ਪੰਜਾਬ

ਮੁੱਖ ਮੰਤਰੀ ਨੇ ਕੋਵਿਡ ਟੈਸਟ ਨੈਗੇਟਿਵ ਆਉਣ ਤੋਂ ਬਾਅਦ ਆਪਣਾ ਸਵੈ-ਏਕਾਂਤਵਾਸ ਕੀਤਾ ਖਤਮ

ਚੰਡੀਗੜ੍ਹ, 5 ਸਤੰਬਰ (ਮਧੂਸਾਰ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਨਿਚਰਵਾਰ ਨੂੰ ਆਪਣਾ ਕੋਵਿਡ ਟੈਸਟ ਨੈਗੇਟਿਵ ਆਉਣ ਤੋਂ ਬਾਅਦ ਇਕ ਹਫਤੇ ਦਾ ਸਵੈ-ਏਕਾਂਤਵਾਸ ਖਤਮ ਕਰ ਦਿੱਤਾ।
ਮੁੱਖ ਮੰਤਰੀ ਦੋ ਵਿਧਾਇਕਾਂ ਜਿਨ੍ਹਾਂ ਦਾ ਬਾਅਦ ਵਿੱਚ ਕੋਵਿਡ ਟੈਸਟ ਪਾਜੇਟਿਵ ਆਇਆ ਸੀ, ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਏਕਾਂਤਵਾਸ ਉੱਤੇ ਚਲੇ ਗਏ ਸਨ। ਉਹ 28 ਅਗਸਤ ਨੂੰ ਵਿਧਾਨ ਸਭਾ ਦੇ ਇਕ ਰੋਜਾ ਸੈਸ਼ਨ ਵਿੱਚ ਵਿਧਾਇਕਾਂ ਦੇ ਸੰਪਰਕ ਵਿੱਚ ਆਏ ਸਨ।

ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਮੰਤਰੀਆਂ, ਕਾਂਗਰਸੀ ਵਿਧਾਇਕਾਂ ਤੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਵਰਚੁਅਲ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ, ਨੇ ਗੱਲਬਾਤ ਵਿੱਚ ਖੁਲਾਸਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਅੱਜ ਆਪਣਾ ਟੈਸਟ ਕਰਵਾਇਆ ਅਤੇ ਰਿਪੋਰਟ ਨੈਗੇਟਿਵ ਆਈ। ਮਹਾਮਾਰੀ ਦੇ ਫੈਲਣ ਤੋਂ ਬਾਅਦ ਇਹ ਤੀਜਾ ਮੌਕਾ ਸੀ ਜਦੋਂ ਮੁੱਖ ਮੰਤਰੀ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ।

Leave a Reply

Your email address will not be published. Required fields are marked *