ਡਾ. ਦੇਵਿੰਦਰ ਪਾਲ ਸਿੰਘ ਸਿੱਧੂ ਨੇ ਟੂਰਿਜ਼ਮ, ਹੌਸਪਿਟੈਲਿਟੀ ਅਤੇ ਹੋਟਲ ਮੈਨੇਜਮੈਂਟ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ
ਪਟਿਆਲਾ 31 ਅਗਸਤ (ਰਮਨਦੀਪ/ਮਧੂਸਾਰ ਬਿਊਰੋ) ਡਾ. ਦੇਵਿੰਦਰ ਪਾਲ ਸਿੰਘ ਸਿੱਧੂ ਵੱਲੋਂ ਅੱਜ ਯੂਨੀਵਰਸਿਟੀ ਦੇ ਟੂਰਿਜ਼ਮ, ਹੌਸਪਿਟੈਲਿਟੀ ਅਤੇ ਹੋਟਲ ਮੈਨੇਜਮੈਂਟ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ ਗਿਆ। ਉਹ ਵਿਭਾਗ ਵਿਖੇ ਹਾਜ਼ਰ ਹੋਣ ਦੀ ਮਿਤੀ ਤੋਂ ਤਿੰਨ ਸਾਲ ਲਈ ਸੰਬੰਧਤ ਵਿਭਾਗ ਦੇ ਮੁਖੀ ਦੇ ਅਹੁਦੇ ਤੇ ਬਣੇ ਰਹਿਣਗੇ। ਡਾ. ਸਿੱਧੂ ਮੌਜੂਦਾ ਸਮੇਂ ਪੰਜਾਬੀ ਯੂਨੀਵਰਸਿਟੀ ਦੇ ਰਜਿਸਟਰਾਰ ਹਨ।
ਡਾ. ਦੇਵਿੰਦਰ ਪਾਲ ਸਿੰਘ ਸਿੱਧੂ, ਪ੍ਰੋਫ਼ੈਸਰ (ਮੈਨੇਜਮੈਂਟ), ਪੰਜਾਬੀ ਯੂਨੀਵਰਸਿਟੀ ਰਿਜਨਲ ਸੈਂਟਰ ਫਾਰ ਇਨਫਰਮੇਸ਼ਨ ਟੈਕਨਾਲੌਜੀ ਐਂਡ ਮੈਨੇਜਮੈਂਟ, ਮੋਹਾਲੀ ਦੀ ਮੂਲ ਅਸਾਮੀ ਨੂੰ ਪੰਜਾਬੀ ਯੂਨੀਵਰਸਿਟੀ ਦੇ ਟੂਰਿਜ਼ਮ, ਹੌਸਪਿਟੈਲਿਟੀ ਅਤੇ ਹੋਟਲ ਮੈਨੇਜਮੈਂਟ ਵਿਭਾਗ ਵਿਖੇ ਤਬਦੀਲ ਕੀਤਾ ਗਿਆ ਹੈ। ਇਸੇ ਦੀ ਲੋਅ ਵਿਚ ਉਨ੍ਹਾਂ ਨੂੰ ਟੂਰਿਜ਼ਮ, ਹੌਸਪਿਟੈਲਿਟੀ ਅਤੇ ਹੋਟਲ ਮੈਨੇਜਮੈਂਟ ਵਿਭਾਗ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ।
ਉਨ੍ਹਾਂ ਵੱਲੋਂ ਅਹੁਦਾ ਸੰਭਾਲਣ ਦੀ ਰਸਮ ਸਮੇਂ ਡੀਨ ਅਕਾਦਮਿਕ ਮਾਮਲੇ ਡਾ. ਗੁਰਦੀਪ ਸਿੰਘ ਬਤਰਾ, ਡਾਇਰੈਕਟਰ ਯੋਜਨਾ ਅਤੇ ਨਿਰੀਖਣ ਡਾ. ਅਸ਼ੋਕ ਮਲਿਕ ਅਤੇ ਵਿੱਤ ਅਫਸਰ ਡਾ. ਰਾਕੇਸ਼ ਕੁਮਾਰ ਤੋਂ ਇਲਾਵਾ ਟੂਰਿਜ਼ਮ, ਹੌਸਪਿਟੈਲਿਟੀ ਅਤੇ ਹੋਟਲ ਮੈਨੇਜਮੈਂਟ ਵਿਭਾਗ ਦੇ ਸਾਬਕਾ ਇੰਚਾਰਜ਼ ਡਾ. ਪਰਮਿੰਦਰ ਢਿੱਲੋਂ ਅਤੇ ਸਕੂਲ ਆਫ਼ ਮੈਨੇਜਮੈਂਟ ਵਿਭਾਗ ਦੇ ਮੁਖੀ ਡਾ. ਗੁਰਚਰਨ ਸਿੰਘ ਉਚੇਚੇ ਤੌਰ ਤੇ ਹਾਜ਼ਰ ਰਹੇ।

