ਭਾਰਤੀ ਕੰਟਰੋਲ ਰੇਖਾ ‘ਤੇ ਝੜੱਪ ਦੌਰਾਨ ਪਟਿਆਲਾ ਦਾ ਫੌਜੀ ਜਵਾਨ ਸ਼ਹੀਦ
ਪਟਿਆਲਾ 17 ਜੂਨ (ਰਮਨਦੀਪ/ਮਧੂਸਾਰ ਬਿਊਰੋ) ਭਾਰਤੀ ਕੰਟਰੋਲ ਰੇਖਾ ‘ਤੇ ਲੱਦਾਖ ਦੀ ਗਲਵਾਨ ਘਾਟੀ ‘ਚ ਭਾਰਤੀ ਫੌਜ ਅਤੇ ਚੀਨ ਸੈਨਿਕਾਂ ਵਿਚਾਲੇ ਹੋਈ ਹਿੰਸਕ ਝੜੱਪ ਦੌਰਾਨ ਸ਼ਹੀਦ ਹੋਏ 20 ਫੌਜੀ ਜਵਾਨਾਂ ‘ਚੋਂ ਪਟਿਆਲਾ ਦਾ ਰਹਿਣ ਵਾਲਾ ਫੌਜੀ ਜਵਾਨ ਮਨਦੀਪ ਸਿੰਘ ਵੀ ਸ਼ਹੀਦ ਹੋ ਗਿਆ।
ਜਾਣਕਾਰੀ ਅਨੁਸਾਰ ਮਨਦੀਪ ਸਿੰਘ ਕਸਬਾ ਘਨੌਰ ਦੇ ਪਿੰਡ ਸੀਲ ਦਾ ਰਹਿਣ ਵਾਲਾ ਹੈ। ਫੌਜੀ ਜਵਾਨ ਦੇ ਸ਼ਹੀਦ ਹੋਣ ਦੀ ਖ਼ਬਰ ਨਾਲ ਘਰ ‘ਚ ਮਾਤਮ ਅਤੇ ਪਿੰਡ ‘ਚ ਸੋਗ ਦੀ ਲਹਿਰ ਉਠ ਖੜੀ ਹੋਈ ਹੈ।

