ਪਟਿਆਲਾ ‘ਚ 259 ਕੋਵਿਡ ਪੋਜਟਿਵ ਕੇਸ ਆਏ ਸਾਹਮਣੇ, ਸੱਤ ਦੀ ਮੌਤ
ਪਟਿਆਲਾ 11 ਸਤੰਬਰ (ਰਮਨਦੀਪ/ਮਧੂਸਾਰ ਬਿਊਰੋ) ਜਿਲੇ ਵਿਚ 259 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿਚ ਪ੍ਰਾਪਤ 3700 ਦੇ ਕਰੀਬ ਰਿਪੋਰਟਾਂ ਵਿਚੋ 259 ਕੋਵਿਡ ਪੋਜਟਿਵ ਪਾਏ ਗਏ ਹਨ।ਇਸ ਤਰਾਂ ਹੁਣ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 8157 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 161 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 6382 ਹੋ ਗਈ ਹੈ।ਪੌਜਟਿਵ ਕੇਸਾਂ ਵਿੱਚੋਂ 07 ਹੋਰ ਮਰੀਜਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 228 ਹੋ ਗਈ ਹੈ, 6382 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 1547 ਹੈ।ਉਹਨਾਂ ਕਿਹਾ ਕਿ ਹੁਣ ਤੱਕ 80 ਫੀਸਦੀ ਦੇ ਕਰੀਬ ਕੋਵਿਡ ਮਰੀਜ ਕੋਵਿਡ ਤੋਂ ਠੀਕ ਹੋ ਚੁੱਕੇ ਹਨ ਅਤੇ ਬਾਕੀ ਸਿਹਤ ਯਾਬੀ ਵੱਲ ਹਨ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 259 ਕੇਸਾਂ ਵਿਚੋਂ 127 ਪਟਿਆਲਾ ਸ਼ਹਿਰ, 07 ਸਮਾਣਾ, 47 ਰਾਜਪੁਰਾ, 17 ਨਾਭਾ, ਬਲਾਕ ਭਾਦਸੋਂ ਤੋਂ 08, ਬਲਾਕ ਕੋਲੀ ਤੋਂ 09, ਬਲਾਕ ਕਾਲੋਮਾਜਰਾ ਤੋਂ 16, ਬਲਾਕ ਹਰਪਾਲ ਪੁਰ ਤੋਂ 06, ਬਾਲਕ ਦੁਧਨਸਾਧਾ ਤੋਂ 16, ਬਲਾਕ ਸ਼ੁਤਰਾਣਾ ਤੋਂ 06 ਕੇਸ ਰਿਪੋਰਟ ਹੋਏ ਹਨ।ਇਹਨਾਂ ਵਿਚੋਂ 94 ਪੋਜਟਿਵ ਕੇਸਾਂ ਦੇ ਸੰਪਰਕ ਵਿਚ ਆਉਣ, 165 ਕੰਟੈਨਮੈਂਟ ਜੋਨ ਅਤੇ ਓ.ਪੀ.ਡੀ ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਮਰੀਜਾਂ ਦੇ ਲਏ ਸੈਂਪਲਾ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਉਹਨਾਂ ਕਿਹਾ ਕਿ ਇਹ ਪੋਜਟਿਵ ਕੇਸ ਜਿਲੇ ਦੇ ਵੱਖ ਵੱਖ ਸ਼ਹਿਰਾ ਦੀਆਂ ਕਲੋਨੀਆਂ, ਗੱਲੀਆ, ਮੁੱਹਲਿਆਂ ਅਤੇ ਪਿੰਡਾਂ ਵਿਚੋ ਪਾਏ ਗਏ ਹਨ,ਜਿਹਨਾਂ ਨੂੰ ਨਵੀਆਂ ਗਾਈਡਲਾਈਨ ਅਨੁਸਾਰ ਕੋਵਿਡ ਕੇਅਰ ਸੈਂਟਰ/ ਹੋਮ ਆਈਸੋਲੇਸ਼ਨ/ ਹਸਪਤਾਲਾ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।
