ਖੇਤੀ ਆਰਡੀਨੈਂਸ ਦੇ ਵਿਰੋਧ ‘ਚ ਕਿਸਾਨਾਂ ਨੇ ਸੀ.ਐਮ. ਸਿਟੀ ‘ਚ ਸਾੜਿਆ ਕੈਪਟਨ ਦਾ ਪੁਤਲਾ
ਪਟਿਆਲਾ 20 ਸਤੰਬਰ (ਰਮਨਦੀਪ/ਮਧੂਸਾਰ ਬਿਊਰੋ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਾਇਆ ਹੋਇਆ ਪੱਕਾ ਮੋਰਚਾ ਅੱਜ ਛੇਵੇਂ ਦਿਨ ਵਿਚ ਦਾਖਲ ਹੋਇਆ।
ਇਸ ਮੌਕੇ ਕਿਸਾਨਾਂ ਨੇ ਛੇਵੇਂ ਦਿਨ ਵੀ ਖੇਤੀ ਆਰਡੀਨੈਂਸ ਦੇ ਵਿਰੋਧ ‘ਚ ਕੇਂਦਰ ਦੀ ਮੋਦੀ ਸਰਕਾਰ ਅਤੇ ਸੀ.ਐਮ. ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਸਾੜਿਆ। ਰੋਸ ਪ੍ਰਗਟ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਮਜ਼ਦੂਰਾਂ ਨਾਲ ਵਾਅਦਾ ਕੀਤਾ ਸੀ ਕਿ ਮੇਰੀ ਸਰਕਾਰ ਬਣਨ ਤੇ ਕਿਸਾਨਾਂ ਮਜਦੂਰਾਂ ਦਾ ਸਾਰਾ ਕਰਜ਼ਾ ਮੁਆਫ ਹੋਵੇਗਾ, ਘਰ ਘਰ ਵਿਚ ਪੱਕਾ ਰੋਜ਼ਗਾਰ ਦੇਵਾਂਗਾ, ਜ਼ਮੀਨਾਂ ਦੀਆਂ ਕੁਰਕੀਆਂ ਬੰਦ ਹੋਣਗੀਆਂ, ਨਸ਼ਿਆਂ ਦਾ ਖਾਤਮਾ ਕਰਾਂਗਾ ਪਰ ਇਕ ਵੀ ਵਾਅਦਾ ਸਰਕਾਰ ਤਿੰਨ ਸਾਲਾਂ ਦੇ ਕਾਰਜਕਾਜ ਵਿਚ ਪੂਰਾ ਨਹੀਂ ਕਰ ਸਕੀ। ਇਸ ਮੌਕੇ ਸੂਬਾ ਕਾਰਜਕਾਰਨੀ ਪ੍ਰਧਾਨ ਜਸਵਿੰਦਰ ਸੰਘ ਸੋਮਾ ਲੋਂਗੋਵਾਲ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਵਾਅਦਾਖਿਲਾਫ਼ੀ ਕੀਤੀ ਹੈ, ਜਿਸ ਦਾ ਨਤੀਜਾ ਸਰਕਾਰ ਨੂੰ 2020 ‘ਚ ਭੁਗਤਣਾ ਪਵੇਗਾ।

