ਸੂਬੇ ਭਰ ‘ਚ ਮਾੜੀ ਕਾਨੂੰਨ ਵਿਵਸਥਾ ਦੇ ਵਿਰੋਧ ‘ਚ ਟਕਸਾਲੀ ਦਲ ਕਰੇਗਾ ਸੂਬਾ ਪੱਧਰੀ ਪ੍ਰਦਰਸ਼ਨ : ਬ੍ਰਹਮਪੁਰਾ
ਸੂਬੇ ਭਰ ਵਿਚ ਮਾੜੀ ਕਾਨੂੰਨ ਵਿਵਸਥਾ ਤੇ ਡਿਪਟੀ ਕਮਿਸਨਰਾਂ ਰਾਹੀਂ ਮੰਗ ਪੱਤਰ ਸੌਂਪੇ
ਕੈਪਟਨ ਸਰਕਾਰ ਸਮਾਰਟਫੋਨਾਂ ਦਾ ਲਾਲਚ ਦੇ ਕੇ ਵੋਟਾਂ ਨਹੀਂ ਲੈ ਸਕਦੀ: ਕਰਨੈਲ ਸਿੰਘ ਪੀਰ ਮੁਹੰਮਦ
ਮੋਗਾ (ਮਧੂਸਾਰ ਬਿਊਰੋ) ਸ੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਵੀਰਵਾਰ ਨੂੰ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਵਡਮੁੱਲੀ ਅਗਵਾਈ ਹੇਠ ਪੰਜਾਬ ਦੇ ਮਾਝਾ, ਮਾਲਵਾ ਅਤੇ ਦੁਆਬਾ ਖੇਤਰਾਂ ਦੇ ਜਲ੍ਹਾ ਹੈਡਕੁਆਟਰਾਂ ਵਿਖੇ ਡਿਪਟੀ ਕਮਿਸਨਰਾਂ ਰਾਹੀਂ ਪੰਜਾਬ ਦੀ ਕੈਪਟਨ ਸਰਕਾਰ ਨੂੰ ਮੰਗ ਪੱਤਰ ਸੌਂਪੇ। ਇਸ ਮੰਗ ਪੱਤਰ ਰਾਹੀਂ ਸ੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਪੰਜਾਬ ਦੀ ਕੈਪਟਨ ਸਰਕਾਰ ਨੂੰ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਮਾੜੀ ਸਥਿਤੀ ਨੂੰ ਕਾਬੂ ਕਰਨ ਦੀ ਚਿਤਾਵਨੀ ਦਿੱਤੀ ਹੈ।
ਇਸ ਤੋਂ ਇਲਾਵਾ ਸ੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਪਵਿੱਤਰ ਗੁਰੂ ਗ੍ਰੰਥ ਸਾਹਿਬ ਜੀ ਦੀ ਚੋਰੀ ਅਤੇ ਬੇਅਦਬੀ ਮਾਮਲਿਆਂ ਨਸਆਿਂ ਦੀ ਰੋਕਥਾਮ, ਜਹਿਰੀਲੀ ਸਰਾਬ ਕਾਰਨ ਹੋਈਆਂ ਮੌਤਾਂ ਲਈ ਪੰਜਾਬ ਦੀ ਕੈਪਟਨ ਸਰਕਾਰ ਦੇ ਨਾਮ ਤੇ ਅਲਟੀਮੇਟਮ ਦਿੱਤਾ ਹੈ।
ਸ੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਜਨਰਲ ਸਕੱਤਰ ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਨੇ ਮੋਗਾ ਅਤੇ ਫਿਰੋਜਪੁਰ ਵਿਖੇ ਡਿਪਟੀ ਕਮਿਸਨਰਾਂ ਨੂੰ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਸੂਬੇ ਵਿੱਚ ਅਮਨ-ਸਾਂਤੀ ਭੰਗ ਹੋਈ ਹੈ ਜਿਸ ਲਈ ਮੌਜੂਦਾ ਹਾਕਮ ਧਿਰ ਜੰਿਮੇਵਾਰ ਹੈ ਅਤੇ ਜੋ ਕਿਸੇ ਵੀ ਨਤੀਜੇ ਤੋਂ ਪੂਰੀ ਤਰ੍ਹਾਂ ਅਣਜਾਣ ਹੈ। ਉਨ੍ਹਾਂ ਅੱਗੇ ਕਿਹਾ ਕਿ ਪਟਿਆਲਾ ਦੇ ਪਿੰਡ ਕਲਿਆਣ ਵਿਖੇ ਗੁਰਦੁਆਰਾ ਅਰਦਾਸ ਸਾਹਿਬ ਤੋਂ ਪੁਰਾਤਨ ‘ਬੀੜ ਸਾਹਿਬ’ ਦੀ ਚੋਰੀ ਕਰਨਾ ਬਹੁਤ ਮੰਦਭਾਗਾ ਕਾਰਾ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਬੀੜ ਸਾਹਿਬ ਦੀ ਭਾਲ ਕਰਨ ਲਈ ਦੇਰੀ ਨਹੀਂ ਕਰਨੀ ਚਾਹੀਦੀ ਕਿਉਂਕਿ ਇਸ ਕਾਰਨ ਸਿੱਖ ਕੌਮ ਵਿਚ ਭਾਰੀ ਰੋਸ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੂੰ ਜਨਤਕ ਕਰਨਾ ਚਾਹੀਦਾ ਹੈ ਕਿ ਇਸ ਮਾਮਲੇ ਵਿਚ ਹੁਣ ਤੱਕ ਕੀ ਕਾਰਵਾਈ ਕੀਤੀ ਗਈ ਹੈ।
ਇਸ ਦੌਰਾਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਖਤੀ ਨਾਲ ਲੈਂਦਿਆਂ ਉਨ੍ਹਾਂ ਕਿਹਾ ਕਿ ਇਸ ਤੋਂ ਥੋੜ੍ਹੀ ਸਮਾਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ 267 ਸਰੂਪ ਚੋਰੀ ਕੀਤੇ ਗਏ ਸਨ ਜਿਸਦਾ ਵਿਰੋਧ ਸਮੁੱਚੇ ਖਾਲਸਾ ਪੰਥ ਅਤੇ ਸਿੱਖ ਸੰਗਤਾਂ ਅਤੇ ਗੁਰੂ ਗ੍ਰੰਥ ਸਾਹਿਬ ਵਿੱਚ ਅਥਾਂਹ ਵਿਸਵਾਸ ਰੱਖਣ ਵਾਲੇ ਸਰਧਾਲੂਆਂ ਵਲੋਂ ਕੀਤਾ ਜਾ ਰਿਹਾ ਹੈ। ਪੰਜਾਬ ਗੁਰੂਆਂ, ਪੀਰਾਂ ਅਤੇ ਸੰਤਾਂ ਦੀ ਧਰਤੀ ਹੈ ਅਤੇ ਇਸ ਦੇ ਬਾਵਜੂਦ ਕਿ ਸਿੱਖ ਬਹੁਗਿਣਤੀ ਵਿਚ ਹਨ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਇੱਕ ਚਿੰਤਾਜਨਕ ਵਿਸਾ ਹੈ ਜਿਸ ਦੇ ਪਿੱਛੇ ਪੰਜਾਬ ਦੀ ਸਾਂਤੀ ਭੰਗ ਹੋ ਰਹੀ ਹੈ ਜਿਸ ਨੂੰ ਸ੍ਰੋਮਣੀ ਅਕਾਲੀ ਦਲ (ਟਕਸਾਲੀ) ਕਿਸੇ ਵੀ ਕੀਮਤ ਤੇ ਬਰਦਾਸਤ ਨਹੀਂ ਕਰੇਗਾ।
ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਨੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਗਲੀ ਵਾਰ ਵੋਟਾਂ ਨਹੀਂ ਲੈ ਸਕਦੇ ਕਿਉਂਕਿ ਕਾਂਗਰਸ ਪਾਰਟੀ ਸੱਤਾ ਵਿੱਚ ਆਉਣ ਤੋਂ ਬਾਅਦ ਕਿਸੇ ਗਰੀਬ ਜਾਂ ਪਛੜੇ ਵਰਗ ਅਤੇ ਨਾ ਹੀ ਕਿਸੇ ਲੋੜਵੰਦ ਵਿਅਕਤੀ ਦੀ ਕੋਈ ਸਾਰ ਲਈ ਹੈ ਅਤੇ ਸਭ ਤੋਂ ਮਹੱਤਵਪੂਰਨ ਗੱਲ ਸਮਾਰਟ ਫੋਨ ਤਾਂ ਸਿਰਫ ਇੱਕ ਬਹਾਨਾ ਹੈ ਨੌਜਵਾਨਾਂ ਨੂੰ ਮੂਰਖ ਬਣਾਉਣ ਲਈ ਕਿਉਂਕਿ ਪੰਜਾਬ ਦੇ ਲੋਕਾਂ ਨਾਲ ਕੀਤਾ ਇੱਕ ਵੀ ਚੋਣ ਵਾਅਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਲੇ ਤੱਕ ਪੂਰਾ ਨਹੀਂ ਕੀਤਾ ਹੈ ਜੋ ਕਿ ਬਹੁਤ ਮੰਦਭਾਗੀ ਗੱਲ ਹੈ।
ਉਨ੍ਹਾਂ ਮੁੱਖ ਮੰਤਰੀ ਦੀ ਇਸ ਗੱਲ ਲਈ ਵੀ ਨਿੰਦਿਆ ਕੀਤੀ ਕਿ ਸੂਬੇ ਵਿਚ ਵੱਡੀ ਗਿਣਤੀ ਵਿਚ ਲੋਕ ਜਹਿਰ ਨਾਲ ਮਰੇ ਸਨ, ਇਹ ਸਰਾਬ ਦਾ ਗੋਰਖਧੰਦਾ ਸਭ ਸਰਕਾਰ ਅਤੇ ਪੁਲਿਸ ਅਧਿਕਾਰੀਆਂ ਦੀ ਮਿਲੀਭੁਗਤ ਕਾਰਨ ਚੱਲ ਰਿਹਾ ਹੈ। ਇਸ ਸਬੰਧ ਵਿੱਚ ਜਿਹੜੇ ਗੁਨਾਹਗਾਰ ਸਰਾਬ ਦੇ ਕਾਰੋਬਾਰ ਨੂੰ ਗੈਰ ਕਾਨੂੰਨੀ ਢੰਗ ਨਾਲ ਚਲਾ ਰਹੇ ਹਨ। ਸਰਕਾਰ ਅਜਿਹੇ ਦੋਸੀਆਂ ਨੂੰ ਸਲਾਖਾਂ ਪਿੱਛੇ ਕਿਉਂ ਨਹੀਂ ਧੱਕਦੀ? ਕੈਪਟਨ ਸਰਕਾਰ ਦੀ ਇਸ ਪਿੱਛੇ ਕੀ ਮਜਬੂਰੀ ਹੈ?
ਸ੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਪੰਜਾਬ ਦੀ ਕੈਪਟਨ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਭਵਿੱਖ ਵਿੱਚ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਬੂ ਵਿੱਚ ਨਾ ਲਿਆ ਗਿਆ ਤਾਂ ਸ੍ਰੋਮਣੀ ਅਕਾਲੀ ਦਲ (ਟਕਸਾਲੀ) ਪਾਰਟੀ ਸੁਪਰੀਮੋ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਸੂਬਾ ਪੱਧਰ ਤੇ ਧਰਨੇ ਅਤੇ ਰੋਸ ਪ੍ਰਦਰਸਨ ਵਿੱਢੇਗਾ।
ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਅੱਜ ਸੂਬੇ ਭਰ ਵਿੱਚ 11 ਜਿਲਆਂ ਦੇ ਡਿਪਟੀ ਕਮਿਸਨਰਾਂ ਨੂੰ ਪੰਜਾਬ ਕਾਂਗਰਸ ਸਰਕਾਰ ਨੂੰ ਕੁੰਭਕਰਨ ਦੀ ਨੀਂਦ ਤੋਂ ਜਗਾਉਣ ਲਈ ਮੰਗ ਪੱਤਰ ਸੌਂਪੇ ਗਏ ਹਨ ਜਿੰਨ੍ਹਾਂ ਵਿੱਚ ਅੰਮ੍ਰਿਤਸਰ, ਤਰਨ ਤਾਰਨ, ਜਲੰਧਰ, ਨਵਾਂ ਸਹਿਰ, ਰੋਪੜ, ਮੁਹਾਲੀ, ਪਟਿਆਲਾ, ਫਿਰੋਜਪੁਰ, ਮੋਗਾ, ਫਰੀਦਕੋਟ, ਬਠਿੰਡਾ ਸਾਮਲ ਹਨ।
ਇਸ ਮੌਕੇ ਸ੍ਰ. ਗੁਰਮੁੱਖ ਸਿੰਘ ਸੰਧੂ, ਸ੍ਰ. ਸੁਖਵਿੰਦਰ ਸਿੰਘ ਸਹਿਜਾਦਾ ਆਦਿ ਪਾਰਟੀ ਵਰਕਰ ਮੌਜੂਦ ਸਨ।

