ਪੰਜਾਬਪਟਿਆਲਾ

ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤ ਨਿਰੀਖਣ

ਪਟਿਆਲਾ, 19 ਅਗਸਤ (ਮਧੂਸਾਰ ਬਿਊਰੋ) ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਸ਼੍ਰੀ ਰਜਿੰਦਰ ਅਗਰਵਾਲ ਨੇ ਕੇਂਦਰੀ ਜੇਲ੍ਹ ਪਟਿਆਲਾ ਦਾ ਅਚਨਚੇਤ ਨਿਰੀਖਣ ਕੀਤਾ। ਇਸ ਮੌਕੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਮੈਡਮ ਦੀਪਤੀ ਗੁਪਤਾ ਅਤੇ ਚੀਫ ਜੁਡੀਸ਼ੀਅਲ ਮੈਜਿਸਟਰੇਟ –ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਮੈਡਮ ਪਰਮਿੰਦਰ ਕੌਰ ਵੀ ਹਾਜ਼ਰ ਸਨ। ਇਸ ਮੌਕੇ ਸ਼੍ਰੀ ਅਗਰਵਾਲ ਨੇ ਕੈਂਪ ਕੋਰਟ ਦਾ ਆਯੋਜਨ ਕੀਤਾ।

ਇਸ ਕੈਂਪ ਕੋਰਟ ਵਿੱਚ ਮੌਕੇ ‘ਤੇ ਹੀ ਇੱਕ ਕੇਸ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਉਹਨਾਂ ਜੇਲ੍ਹ ਵਿੱਚ ਰਹਿ ਰਹੇ ਕੈਦੀਆਂ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਕਿਸੇ ਤਰ੍ਹਾਂ ਦੀ ਸਿਕਾਇਤ ਹੋਣ ਸਬੰਧੀ ਗੱਲਬਾਤ ਕੀਤੀ। ਇਸ ਮੌਕੇ ਜੇਲ੍ਹ ਸੁਪਰਡੈਂਟ ਅਤੇ ਹੋਰ ਅਧਿਕਾਰੀਆਂ ਨੂੰ ਕੈਦੀਆਂ ਦੀ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕੀਤੀ ।
ਸ਼੍ਰੀ ਰਜਿੰਦਰ ਅਗਰਵਾਲ ਨੇ ਦੱਸਿਆ ਕਿ ਸਮੇਂ-ਸਮੇਂ ‘ਤੇ ਜ਼ਿਲ੍ਹਾ ਪਟਿਆਲਾ ਦੀਆਂ ਜੇਲ੍ਹਾਂ ਦਾ ਨਿਰੀਖਣ ਕੀਤਾ ਜਾਂਦਾ ਹੈ ਤਾਂ ਕਿ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਜਾ ਸਕੇ ਅਤੇ ਉਹਨਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਕਾਨੂੰਨੀ ਸਹਾਇਤਾ ਲਈ ਟੋਲ ਫਰੀ ਹੈਲਪ ਲਾਈਨ ਨੰਬਰ 1968 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਕੇਂਦਰੀ ਜੇਲ੍ਹ ਪਟਿਆਲਾ ਦੇ ਸੁਪਰਡੈਂਟ ਸ਼੍ਰੀ ਕੇ.ਐਸ. ਸੰਧੂ ਤੇ ਹੋਰ ਸਟਾਫ਼ ਹਾਜ਼ਰ ਸੀ।

Leave a Reply

Your email address will not be published. Required fields are marked *