ਪੰਜਾਬਪਟਿਆਲਾ

ਜ਼ਹਿਰੀਲੀ ਸ਼ਰਾਬ ਮਾਮਲੇ ਦੀ ਹੋਵੇ ਸੀ.ਬੀ.ਆਈ ਜਾਂਚ : ਹਰਿੰਦਰ ਕੋਹਲੀ

ਡਿਪਟੀ ਕਮਿਸ਼ਨਰ ਪਟਿਆਲਾ ਨੂੰ ਮੰਗ ਪੱਤਰ ਸੌਂਪਿਆ
ਪਟਿਆਲਾ 22 ਅਗਸਤ (ਰਮਨਦੀਪ/ਮਧੂਸਾਰ ਬਿਊਰੋ) ਜ਼ਿਲ੍ਹਾ ਭਾਜਪਾ ਲੀਡਰਸ਼ਿਪ ਵੱਲੋਂ ਜ਼ਹਿਰੀਲੀ ਸ਼ਰਾਬ ਮਾਮਲੇ ਦੀ ਸੀ.ਬੀਆਈ. ਜਾਂਚ ਦੀ ਮੰਗ ਉਠਾਈ ਗਈ ਹੈ। ਇਸ ਸਬੰਧ ਵਿਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਿੰਦਰ ਕੋਹਲੀ ਦੀ ਅਗਵਾਈ ‘ਚ ਸ਼ਹਿਰ ਵਿਚ ਰੋਸ ਮਾਰਚ ਕੱਢਕੇ ਜ਼ਹਿਰੀਲੀ ਸ਼ਰਾਬ ਮਾਮਲੇ ਦੀ ਜਾਂਚ ਅਤੇ ਦੋਸ਼ੀਆਂ ਖਿਲਾਫ਼ ਕਾਰਵਾÂਂ ਦੀ ਮੰਗ ਕੀਤੀ ਗਈ ਸੀ।

ਇਸ ਸਬੰਧ ‘ਚ ਜ਼ਿਲ੍ਹਾ ਭਾਜਪਾ ਪ੍ਰਧਾਨ ਹਰਿੰਦਰ ਕੋਹਲੀ ਦੀ ਅਗਵਾਈ ‘ਚ ਧਰਨਾ ਪ੍ਰਦਰਸ਼ਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ, ਪਰ ਡੀਸੀ ਦਫਤਰ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ ਕੀਤੇ ਜਾਣ ਤੋਂ ਬਾਅਦ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਮੰਗ ਪੱਤਰ ਦੇ ਕੇ ਜ਼ਹਿਰੀਲੀ ਸ਼ਰਾਬ ਮਾਮਲੇ ਦੀ ਸੀ.ਬੀ.ਆਈ ਜਾਂਚ ਦੀ ਮੰਗ ਕੀਤੀ ਗਈ ਹੈ। ਵਫ਼ਦ ਵਿਚ ਭਾਜਪਾ ਦੇ ਕਈ ਸੀਨੀਅਰ ਆਗੂ ਵੀ ਸ਼ਾਮਲ ਸਨ।
ਇਸ ਮੌਕੇ ਭਾਜਪਾ ਸ਼ਹਿਰੀ ਪ੍ਰਧਾਨ ਹਰਿੰਦਰ ਕੋਹਲੀ ਨੇ ਕਿਹਾ ਕਿ ਪਿਛਲੇ ਲਗਭਗ ਇਕ ਮਹੀਨੇ ਤੋਂ ਉਨ੍ਹਾਂ ਦੀ ਪਾਰਟੀ ਪੰਜਾਬ ਭਰ ਵਿਚ ਜ਼ਹਿਰੀਲੀ ਸ਼ਰਾਬ ਮਾਮਲੇ ਵਿਚ ਸਰਕਾਰ ਤੋਂ ਸੀ.ਬੀ.ਆਈ ਜਾਂਚ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੀ ਹੈ, ਪਰ ਬਹੁਤ ਦੁੱਖ ਦੀ ਗੱਲ ਹੈ ਕਿ ਸਰਕਾਰ ਦੇ ਕੰਨਾਂ ‘ਤੇ ਜੂੰ ਤੱਕ ਨਹੀਂ ਸਰਕੀ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਹੁਣ ਪੰਜਾਬ ਦੀ ਜਨਤਾ ਉਨ੍ਹਾਂ ਦੀ ਸਰਕਾਰ ‘ਤੇ ਵਿਸ਼ਵਾਸ ਗੁਆ ਚੁੱਕੀ ਹੈ ਕਿਉਂਕਿ ਜ਼ਹਿਰੀਲੀ ਸ਼ਰਾਬ ਪੀ ਕੇ ਲੋਕਾਂ ਦੀ ਮੌਤ ਮਾਮਲੇ ਵਿਚ ਕਾਂਗਰਸ ਦੇ ਹੀ ਕਈ ਦਿੱਗਜ਼ ਕਾਂਗਰਸੀ ਆਗੂ ਸਾਹਮਣੇ ਆ ਰਹੇ ਹਨ ਇਸ ਲਈ ਇਸ ਮਾਮਲੇ ਦੀ ਜਾਂਚ ਸੀ.ਬੀ.ਆਈ ਦੇ ਹੱਥ ‘ਚ ਸੌਂਪੀ ਜਾਵੇ।
ਇਸ ਮੌਕੇ ਵਫ਼ਦ ਵਿਚ ਹੋਰਨਾਂ ਤੋਂ ਇਨਾਵਾ ਜ਼ਿਲ੍ਹਾ ਭਾਜਪਾ ਦਿਹਾਤੀ ਦੇ ਪ੍ਰਧਾਨ ਵਿਕਾਸ ਸ਼ਰਮ, ਜ਼ਿਲ੍ਹਾ ਭਾਜਪਾ ਸ਼ਹਿਰੀ ਦੇ ਮਹਾਂ ਮੰਤਰੀ ਬਲਵਿੰਦਰ ਸਿੰਘ, ਵਰੁਣ ਗੋਇਲ, ਸੈਕਟਰੀ ਰਮਨ ਸ਼ਰਮਾ ਅਤੇ ਆਈਟੀ ਸੈਲ ਪਟਿਆਲਾ ਤੋਂ ਵਿਕਰਮ ਭੱਲਾ ਮੌਜੂਦ ਸਨ।

Leave a Reply

Your email address will not be published. Required fields are marked *