ਕਾਂਗਰਸ ਸਰਕਾਰ ਦਾ ਪੰਜ ਸਾਲਾਂ ਤੋਂ ਪਹਿਲਾਂ ਹੀ ਭੋਗ ਪੈ ਚੁੱਕਿਆ : ਸੁਰਜੀਤ ਸਿੰਘ ਕੋਹਲੀ
ਸੂਬੇ ਦੀ ਜਨਤਾ ਤੇ ਪਟਿਆਲਵੀਆਂ ਦੀਆਂ ਆਸਾਂ ਉਮੀਦਾਂ ‘ਤੇ ਫਿਰਿਆ ਪਾਣੀ
ਪਟਿਆਲਾ 26 ਜੂਨ (ਮਧੂਸਾਰ ਬਿਊਰੋ) ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦੀ ਅਗਵਾਈ ‘ਚ ਅੱਜ ਸ਼ਹਿਰੀ ਅਕਾਲੀ ਆਗੂ ਸਾਹਿਬਾਨ ਅਤੇ ਵਰਕਰਾਂ ਦੀ ਮੀਟਿੰਗ ਸੱਦੀ ਗਈ। ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤੀ ਪ੍ਰਦਾਨ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨੇ ਜ਼ਿਲ੍ਹੇ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤੀ ਪ੍ਰਦਾਨ ਕਰਨ ‘ਤੇ ਜ਼ੋਰ ਦਿੱਤਾ ਅਤੇ ਭਵਿੱਖ ਰਣਨੀਤੀ ਨੂੰ ਲੈ ਕੇ ਰੂਪ ਰੇਖਾ ਤਿਆਰ ਕਰਨ ਬਾਰੇ ਅਕਾਲੀ ਵਰਕਰਾਂ ਨੂੰ ਪ੍ਰੇਰਿਆ ਹੈ।
ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨੇ ਕਿਹਾ ਕਿ ਮੌਜੂਦਾ ਹਾਲਾਤਾਂ ‘ਚ ਜਿਥੇ ਲੋਕ ਪਹਿਲਾਂ ਹੀ ਕੋਰੋਨਾ ਵਰਗੀ ਮਹਾਂਮਾਰੀ ਨਾਲ ਜੂਝ ਰਹੇ ਹਨ, ਉਥੇ ਹੀ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਦਾ ਖਮਿਆਜ਼ਾ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਸ. ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਕਾਂਗਰਸ ਸਰਕਾਰ ਫੇਲ੍ਹ ਸਾਬਤ ਹੋਈ ਹੈ, ਜਿਸ ਨੇ ਲੋਕਾਂ ਦੀਆਂ ਸਾਰੀਆਂ ਆਸਾਂ ਉਮੀਦਾਂ ‘ਤੇ ਪਾਣੀ ਫੇਰ ਦਿੱਤਾ ਹੈ। ਉਨ੍ਹਾਂ ਕਿਹਾ ਕਿਹਾ ਕਿ ਸੂਬੇ ਦੀ ਜਨਤਾ ਤੇ ਪਟਿਆਲਵੀਆਂ ਨੂੰ ਸਰਕਾਰ ਤੋਂ ਵੱਡੀਆਂ ਆਸਾਂ ਸਨ, ਜਿਨਾਂ ਦੇ ਸੁਪਨੇ ਚਕਨਾਚੂਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਕਾਰਜਕਾਲ ‘ਚ ਕਿਸਾਨ, ਵਪਾਰੀ ਅਤੇ ਛੋਟੇ ਵਪਾਰੀਆਂ ਤੋਂ ਇਲਾਵਾ ਕਾਰੋਬਾਰ ਦਾ ਭੱਠਾ ਬੈਠ ਗਿਆ ਅਤੇ ਲੋਕ ਦੇ ਕਾਰੋਬਾਰ ਤੱਕ ਖ਼ਤਮ ਹੋ ਗਏ ਹਨ। ਸ. ਕੋਹਲੀ ਨੇ ਕਿਹਾ ਕਿ ਸਰਕਾਰ ਪੰਜ ਸਾਲਾਂ ਤੋਂ ਪਹਿਲਾਂ ਹੀ ਹੱਥ ਖੜੇ ਕਰ ਗਈ, ਜਿਸ ਕਾਰਨ ਲੋਕ ਅੱਜ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਨੂੰ ਯਾਦ ਕਰ ਰਹੇ ਹਨ, ਜਦੋਂ ਰਾਜ ਨਹੀਂ ਸੇਵਾ ਦੇ ਨਾਅਰੇ ਨਾਲ ਸੂਬੇ ‘ਚ ਨਿਰਪੱਖ ਸਰਕਾਰ ਸੂਬੇ ਦੇ ਲੋਕਾਂ ਦਾ ਭਲਾ ਚਾਹੁੰਦੀ ਸੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਜੀਤ ਸਿੰਘ, ਹਰਸਿਮਰਨ ਸਿੰਘ, ਬਿੱਲੀ ਚੱਢਾ, ਜਗਮੋਹਨ ਸਿੰਘ ਆਦਿ ਹਾਜ਼ਰ ਸਨ।

