ਪਟਿਆਲਾ

ਸ਼੍ਰੋਮਣੀ ਕਮੇਟੀ ਧਰਮ ਪ੍ਰਚਾਰ ਕਮੇਟੀ ਵੱਲੋਂ ਵੱਖ-ਵੱਖ ਜ਼ੋਨਾਂ ‘ਚ ਗੁਰਮਤਿ ਕੁਇਜ਼ ਮੁਕਾਬਲੇ

ਗੁਰਦੁਆਰਾ ਮੋਤੀ ਬਾਗ ਸਾਹਿਬ ਅਤੇ ਅਕਾਲ ਅਕੈਡਮੀ ਰੰਨੋ ਕਲਾਂ ਦੇ ਵਿਦਿਆਰਥੀਆਂ ਦੀ ਟੀਮ ਜਿੱਤੀ
ਪਟਿਆਲਾ 24 ਜੁਲਾਈ (ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਦੀ ਯੋਗ ਅਗਵਾਈ ‘ਚ ਧਰਮ ਪ੍ਰਚਾਰ ਕਮੇਟੀ ਵੱਲੋਂ ਪਟਿਆਲਾ ਹਲਕੇ ਦੇ ਵੱਖ-ਵੱਖ ਜ਼ੋਨਾਂ ‘ਚ ਗੁਰਮਤਿ ਕੁਇਜ਼ ਮੁਕਾਬਲੇ ਕਰਵਾਏ। ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਅਤੇ ਪਿੰਡ ਖੇੜੀ ਜੱਟਾਂ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਦੀ ਪ੍ਰੇਰਨਾ ਸਦਕਾ ਵਿਦਿਆਰਥੀਆਂ ਨੇ ਧਾਰਮਕ ਪ੍ਰੀਖਿਆ ‘ਚ ਹਿੱਸਾ ਲਿਆ।

ਇਸ ਦੌਰਾਨ ਪ੍ਰਚਾਰਕਾਂ ਵੱਲੋਂ ਆਨਲਾਈਨ ਪ੍ਰਣਾਲੀ ਅਤੇ ਵਿਦਿਆਰਥੀਆਂ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਗੁਰਮਤਿ ਸਿੱਖਿਆ ਦਾ ਇਮਤਿਹਾਨ ਲਿਆ ਗਿਆ। ਇਸ ਦੌਰਾਨ ਜ਼ਿਲ੍ਹਾ ਪਟਿਆਲਾ ਦੇ ਸੇਂਟ ਲਾਰੈਂਸ ਸਕੂਲ, ਅਕਾਲ ਅਕੈਡਮੀ ਬਲਬੇੜਾ, ਕੇ.ਵੀ. -1ਪਟਿਆਲਾ ਕੈਂਟ ਦੇ ਵਿਦਿਆਰਥੀਆਂ ਨੇ ਪ੍ਰਚਾਰਕਾਂ ਵੱਲੋਂ ਪੁੱਛੇ ਗਏ ਸਵਾਲਾਂ ਦਾ ਬਾਖੂਬੀ ਜਵਾਬ ਦਿੰਦਿਆਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ, ਜਿਨਾਂ ‘ਚੋਂ ਅਕਾਲ ਅਕੈਡਮੀ ਰੰਨੋ ਕਲਾਂ ਅਤੇ ਗੁਰਦੁਆਰਾ ਮੋਤੀ ਬਾਗ ਸਾਹਿਬ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਨ ‘ਚ ਸਫਲਤਾ ਪ੍ਰਾਪਤ ਕੀਤਾ। ਇਸ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਕਰਨੈਲ ਸਿੰਘ ਨੇ ਨਾਭਾ ਨੇ ਵੀ ਬੱਚਿਆਂ ਨੂੰ ਸਿੱਖ ਇਤਿਹਾਸ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਜੇਤੂ ਆਈਆਂ ਟੀਮਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਤ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਲਵਾ ਜ਼ੋਨ ਦੇ ਇੰਚਾਰਜ ਭੋਲਾ ਸਿੰਘ, ਪ੍ਰਚਾਰਕ ਪਰਵਿੰਦਰ ਸਿੰਘ, ਪਰਵਿੰਦਰ ਸਿੰਘ ਰਿਓਂਦ, ਲਖਵਿੰਦਰ ਸਿੰਘ ਅਜਰੌਰ, ਅਮਰਪਾਲ ਸਿੰਘ, ਗੁਰਦੀਪ ਸਿੰਘ, ਆਤਮ ਪ੍ਰਕਾਸ਼ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *