ਪੰਜਾਬਪਟਿਆਲਾ

ਕਿਸਾਨਾਂ ਲਈ ਕਾਂਗਰਸ ਅਤੇ ਆਪ ਦੀ ਕੋਈ ਦੇਣ ਨਹੀਂ, ਅਕਾਲੀ ਦਲ ਰਿਹਾ ਕਿਸਾਨ ਪੱਖੀ : ਕੋਹਲੀ

ਬੀਬੀ ਹਰਸਿਮਰਤ ਕੌਰ ਨੇ ਅਸਤੀਫਾ ਦੇ ਕੇ ਧੀ ਅਤੇ ਭੈਣ ਬਣਨ ਦਾ ਫਰਜ਼ ਅਦਾ ਕੀਤਾ
ਪਟਿਆਲਾ 20 ਸਤੰਬਰ (ਰਮਨਦੀਪ/ਮਧੂਸਾਰ ਬਿਊਰੋ) ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਅਤੇ ਸਾਬਕਾ ਮੇਅਰ ਅਜੀਤ ਪਾਲ ਸਿੰਘ ਕੋਹਲੀ ਨੇ ਸਾਂਝੇ ਤੌਰ ‘ਤੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਖੇਤੀ ਆਡਰੀਨੈਂਸ ਦੇ ਵਿਰੋਧ ‘ਚ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਕਿਸਾਨ ਭਰਾਵਾਂ ਲਈ ਅਸਤੀਫ਼ਾ ਦੇ ਕੇ ਸ਼੍ਰੋਮਣੀ ਅਕਾਲੀ ਦਲ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਅਕਾਲੀ ਦਲ ਹਮੇਸ਼ਾ ਕਿਸਾਨ ਪੱਖੀ ਰਿਹਾ ਹੈ ਅਤੇ ਕਿਸਾਨਾਂ ਵੱਲੋਂ ਬਿੱਲ ਰੱਦ ਕੀਤੇ ਜਾਣ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ‘ਚ ਅੱਗੇ ਹੋ ਕੇ ਆਪਣੀ ਅਹਿਮ ਭੂਮਿਕਾ ਅਦਾ ਕਰੇਗਾ।

ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਅਤੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਸੱਚਮੁੱਚ ਹੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਦੀ ਧੀ ਅਤੇ ਭੈਣ ਬਣਨ ਦਾ ਫਰਜ਼ ਅਦਾ ਕੀਤਾ ਹੈ, ਜਦਕਿ ਕਾਂਗਰਸ ਅਤੇ ਆਦਮੀ ਪਾਰਟੀ ਦੀ ਖੇਤੀ ਆਰਡੀਨੈਂਸ ਬਾਰੇ ਸਥਿਤੀ ਹੀ ਸਪੱਸ਼ਟ ਨਹੀਂ ਕਰ ਸਕੀਆਂ। ਕਾਂਗਰਸ ਅਤੇ ਆਪ ‘ਤੇ ਹਮਲਾ ਬੋਲਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦੀ ਕਿਸਾਨਾਂ ਲਈ ਕੋਈ ਦੇਣ ਨਹੀਂ ਹੈ, ਜਦਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕਿਸਾਨ ਅਤੇ ਕਿਸਾਨੀ ਪੱਖੀ ਨੀਤੀਆਂ ਨੂੰ ਦਾ ਹਾਮੀ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਮੰਦਹਾਲੀ ਵਾਲੇ ਦੌਰ ‘ਚ ਲੰਘ ਰਿਹਾ ਹੈ, ਪਰ ਕੇਂਦਰ ਵੱਲੋਂ ਲਿਆਂਦਾ ਜਾ ਰਿਹਾ ਖੇਤੀ ਆਰਡੀਨੈਂਸ ਦੇ ਵਿਰੋਧ ‘ਚ ਸ਼੍ਰੋਮਣੀ ਅਕਾਲੀ ਦਲ ਸੜਕਾਂ ‘ਤੇ ਨਿੱਤਰੇਗਾ ਅਤੇ ਬਿੱਲ ਦਾ ਵਿਰੋਧ ਕਰੇਗਾ। ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀ ਮੰਤਰੀ ਵੱਲੋਂ ਕਾਂਗਰਸ ਦਾ ਚਿਹਰਾ ਬੇਨਕਾਬ ਕੀਤਾ ਗਿਆ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਰਡੀਨੈਂਸ ਪ੍ਰਤੀ ਹਾਮੀ ਭਰ ਕੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ। ਉਨ੍ਹਾਂ ਕਿਹਾ ਕਿ ਆਪ ਪਾਰਟੀ ਵੀ ਲੁਕਵੇਂ ਏਜੰਡੇ ਨਾਲ ਸਿਆਸਤ ਕੀਤੇ ਜਾਣ ਨੂੰ ਤਰਜੀਹ ਦੇ ਰਹੀ ਹੈ।

Leave a Reply

Your email address will not be published. Required fields are marked *