ਪੰਜਾਬਪਟਿਆਲਾ

ਹਲਕਾ ਅਮਲੋਹ ਦੀਆਂ ਸਮੱਸਿਆਵਾਂ ਨੂੰ ਰਾਜੂ ਖੰਨਾ ਨੇ ਬਿਕਰਮ ਮਜੀਠੀਆ ਨਾਲ ਕੀਤੀ ਮੁਲਾਕਾਤ

ਅਮਲੋਹ, 9 ਸਤੰਬਰ (ਮਧੂਸਾਰ ਬਿਊਰੋ) ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਅੱਜ ਹਲਕਾ ਅਮਲੋਹ ਦੀਆਂ ਸਮੱਸਿਆਵਾਂ ਨੂੰ ਲੈਕੇ ਯੂਥ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਕੈਬਨਿਟ ਮੰਤਰੀ ਸ੍ਰ ਬਿਕਰਮ ਸਿੰਘ ਮਜੀਠੀਆ ਨੂੰ ਮਿਲੇ।

ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਹਲਕੇ ਦੀ ਮੌਜੁਦਾ ਸਥਿਤੀ ਤੋਂ ਜਾਣੂ ਕਰਵਾਇਆ ਗਿਆ ਉੱਥੇ ਰਾਜੂ ਖੰਨਾ ਵੱਲੋਂ ਵਿਸ਼ੇਸ਼ ਤੌਰ ਤੇ ਅਕਾਲੀ ਸਰਕਾਰ ਸਮੇਂ ਮੰਡੀ ਗੋਬਿੰਦਗੜ੍ਹ ਦੀ ਮੁੱਖ ਸਮੱਸਿਆ ਓਵਰਬ੍ਰਿਜ ਪੁਲ ਜਿਸ ਦਾ ਨੀਂਹ ਪੱਥਰ ਉਸ ਸਮੇਂ ਸਾਬਕਾ Àੁੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਰੱਖ ਕੇ ਇਸ ਬ੍ਰਿਜ ਲਈ ਵੱਡੀ ਰਕਮ ਵੀ ਸਬੰਧਿਤ ਵਿਭਾਗ ਪਾਸ ਮਨਜੂਰ ਕਰਵਾਕੇ ਭੇਜ ਦਿੱਤੀ ਗਈ ਸੀ ਪਰ ਕਾਂਗਰਸ ਸਰਕਾਰ ਆਉਂਦੇ ਹੀ ਇਸ ਪੁੱਲ ਨੂੰ ਬਨਾਉਣ ਦਾ ਕੰਮ ਕਾਂਗਰਸ ਦੇ ਕੁੱਝ ਸਵਾਰਥੀ ਲੋਕਾਂ ਵੱਲੋਂ ਰੁਕਵਾ ਦਿੱਤਾ ਗਿਆ ਜਿਸ ਕਾਰਨ ਅੱਜ ਤੱਕ ਇਹ ਪੁੱਲ ਨਾ ਬਨਣ ਕਾਰਨ ਮੰਡੀ ਗੋਬਿੰਦਗੜ੍ਹ ਸ਼ਹਿਰ ਦੇ ਵਾਸੀ ਅਤੇ ਰੇਲਵੇ ਫਾਟਕ ਤੋਂ ਲੰਘਣ ਵਾਲੇ ਇੱਕ ਦਰਜਨ ਪਿੰਡਾਂ ਦੇ ਲੋਕ ਸੰਤਾਪ ਭੋਗਣ ਲਈ ਮਜਬੂਰ ਹਨ।
ਇਸ ਤੋਂ ਇਲਾਵਾ ਰਾਜੂ ਖੰਨਾ ਵੱਲੋਂ ਲੋਕ ਹਿੱਤ ਵਿੱਚ ਕੋਰੋਨਾ ਸੰਕਟ ਸਮੇਂ ਸਿਹਤ ਵਿਭਾਗ ਦੇ ਨਿਯਮਾਂ ਦੀ ਪਾਲਣਾ ਕਰਕੇ ਧਰਨਾ ਦੇ ਰਹੇ ਲੋਕਾਂ ਤੇ ਕਾਂਗਰਸ ਦੀ ਸ਼ੈਅ ਤੇ ਪੁਲਿਸ ਵੱਲੋਂ ਕੀਤੇ ਗਏ ਝੂਠੇ ਪਰਚਿਆਂ ਦਾ ਮਾਮਲਾ ਵੀ ਸ੍ਰ ਬਿਕਰਮ ਸਿੰਘ ਮਜੀਠੀਆ ਦੇ ਧਿਆਨ ਵਿੱਚ ਲਿਆਂਦਾ ਗਿਆ। ਇਸ ਤੋਂ ਇਲਾਵਾ ਜੋ ਕੋਰੋਨਾ ਸੰਕਟ ਸਮੇਂ ਕੇਂਦਰ ਸਰਕਾਰ ਵੱਲੋਂ ਹਲਕਾ ਅਮਲੋਹ ਅੰਦਰ ਲੋੜਵੰਦ ਪਰਿਵਾਰਾਂ ਲਈ ਰਾਸ਼ਨ ਭੇਜਿਆ ਗਿਆ ਉਸ ਵਿੱਚ ਹਲਕਾ ਵਿਧਾਇਕ ਦੇ ਕਹਿਣ ਤੇ ਪ੍ਰਸ਼ਾਸਨ ਵੱਲੋਂ ਸਿਰਫ ਤੇ ਸਿਰਫ ਇਹ ਰਾਸ਼ਨ ਕਾਗਰਸੀਆਂ ਦੇ ਸਪੁਰਦ ਕੀਤਾ ਗਿਆ। ਜਿਹਨਾਂ ਵੱਲੋਂ ਕਾਣੀ ਵੰਡ ਕਰਦੇ ਹੋਏ ਸਿਰਫ ਤੇ ਸਿਰਫ ਆਪਣੇ ਚਹੇਤੇ ਪਰਿਵਾਰਾਂ ਨੂੰ ਹੀ ਇਹ ਰਾਸ਼ਨ ਦਿੱਤਾ ਗਿਆ। ਜਦੋਂ ਕਿ ਰਾਸ਼ਨ ਦੀ ਇੱਕ ਲਿਸਟ ਪ੍ਰਸ਼ਾਸਨ ਵੱਲੋਂ ਉਹਨਾਂ ਤੋਂ ਵੀ ਲਈ ਗਈ ਸੀ ਪਰ ਅੱਜ ਤੱਕ ਉਹਨਾਂ ਲੋੜਵੰਦ ਪਰਿਵਾਰਾਂ ਨੂੰ ਕੇਂਦਰ ਵੱਲੋਂ ਆਇਆ ਰਾਸ਼ਨ ਅਜੇ ਤੱਕ ਨਹੀਂ ਦਿੱਤਾ ਗਿਆ। ਰਾਜੂ ਖੰਨਾ ਨੇ ਕਿਹਾ ਕਿ ਅਕਾਲੀ ਸਰਕਾਰ ਸਮੇਂ ਉਹਨਾਂ ਵੱਲੋਂ ਹਲਕਾ ਅਮਲੋਹ ਅੰਦਰ ਲੋੜਵੰਦ ਪਰਿਵਾਰਾਂ ਨੂੰ ਸਰਕਾਰ ਵੱਲੋਂ ਸਹਾਇਤਾ ਪ੍ਰਦਾਨ ਕਰਨ ਲਈ ਵੱਡੀ ਪੱਧਰ ਤੇ ਲੋੜਵੰਦ ਪਰਿਵਾਰਾਂ ਦੇ ਨੀਲੇ ਕਾਰਡ ਬਣਾਏ ਗਏ ਸਨ, ਜਿਹਨਾਂ ਵਿੱਚ ਸਰਕਾਰ ਵੱਲੋਂ ਪੱਖਪਾਤ ਕਰਦੇ ਹੋਏ ਵੱਡੀ ਪੱਧਰ ਤੇ ਆਪਣੇ ਚਹੇਤਿਆਂ ਨੂੰ ਛੱਡ ਕੇ ਲੋੜਵੰਦ ਪਰਿਵਾਰ ਦੇ ਵੱਡੀ ਪੱਧਰ ਤੇ ਨੀਲੇ ਕਾਰਡ ਵੀ ਕੱਟ ਦਿੱਤੇ ਗਏ ਹਨ ਜਿਸ ਕਾਰਨ ਇਹਨਾਂ ਲੋੜਵੰਦ ਪਰਿਵਾਰਾਂ ਵਿੱਚ ਸਰਕਾਰ ਖਿਲਾਫ ਭਾਰੀ ਰੋਸ਼ ਪਾਇਆ ਜਾ ਰਿਹਾ ਹੈ। ਰਾਜੂ ਖੰਨਾ ਵੱਲੋਂ ਦੱਸੀਆਂ ਗਈਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਨ ਉਪਰੰਤ ਸ੍ਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਹ ਇਹ ਸਾਰਾ ਮਾਮਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਿਆਨ ਵਿੱਚ ਲਿਆਉਣਗੇ ਤਾਂ ਜੋ ਹਲਕਾ ਅਮਲੋਹ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾ ਸਕੇ। ਉਹਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਤਾੜਨਾ ਕਰਦੇ ਹੋਏ ਕਿਹਾ ਕਿ ਉਹ ਕਾਂਗਰਸ ਸਰਕਾਰ ਦੇ ਨੁਮਾਇੰਦਿਆ ਦੀ ਸ਼ੈਅ ਤੇ ਅਕਾਲੀ ਵਰਕਰਾਂ ਤੇ ਆਗੂਆਂ ਤੇ ਝੂਠੇ ਪਰਚੇ ਅਤੇ ਤੰਗ ਪਰੇਸ਼ਾਨ ਕਰਨਾ ਬੰਦ ਕਰ ਦੇਣ ਨਹੀਂ ਤਾਂ ਸਮਾਂ ਆਉਣ ਤੇ ਕਾਂਗਰਸ ਦੀ ਕੱਠਪੁੱਤਲੀ ਬਣਕੇ ਕੰਮ ਕਰਨ ਵਾਲੇ ਅਧਿਕਾਰੀਆਂ ਖਿਲਾਫ ਬਣਦੀ ਸਖਤ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *