ਨਿਊ ਪਟਿਆਲਾ ਵੈਲਫੇਅਰ ਕਲੱਬ ਨੇ ਲੋੜਵੰਦ ਬੱਚਿਆਂ ਨੂੰ ਵੰਡੀ ਸਟੇਸ਼ਨਰੀ
ਪਟਿਆਲਾ (ਮਧੂਸਾਰ ਬਿਊਰੋ) ਸਮਾਜ ਭਲਾਈ ਅਤੇ ਲੋਕ ਹਿੱਤ ਕਾਰਜਾਂ ਨੂੰ ਸਮਰਪਿਤ ਨਿਊ ਪਟਿਆਲਾ ਵੈਲਫੇਅਰ ਕਲੱਬ ਵੱਲੋਂ ਸਟੇਸ਼ਨਰੀ ਵੰਡ ਸਮਾਰੋਹ ਆਯੋਜਿਤ ਕਰ, ਸਟੇਸ਼ਨਰੀ ਵੰਡੀ ਗਈ। ਜਿਸ ਵਿੱਚ ਵਿਸ਼ੇਸ਼ ਤੌਰ ਤੇ ਸ੍ਰੀ ਇੰਦਰ ਕੁਮਾਰ ਨਾਇਬ ਤਹਿਸੀਲਦਾਰ ਨੇ ਉਚੇਚੇ ਤੌਰ ਤੇ ਸ਼ਾਮਲ ਹੋ ਕੇ ਆਪਣੇ ਕਰ ਕਮਲਾ ਨਾਲ ਲੋੜਵੰਦ ਬੱਚਿਆਂ ਨੂੰ ਸਟੇਸ਼ਨਰੀ ਵੰਡੀ।
ਉਹਨਾਂ ਕਿਹਾ ਕਿ ਗਰੀਬ ਲੋੜਵੰਦਾਂ ਦੀ ਮਦਦ ਕਰਨ ਲਈ ਸਾਨੂੰ ਸਾਰਿਆਂ ਨੂੰ ਅੱਗੇ ਆਉਣਾ ਚਾਹੀਦਾ ਹੈ, ਤਾਂ ਜੋ ਇਹ ਬੱਚੇ ਪੜ੍ਹ ਲਿਖ ਕੇ ਦੇਸ਼ ਦਾ ਨਾਮ ਰੋਸ਼ਨ ਕਰ ਸਕਣ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਗਰੀਬਾਂ ਦੀ ਮਦਦ ਲਈ ਆਪਣੀ ਇੱਛਾ ਅਨੁਸਾਰ ਯੋਗਦਾਨ ਪਾ ਕੇ ਦੁਆਵਾਂ ਦੇ ਭਾਗੀਦਾਰ ਬਣਨਾ ਚਾਹੀਦਾ ਹੈ। ਇਸ ਦੌਰਾਨ ਕਲੱਬ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਕਾਰਜਾਂ ਦੀ ਵੀ ਭਰਪੂਰ ਸਲਾਘਾ ਕਰਦਿਆਂ ਸ੍ਰੀ ਇੰਦਰ ਕੁਮਾਰ ਨੇ ਕਿਹਾ ਕਿ ਲੋੜਵੰਦਾਂ ਦੀ ਮਦਦ ਲਈ ਇਹੋ ਜਿਹੇ ਭਲਾਈ ਕਾਰਜ ਕਰਨ ਵਾਲਾ ਨਿਊ ਪਟਿਆਲਾ ਵੈਲਫੇਅਰ ਕਲੱਬ ਵਿਸ਼ੇਸ਼ ਸਨਮਾਨ ਦੇ ਹੱਕਦਾਰ ਹੈ। ਇਸ ਮੌਕੇ ਕਲੱਬ ਦੇ ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਨੇ ਕਿਹਾ ਕਿ ਨਿਊ ਪਟਿਆਲਾ ਵੈਲਫੇਅਰ ਕਲੱਬ ਦਾ ਮੁੱਖ ਉਦੇਸ਼ ਸਮਾਜ ਭਲਾਈ ਕਾਰਜ ਕਰਨਾ ਅਤੇ ਗਰੀਬ ਲੋੜਵੰਦਾਂ ਦੀ ਮਦਦ ਕਰਨਾ ਸਭ ਤੋਂ ਵੱਡਾ ਧਰਮ ਹੈ ਜਿਸ ਨੂੰ ਨਿਭਾਉਣ ਮਗਰੋਂ ਮਨ ਨੂੰ ਤਾਂ ਸਕੁੰਨ ਪ੍ਰਾਪਤ ਹੁੰਦਾ ਹੈ ਅਤੇ ਗਰੀਬਾਂ ਦੀ ਭਲਾਈ ਸੇਵਾ ਵਿੱਚ ਯੋਗਦਾਨ ਪਾਉਣ ਵਾਲੀਆਂ ਤੇ ਆਉਣ ਵਾਲੀਆਂ ਮੁਸੀਬਤਾਂ ਵੀ ਆਪਣਾ ਰੁੱਖ ਬਦਲ ਲੈਂਦੀਆਂ ਹਨ। ਕਿਉਂਕਿ ਇਨਸਾਨੀਅਤ ਦੀ ਸੇਵਾ ਨੂੰ ਪ੍ਰਮਾਤਮਾ ਦੀ ਉੱਤਮ ਅਤੇ ਨੇਕ ਸੇਵਾ ਮੰਨਿਆ ਗਿਆ ਹੈ। ਕੋਰੋਨਾ ਵਾਇਰਸ ਬਿਮਾਰੀ ਦੇ ਚਲਦਿਆਂ ਗਰੀਬ ਅਤੇ ਲੋੜਵੰਦ ਬੱਚਿਆਂ ਦੀ ਪੜਾਈ ਖਰਾਬ ਨਾ ਹੋਵੇ ਇਸ ਲਈ ਕਲੱਬ ਵਲੋਂ ਸ਼ਹਿਰ ਦੇ ਵੱਖਵੱਖ ਇਲਾਕਿਆਂ *ਚ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਜਾ ਰਹੀ ਹੈ ਤਾਂ ਜੋ ਕੋਈ ਬੱਚਾ ਪੜਾਈ ਤੋਂ ਪਿੱਛੇ ਨਾ ਰਹਿ ਜਾਵੇ। ਕਿਉਂਕਿ ਪੜਾਈ ਅੱਜ ਦੇ ਯੁੱਗ ਵਿੱਚ ਬਹੁਤ ਜਰੂਰੀ ਹੈ ਇਸ ਮੌਕੇ ਰਾਕੇਸ਼ ਟੰਡਨ, ਬੀਬੀ ਅਭਿਨਾਸ਼ ਸ਼ਰਮਾ, ਹਿਮਾਸ਼ੂ ਵਡੇਰਾ, ਪਰਮਜੀਤ ਸਿੰਘ ਪਰਮਾ, ਬਾਬੂ ਰਾਜ, ਰਾਮ ਕੁਮਾਰ, ਮੋਹਿਤ ਕਾਂਸਲ ਆਦਿ ਹਾਜਰ ਸਨ।