ਡਾ. ਮਲਹੋਤਰਾ ਨੇਂ ਦੱਸਿਆਂ ਅੱਜ ਜਿਲੇ ਵਿੱਚ ਸੱਤ ਹੋਰ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋ ਗਈ ਹੈ।ਜਿਹਨਾਂ ਵਿਚੋਂ ਪੰਜ ਪਟਿਆਲਾ, ਇੱਕ ਬਲਾਕ ਕਾਲੋਮਾਜਰਾ ਅਤੇ ਇੱਕ ਤਹਿਸੀਲ ਪਾਤੜਾਂ ਨਾਲ ਸਬੰਧਤ ਹੈ।ਪਹਿਲਾ ਪਟਿਆਲਾ ਦੇ ਸੁਖਰਾਮ ਕਲੋਨੀ ਦੀ ਰਹਿਣ ਵਾਲੀ 65 ਸਾਲਾ ਅੋਰਤ ਜੋ ਕਿ ਪੁਰਾਨੀ ਦਿਲ ਦੀ ਬਿਮਾਰੀਆਂ ਦੀ ਮਰੀਜ ਸੀ, ਦੁਸਰਾ ਨਿਉ ਮਹਿੰਦਰਾ ਕਲੋਨੀ ਦੀ ਰਹਿਣ ਵਾਲੀ 70 ਸਾਲਾ ਅੋਰਤ ਜੋ ਕਿ ਹਾਈਪਰਟੈਨਸ਼ਨ ਦੀ ਮਰੀਜ ਸੀ ਅਤੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ਼ ਹੋਈ ਸੀ।ਤੀਸਰਾ ਬਿੰਦਰਾ ਕਲੋਨੀ ਦਾ ਰਹਿਣ ਵਾਲਾ 40 ਸਾਲਾ ਪੁਰਸ਼ ਜੋ ਕਿ ਸਾਹ ਦੀ ਦਿੱਕਤ ਕਾਰਣ ਰਾਜਿੰਦਰਾ ਹਸਪਤਾਲ ਵਿੱਚ ਦਾਖਲ਼ ਸੀ, ਚੋਥਾਂ ਸੇਵਕ ਕਲੋਨੀ ਦੀ ਰਹਿਣ ਵਾਲੀ 60 ਸਾਲਾ ਅੋਰਤ ਜੋ ਕਿ ਹਾਈਪਰਟੈਂਸ਼ਨ ਦੀ ਮਰੀਜ ਸੀ, ਪੰਜਵਾਂ ਜੁਝਾਰ ਨਗਰ ਦਾ ਰਹਿਣ ਵਾਲਾ 85 ਸਾਲਾ ਬਜੁਰਗ ਜੋ ਕਿ ਪੁਰਾਨਾ ਬੀ.ਪੀ. ਅਤੇ ਹਾਈਪਰਟੈਨਸ਼ਨ ਦਾ ਮਰੀਜ ਸੀ, ਛੇਵਾਂ ਬਲਾਕ ਕਾਲੋਮਾਜਰਾ ਦੇ ਪਿੰਡ ਚਮਾਰੁ ਦੀ ਰਹਿਣ ਵਾਲੀ 65 ਸਾਲਾ ਅੋਰਤ ਜੋ ਕਿ ਪੁਰਾਨੀ ਹਾਈਪਰਟੈਂਸ਼ਨ, ਕਿਡਨੀ ਦੀ ਮਰੀਜ ਸੀ ਅਤੇ ਰਾਜਪੁਰਾ ਦੇ ਨਿਜੀ ਹਸਪਤਾਲ ਵਿੱਚ ਦਾਖਲ ਸੀ, ਸੱਤਵਾਂ ਪਿੰਡ ਤਾਈਪੁਰ ਤਹਿਸੀਲ ਪਾਤੜਾਂ ਦੀ ਰਹਿਣ ਵਾਲੀ 77 ਸਾਲਾ ਅੋਰਤ ਜੋ ਕਿ ਸੂਗਰ, ਬੀ.ਪੀ. ਅਤੇ ਸ਼ੁਗਰ ਦੀ ਪੁਰਾਨੀ ਮਰੀਜ ਸੀ ਅਤੇ ਪਟਿਆਲਾ ਦੇ ਨਿਜੀ ਹਸਪਤਾਲ ਵਿੱਚ ਦਾਖਲ ਸੀ। ਇਹ ਸਾਰੇ ਮਰੀਜ ਹਸਪਤਾਲ ਵਿੱਚ ਦਾਖਲ ਸਨ ਅਤੇ ਇਲਾਜ ਦੋਰਾਨ ਇਹਨਾਂ ਦੀ ਮੌਤ ਹੋ ਗਈ।ਜਿਸ ਨਾਲ ਹੁਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਕੇਸਾਂ ਦੀ ਮੋਤਾਂ ਦੀ ਗਿਣਤੀ 228 ਹੋ ਗਈ ਹੈ।

