ਪੰਜਾਬਪਟਿਆਲਾ

ਜ਼ਿਲ੍ਹਾ ਪ੍ਰਧਾਨ ਹਰਿੰਦਰ ਕੋਹਲੀ ਦੀ ਅਗਵਾਈ ‘ਚ ਸਵਰਾਜ ਘੁੰਮਣ ਭਾਜਪਾ ‘ਚ ਸ਼ਾਮਲ

ਪਟਿਆਲਾ 20 ਸਤੰਬਰ (ਰਮਨਦੀਪ/ਮਧੂਸਾਰ ਬਿਊਰੋ) ਜ਼ਿਲ੍ਹਾ ਭਾਜਪਾ ਦੇ ਪ੍ਰਧਾਨ ਹਰਿੰਦਰ ਕੋਹਲੀ ਦੀ ਅਗਵਾਈ ‘ਚ ਭਰਤੀ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲ ਰਿਹਾ, ਜਿਸ ਤਹਿਤ ਜ਼ਿਲ੍ਹਾ ਭਾਜਪਾ ਲੀਡਰਸ਼ਿਪ ‘ਚ ਸ਼ਾਮਲ ਹੋਣ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਅੱਜ ਜ਼ਿਲ੍ਹਾ ਭਾਜਪਾ ਦੇ ਸ਼ਹਿਰੀ ਪ੍ਰਧਾਨ ਹਰਿੰਦਰ ਕੋਹਲੀ ਦੀ ਅਗਵਾਈ ‘ਚ ਸ਼੍ਰੋਮਣੀ ਇਸਤਰੀ ਅਕਾਲੀ ਦਲ ਪੰਜਾਬ ਦੀ ਬੁਲਾਰਾ ਅਤੇ ਐਡਵਾਈਜ਼ਰ ਸਵਰਾਜ ਘੁੰਮਣ ਨੇ ਅੱਜ ਭਾਜਪਾ ਦਾ ਪੱਲਾ ਫੜ੍ਹ ਲਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਿੰਦਰ ਕੋਹਲੀ ਨੇ ਜ਼ਿਲ੍ਹਾ ਲੀਡਰਸ਼ਿਪ ਦੀ ਮੌਜੂਦਗੀ ‘ਚ ਸਵਰਾਜ ਘੁੰਮਣ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਟਕਾ ਪਹਿਨਾਕੇ ਭਾਜਪਾ ‘ਚ ਸ਼ਾਮਲ ਕੀਤੇ ਜਾਣ ਦਾ ਐਲਾਨ ਕੀਤਾ।

ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਿੰਦਰ ਕੋਹਲੀ ਨੇ ਕਿਹਾ ਕਿ ਸਵਰਾਜ ਘੁੰਮਣ ਨੇ ਭਾਜਪਾ ਦੀਆਂ ਨੀਤੀਆਂ ਨਾਲ ਸਹਿਮਤ ਹੁੰਦਿਆਂ ਭਾਜਪਾ ‘ਚ ਸ਼ਾਮਲ ਹੋਏ ਹਨ, ਜਿਨ੍ਹਾਂ ਦਾ ਪਾਰਟੀ ਸਵਾਗਤ ਕਰਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲੀਡਰਸ਼ਿਪ ਅਤੇ ਭਾਜਪਾ ਨੂੰ ਵੱਡੀ ਮਜ਼ਬੂਤੀ ਮਿਲੀ ਹੈ, ਜੋ ਭਵਿੱਖ ‘ਚ ਪਾਰਟੀ ਵੱਲੋਂ ਹਰ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਣ ਲਈ ਕਾਰਜਸ਼ੀਲ ਹੋਣਗੇ। ਉਨ੍ਹਾਂ ਕਿਹਾ ਕਿ ਜਲਦ ਹੀ ਜ਼ਿਲ੍ਹਾ ਲੀਡਰਸ਼ਿਪ ਵੱਲੋਂ ਉਨ੍ਹਾਂ ਨੂੰ ਅਹਿਮ ਅਹੁਦਿਆਂ ਦੀ ਜ਼ਿੰਮੇਵਾਰੀ ਦਾ ਐਲਾਨ ਵੀ ਕੀਤਾ ਜਾਵੇਗਾ। ਪ੍ਰਧਾਨ ਹਰਿੰਦਰ ਕੋਹਲੀ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ‘ਚ ਭਾਜਪਾ ਹਰ ਜਗਾ ਮਜ਼ਬੂਤ ਹੋ ਰਹੀ ਹੈ ਪਾਰਟੀ ਦੀਆਂ ਨੀਤੀਆਂ ਨੂੰ ਪਸੰਦ ਕਰਨ ਵਾਲੇ ਭਾਜਪਾ ਦਾ ਪੱਲਾ ਫੜ ਰਹੇ ਹਨ। ਇਸ ਮੌਕੇ ਸਵਰਾਜ ਘੁੰਮਣ ਨੇ ਕਿਹਾ ਕਿ ਪਾਰਟੀ ਪ੍ਰਧਾਨ ਹਰਿੰਦਰ ਕੋਹਲੀ ਵੱਲੋਂ ਜੋ ਵੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਜਾਵੇਗੀ ਉਸ ਨੂੰ ਇਮਾਨਦਾਰੀ ਨਾਲ ਬਾਖੂਬੀ ਨਿਭਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਅਗਵਾਈ ‘ਚ ਦੇਸ਼ ‘ਚ ਚੱਲ ਰਹੇ ਆਤਮ ਨਿਰਭਰ ਮਿਸ਼ਨ ਨੂੰ ਹੋਰ ਵੀ ਅੱਗੇ ਲਿਜਾਣ ਦਾ ਯਤਨ ਕੀਤਾ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮਹਾਂਮੰਤਰੀ ਬਲਵਿੰਦਰ ਸਿੰਘ, ਉਪ ਪ੍ਰਧਾਨ ਵਰੁਣ ਜਿੰਦਲ, ਮੀਡੀਆ ਇੰਚਾਰਜ ਰਾਹੁਲ ਮਹਿਤਾ, ਯੂਨੀਵਰਸਿਟੀ ਮੰਡਲ ਪ੍ਰਧਾਨ ਅਮਿਤ ਸੂਦ, ਅਜੈ ਗੋਇਲ, ਯੁਵਾ ਮੋਰਚਾ ਪ੍ਰਧਾਨ ਪੰਕਜ ਕੋਹਲੀ, ਮਹਿਲਾ ਮੋਰਚਾ ਮਹਾਂ ਮੰਤਰੀ ਜਸਬੀਰ ਕੌਰ, ਉਪ ਪ੍ਰਧਾਨ ਰਿੰਕੀ ਭੰਡਾਰੀ ਆਦਿ ਸ਼ਾਮਲ ਸਨ।

Leave a Reply

Your email address will not be published. Required fields are marked *