ਪੰਜਾਬਪਟਿਆਲਾ

ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨਾਲ ਮਿਲਕੇ ਸੁਖਦੇਵ ਸਿੰਘ ਢੀਂਡਸਾ ਨੇ ਕੀਤਾ ਦੁੱਖ ਸਾਂਝਾ

ਦੇਸ਼ ਲਈ ਸ਼ਹੀਦ ਮਨਦੀਪ ਸਿੰਘ ਦਾ ਯੋਗਦਾਨ ਮਹਾਨ : ਢੀਂਡਸਾ
ਪਟਿਆਲਾ 25 ਜੂਨ (ਰਮਨਦੀਪ/ਮਧੂਸਾਰ ਬਿਊਰੋ)
ਭਾਰਤੀਆ ਕੰਟਰੋਲ ਰੇਖਾ ਉਤੇ ਸ਼ਹੀਦ ਹੋਣ ਵਾਲੇ ਜਵਾਨ ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨਾਲ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪਿੰਡ ਸੀਲ ਪਹੁੰਚ ਕੇ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਗੱਲਬਾਤ ਦੌਰਾਨ ਸੁਖਦੇਵ ਸਿੰਘ ਢੀਂਡਸਾ ਨੇ ਪਰਿਵਾਰਕ ਮੈਂਬਰਾਂ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਪ੍ਰਗਟ ਕੀਤਾ।

ਸ. ਢੀਂਡਸਾ ਨੇ ਕਿਹਾ ਕਿ ਦੇਸ਼ ਲਈ ਬਹਾਦਰੀ ਅਤੇ ਦਲੇਰੀ ਨਾਲ ਚੀਨੀ ਸੈਨਿਕਾਂ ਨਾਲ ਮੁਕਾਬਲਾ ਕਰਕੇ ਸ਼ਹੀਦ ਹੋਏ ਅਜਿਹੇ ਸ਼ਹੀਦਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹੀਦ ਮਨਦੀਪ ਸਿੰਘ ਦੇ ਯੋਗਦਾਨ ਨੂੰ ਕਦੇ ਵੀ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ, ਜਦਕਿ ਸ਼ਹੀਦੀ ਪਾਉਣ ਵਾਲੇ ਮਨਦੀਪ ਸਿੰਘ ਦੇ ਪਰਿਵਾਰ ਨੂੰ ਜੋ ਘਾਟਾ ਪਿਆ ਉਹ ਕਦੇ ਵੀ ਪੂਰਾ ਨਹੀਂ ਹੋ ਸਕਦਾ।

Leave a Reply

Your email address will not be published. Required fields are marked *