਕਰਦਿਆਂ ਸ. ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਸੌ ਸਾਲ ਪੁਰਾਣੀ ਪੰਥਕ ਪਾਰਟੀ ਹੈ ਅਤੇ ਇਸ ਦੇ ਯੂਥ ਵਿੰਗ ਦੀ ਅਗਵਾਈ ਗੁਰੂ ਸਾਹਿਬ ਦੀ ਬਖ਼ਸ਼ਿਸ਼ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਸਮੂਹ ਅਹੁਦੇਦਾਰਾਂ ਵੱਲੋਂ ਉਨ੍ਹਾਂ ‘ਤੇ ਭਰੋਸਾ ਪ੍ਰਗਟ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਗੁਰਪ੍ਰੀਤ ਸਿੰਘ ਰਾਜੂ ਖੰਨਾ, ਵਿਧਾਇਕ ਸ. ਕੰਵਰਜੀਤ ਸਿੰਘ ਰੋਜੀ ਬਰਕੰਦੀ, ਸ. ਇਕਬਾਲ ਸਿੰਘ ਸੰਧੂ, ਸ. ਸੁਖਜਿੰਦਰ ਸਿੰਘ ਸੋਨੂੰ ਲੰਗਾਹ, ਸ. ਸਤਬੀਰ ਸਿੰਘ ਖੱਟੜਾ, ਸ. ਜੋਧ ਸਿੰਘ ਸਮਰਾ, ਸ. ਗੌਰਵਜੀਤ ਸਿੰਘ ਵਲਟੋਹਾ, ਸ. ਜਸਪ੍ਰੀਤ ਸਿੰਘ ਰਾਣਾ, ਸ. ਪਰਮਵੀਰ ਸਿੰਘ ਲਾਡੀ, ਸ. ਅਕਾਸ਼ਦੀਪ ਸਿੰਘ ਮਿੱਠੂਖੇੜਾ, ਸ. ਕੰਵਲਪ੍ਰੀਤ ਸਿੰਘ ਕਾਕੀ, ਸ. ਰਮਨਦੀਪ ਸਿੰਘ ਸਿੱਧੂ, ਸ. ਗੁਰਵੀਰ ਸਿੰਘ ਬਰਾੜ ਸ੍ਰੀ ਮੁਕਤਸਰ ਸਾਹਿਬ, ਸ. ਪ੍ਰੀਤਪਾਲ ਸਿੰਘ ਐਲ.ਏ., ਸ. ਨਿਸ਼ਾਨ ਸਿੰਘ ਮੀਤ ਮੈਨੇਜਰ, ਸ. ਅੰਮ੍ਰਿਤਪਾਲ ਸਿੰਘ ਸੂਚਨਾ ਅਧਿਕਾਰੀ ਆਦਿ ਮੌਜੂਦ ਸਨ।

Leave a Reply

Your email address will not be published. Required fields are marked *