ਪੰਜਾਬਪਟਿਆਲਾ

ਪਟਿਆਲਾ ‘ਚ ਗੋਲੀ ਮਾਰਕੇ ਕਤਲ…!

ਪਟਿਆਲਾ ‘ਚ ਗੋਲੀ ਮਾਰਕੇ ਕਤਲ…!
ਦੋ ਅਣਪਛਾਤਿਆਂ ਨੇ ਘਰ ‘ਚ ਦਾਖਲ ਹੋ ਕੇ ਘਟਨਾ ਨੂੰ ਦਿੱਤਾ ਅੰਜ਼ਾਮ
ਡਾਕਟਰਾਂ ਨੇ ਐਲਾਨਿਆ ਮ੍ਰਿਤਕ, ਪੁਲਿਸ ਕਰ ਰਹੀ ਜਾਂਚ
ਪਟਿਆਲਾ, 22 ਜੁਲਾਈ (ਮਧੂਸਾਰ ਬਿਊਰੋ) ਪਟਿਆਲਾ ਦੇ ਵਿਕਾਸ ਨਗਰ ਅਧੀਨ ਪੈਂਦੇ ਚੀਮਾ ਚੌਂਕ ਵਿਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਜਦੋਂ ਮੋਟਰਸਾਇਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ 31 ਸਾਲਾ ਮਹਿਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਥਾਣਾ ਤ੍ਰਿਪੜੀ ਦੇ ਮੁਖੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੀ ਮੁੱਢਲੀ ਜਾਂਚ ਵਿੱਚ ਇਹ ਸਾਹਮਣੇ ਆਇਆ ਹੈ ਕਿ 31 ਸਾਲਾ ਪ੍ਰੀਤੀ ਆਪਣੇ ਵਿੱਚ ਹੀ ਮੌਜੂਦ ਸੀ। ਇਸੇ ਦੌਰਾਨ ਮੋਟਰਸਾਇਕਲ ਸਵਾਰ ਦੋ ਅਣਪਛਾਤੇ ਨੌਜਵਾਨ ਉਸਦੇ ਘਰ ਵਿੱਚ ਦਾਖਿਲ ਹੋਏ। ਜਿਹੜੇ ਕਿ ਉਸਦੀ ਪਿੱਠ ‘ਤੇ ਗੋਲੀ ਮਾਰ ਕੇ ਫਰਾਰ ਹੋ ਗਏ। ਜ਼ਖਮੀਂ ਹਾਲਤ ਵਿੱਚ ਪੀੜਿਤ ਪਰਿਵਾਰ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਸਰਕਾਰੀ ਰਜਿੰਦਰਾ ਹਸਪਤਾਲ ਵਿੱਚ ਦਾਖਿਲ ਕਰਵਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲਿਸ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਇਸ ਕੇਸ ਦੀ ਕਈ ਪੱਖਾਂ ਤੋਂ ਛਾਣਬੀਣ ਕਰ ਰਹੀ ਹੈ।

Leave a Reply

Your email address will not be published. Required fields are marked *