ਪਟਿਆਲਾ

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਆਨਲਾਈਨ ਕੈਂਪ ‘ਚ 1000 ਬੱਚੇ ਲੈਣਗੇ ਹਿੱਸਾ : ਜਥੇਦਾਰ ਸਤਵਿੰਦਰ ਸਿੰਘ ਟੌਹੜਾ

ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ 1 ਸਤੰਬਰ ਤੋਂ ਕੈਂਪ ਦੀ ਕਰਨਗੇ ਸ਼ੁਰੂਆਤ
ਪਟਿਆਲਾ 28 ਅਗਸਤ (ਰਮਨਦੀਪ/ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਯੋਗ ਅਗਵਾਈ ‘ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਜੌਕੀ ਪੀੜੀ ਨੂੰ ਗੁਰੂ ਸਾਹਿਬਾਨ ਦੇ ਜੀਵਨ ਅਤੇ ਵਿਚਾਰਧਾਰਾ ਨਾਲ ਸਬੰਧਤ ਕਰਵਾਏ ਜਾਣ ਆਨਲਾਈਨ ਕੈਂਪ 1 ਸਤੰਬਰ ਤੋਂ 4 ਸਤੰਬਰ ਤੱਕ ਲਗਾਏ ਜਾਣਗੇ।

ਜਾਣਕਾਰੀ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਕੋਰੋਨਾ ਸੰਕਟ ਦੇ ਮੱਦੇਨਜ਼ਰ ਘਰਾਂ ‘ਚ ਬੱਠੇ ਸਕੂਲੀ ਬੱਚਿਆਂ ਦੇ ਮਾਨਸਿਕ ਬੁੱਧੀ ਦੇ ਵਿਕਾਸ ਲਈ ਆਨਲਾਈਨ ਕੈਂਪ ਲਗਾਏ ਜਾਣਗੇ। ਜਥੇਦਾਰ ਟੌਹੜਾ ਨੇ ਦੱਸਿਆ ਕਿ ਆਨਲਾਈਨ ਕੈਂਪ ‘ਚ ਹਿੱਸਾ ਲੈਣ ਲਈ ਪਟਿਆਲਾ ਜ਼ਿਲ੍ਹੇ ਅਤੇ ਹਲਕਾ ਨਾਭਾ ਨਾਲ ਸਬੰਧਤ 1000 ਦੇ ਕਰੀਬ ਬੱਚਿਆਂ ਵੱਲੋਂ ਰਜਿਸਟ੍ਰੇਸ਼ਨ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਆਨਲਾਈਨ ਕੈਂਪ ‘ਚ 6ਵੀਂ ਅਤੇ 12ਵੀਂ ਤੱਕ ਦੇ ਬੱਚੇ ਇਸ ਕੈਂਪ ਵਿਚ ਹਿੱਸਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ 1 ਸਤੰਬਰ ਨੂੰ ਆਨਲਾਈਨ ਕੈਂਪ ਦੀ ਸ਼ੁਰੂਆਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਕਰਨਗੇ, ਜਿਸ ਦਾ ਵਿਸ਼ਾ ਕੇਸਾਂ ਦੀ ਮਹੱਤਤਾ ਹੋਵੇਗਾ। ਉਨ੍ਹਾਂ ਦੱਸਿਆ ਕਿ ਦਿਨ ਵਿਚ ਦੋ ਸੈਸ਼ਨ ਨਾਲ ਕੈਂਪ ਦੀ ਸ਼ੁਰੂਆਤ ਹੋਵੇਗੀ। ਉਨ੍ਹਾਂ ਕਿਹਾ ਕਿ ਆਨਲਾਈਨ ਕੈਂਪ ‘ਚ ਡਾ. ਸਰਬਜਿੰਦਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ, ਗਿਆਨੀ ਮਾਨ ਸਿੰਘ ਸ੍ਰੀ ਦਰਬਾਰ ਸਾਹਿਬ, ਧਰਮ ਪ੍ਰਚਾਰ ਕਮੇਟੀ ਦੇ ਹੈਡ ਪ੍ਰਚਾਰਕ ਸ. ਜਗਦੇਵ ਸਿੰਘ ਤੋਂ ਇਲਾਵਾ ਹੈਡ ਗ੍ਰੰਥੀ ਭਾਈ ਪ੍ਰਣਾਮ ਸਿੰਘ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਅਤੇ ਹੈਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਸ੍ਰੀ ਫਤਹਿਗੜ੍ਹ ਸਾਹਿਬ ਹੋਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਕਰਨੈਲ ਸਿੰਘ ਨਾਭਾ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *