ਦੇਸ਼-ਵਿਦੇਸ਼ਪੰਜਾਬ

ਰਾਸ਼ਟਰਪਤੀ ਵੱਲੋਂ ਹਰਸਿਮਰਤ ਕੌਰ ਬਾਦਲ ਦਾ ਅਸਤੀਫ਼ਾ ਪ੍ਰਵਾਨ !

ਨਵੀਂ ਦਿੱਲੀ 17 ਸਤੰਬਰ (ਅਸ਼ੋਕ ਵਾਸ਼ਿਸ਼ਠ/ਮਧੂਸਾਰ ਬਿਊਰੋ) ਰਾਸ਼ਟਰਪਤੀ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਹਰਸਿਮਰਤ ਬਾਦਲ ਨੇ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਵੀਰਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤੀ ਸੀ। ਉਨ੍ਹਾਂ ਨੇ ਆਪਣਾ ਅਸਤੀਫਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੌਂਪਿਆ ਸੀ। ਪ੍ਰਧਾਨ ਮੰਤਰੀ ਦੀ ਸਿਫਾਰਸ਼ ਮਗਰੋਂ ਰਾਸ਼ਟਰਪਤੀ ਨੇ ਅੱਜ ਅਸਤੀਫਾ ਸਵੀਕਾਰ ਕਰ ਲਿਆ।

ਦੱਸ ਦਈਏ ਕਿ ਖੇਤੀਬਾੜੀ ਨਾਲ ਜੁੜੇ ਬਿੱਲ ਨੂੰ ਲੈ ਕੇ N41 ਵਿਚ ਫੁੱਟ ਪੈ ਗਈ ਹੈ। ਬਿੱਲ ਦਾ ਵਿਰੋਧ ਕਰਦਿਆਂ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਅਸਤੀਫਾ ਦੇ ਦਿੱਤਾ ਹੈ। ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਮੋਦੀ ਸਰਕਾਰ ਵਿੱਚ ਅਕਾਲੀ ਦਲ ਦੀ ਇਕਲੌਤੀ ਨੁਮਾਇੰਦਾ ਸੀ।

Leave a Reply

Your email address will not be published. Required fields are marked *