ਅਕਾਲੀ ਦਲ ਦੀ ਕੋਰ ਕਮੇਟੀ ਹੀ ਕਰੇਗੀ ਭਾਜਪਾ ਨਾਲ ਗੱਠਜੋੜ ਰੱਖਣ ਬਾਰੇ ਫੈਸਲਾ : ਸੁਖਬੀਰ ਸਿੰਘ ਬਾਦਲ
ਖੇਤੀ ਆਰਡੀਨੈਂਸਾਂ ਦੇ ਵਿਰੋਧ ‘ਚ ਅਕਾਲੀ ਦਲ ਕਰੇਗਾ ਤਿੰਨ ਤਖਤਾਂ ਤੋਂ ਇਤਿਹਾਸਕ ਰੋਸ ਮਾਰਚ
ਕੈਪਟਨ ਅਮਰਿੰਦਰ ਸਿੰਘ ਸਿਰੇ ਦਾ ਝੂਠਾ ਕਿਸਾਨਾਂ ਵੱਲੋਂ ਛੇੜੀ ਜੰਗ ਛੱਡ ਕੇ ਭੱਜਿਆ
ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਪਟਿਆਲਾ ਅਤੇ ਫਤਹਿਗੜ੍ਹ ਦੇ ਹਲਕਾ ਇੰਚਾਰਜਾਂ ਨਾਲ ਮੀਟਿੰਗ
ਪਟਿਆਲਾ 26 ਸਤੰਬਰ (ਰਮਨਦੀਪ/ਮਧੂਸਾਰ ਬਿਊਰੋ)
ਖੇਤੀ ਆਰਡੀਨੈਂਸਾਂ ਦੇ ਵਿਰੋਧ ‘ਚ ਸ਼੍ਰੋਮਣੀ ਅਕਾਲੀ ਦਲ ਤਿੰਨ ਤਖਤ ਸਾਹਿਬਾਨ ਤੋਂ 1 ਅਕਤੂਬਰ ਨੂੰ ਇਤਿਹਾਸਕ ਰੋਸ ਮਾਰਚ ਕਰੇਗਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਇਸ ਸੰਘਰਸ਼ ‘ਚ ਪੰਜਾਬ ਦੇ ਕਿਸਾਨ ਵੱਡੀ ਗਿਣਤੀ ‘ਚ ਸ਼ਾਮਲ ਹੋਣਗੇ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਦੇ ਹਲਕਾ ਇੰਚਾਰਜਾਂ, ਆਗੂਆਂ ਅਤੇ ਵਰਕਰਾਂ ਨੂੰ ਲਾਮਬੰਦ ਕਰਦਿਆਂ ਕੀਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨੇ ‘ਤੇ ਲੈਂਦਿਆਂ ਸ. ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿਰੇ ਦਾ ਝੂਠਾ ਹੈ, ਜੋ ਕਿਸਾਨਾਂ ਵੱਲੋਂ ਛੇੜੀ ਜੰਗ ਛੱਡ ਕੇ ਭੱਜ ਚੁੱਕਿਆ ਹੈ ਹੁਣ ਮੈਦਾਨ ‘ਚ ਕਿਸਾਨਾਂ ਲਈ ਕੇਵਲ ਅਕਾਲੀ ਦਲ ਨੇ ਡਟਿਆ ਨਜ਼ਰ ਆ ਰਿਹਾ ਹੈ। ਸਵਾਲ ਦਾ ਜਵਾਬ ਦਿੰਦਿਆਂ ਸ. ਬਾਦਲ ਨੇ ਕਿਹਾ ਕਿ ਭਾਜਪਾ ਨਾਲ ਗੱਠਜੋੜ ਰੱਖਣ ਬਾਰੇ ਫੈਸਲਾ ਅਕਾਲੀ ਦਲ ਦੀ ਕੋਰ ਕਮੇਟੀ ਹੀ ਕਰੇਗੀ।
ਸ. ਸੁਖਬੀਰ ਸਿੰਘ ਬਾਦਲ ਕਿਸਾਨ ਜਥੇਬੰਦੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਿਸਾਨਾਂ ਦੀ ਇਕ ਆਵਾਜ਼ ਨਾਲ ਪੰਜਾਬ ਦੇ ਕਿਸਾਨ ਇਕੱਠਮੁੱਠਤਾ ਨਾਲ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ਸ਼ੀਲ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕਿਸਾਨਾਂ ਪ੍ਰਤੀ ਸੰਘਰਸ਼ੀਲ ਰਿਹਾ ਅਤੇ ਖੇਤੀ ਬਿੱਲਾਂ ਦੇ ਵਿਰੋਧ ‘ਚ ਅਕਾਲੀ ਦਲ ਅੱਗੇ ਹੋ ਕੇ ਪੰਜਾਬ ਤੇ ਕਿਸਾਨ ਨਾਲ ਖੜ੍ਹਿਆ ਰਹੇਗਾ। ਇਕ ਸਵਾਲ ਦੇ ਜਵਾਬ ‘ਚ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਕਿਸਾਨ ਭਾਈਚਾਰੇ ਨਾਲ ਮਿਲਕੇ ਲੜਾਈ ਕਰਨ ਦਾ ਸਮਾਂ, ਜਦਕਿ ਸਾਰੀਆਂ ਸਿਆਸੀ ਧਿਰਾਂ ਨੂੰ ਇਕ ਦੂਜੇ ਖਿਲਾਫ਼ ਸਿਆਸੀ ਦੂਸ਼ਣਬਾਜ਼ੀ ਛੱਡ ਕੇ ਕਿਸਾਨ ਵਿਰੋਧੀ ਬਿੱਲ ਦਾ ਵਿਰੋਧ ਕਰਦਿਆਂ ਆਪ ਅਤੇ ਕਾਂਗਰਸ ਨੂੰ ਸੌੜੇ ਅਤੇ ਸਿਆਸੀ ਹਿੱਤ ਛੱਡ ਦੇਣੇ ਚਾਹੀਦੇ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਝੂਠ ਬੋਲ ਰਹੀ ਹੈ, ਜਦਕਿ ਬਿੱਲ ਪਾਸ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਸਹਿਮਤੀ ਲਈ ਗਈ ਸੀ, ਜੋ ਹੁਣ ਕਿਸਾਨ ਦੇ ਰੋਹ ਨੂੰ ਵੇਖਕੇ ਘਰ ਲੁਕਿਆ ਬੈਠਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿਰੇ ਦਾ ਝੂਠਾ ਹੈ, ਜੋ ਕਿਸਾਨਾਂ ਵੱਲੋਂ ਛੇੜੀ ਜੰਗ ਛੱਡ ਕੇ ਭੱਜ ਚੁੱਕਿਆ ਹੈ ਹੁਣ ਮੈਦਾਨ ‘ਚ ਕਿਸਾਨਾਂ ਲਈ ਕੇਵਲ ਅਕਾਲੀ ਦਲ ਨੇ ਡਟਿਆ ਨਜ਼ਰ ਆ ਰਿਹਾ ਹੈ।
ਇਕ ਸਵਾਲ ਦੇ ਜਵਾਬ ਦਿੰਦਿਆਂ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਜਪਾ ਨਾਲ ਗੱਠਜੋੜ ਰੱਖਣ ਬਾਰੇ ਫੈਸਲਾ ਅਕਾਲੀ ਦਲ ਦੀ ਕੋਰ ਕਮੇਟੀ ਹੀ ਕਰੇਗੀ। ਉਨ੍ਹਾਂ ਕਿਹਾ ਕਿ ਖੇਤੀ ਬਿੱਲਾਂ ਦੇ ਵਿਰੋਧ ‘ਚ ਬੀਬੀ ਹਰਸਿਮਰਤ ਕੌਰ ਬਾਦਲ ਨੇ ਅਸਤੀਫਾ ਦੇ ਕੇ ਸਪੱਸ਼ਟ ਕਰ ਦਿੱਤਾ ਕਿ ਅਕਾਲੀ ਦਲ ਕਿਸਾਨਾਂ ਲਈ ਕੋਈ ਵੀ ਕੁਰਬਾਨੀ ਦੇਣ ਤੋਂ ਪਿੱਛੇ ਨਹੀਂ ਹਟੇਗਾ। ਉਨ੍ਹਾਂ ਕਿਹਾ ਕਿ ਖੇਤੀ ਆਰਡੀਨੈਂਸ ਨੂੰ ਰੱਦ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਅਕਾਲੀ ਦਲ 1 ਅਕਤੂਬਰ ਨੂੰ ਕਿਸਾਨਾਂ ਨੂੰ ਨਾਲ ਲੈ ਕੇ ਮੋਹਾਲੀ ਵਿਖੇ ਸ਼ਕਤੀ ਪ੍ਰਦਰਸ਼ਨ ਕਰੇਗਾ।
ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਸਮਾਂ ਸਾਰੀਆਂ ਪਾਰਟੀਆਂ ਨੂੰ ਇਕ ਦੂਜੇ ਖਿਲਾਫ਼ ਬਿਆਨਬਾਜ਼ੀ ਛੱਡਕੇ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 1 ਅਕਤੂਬਰ ਦੇ ਰੋਸ ਮਾਰਚ ‘ਚ ਕਿਸਾਨ ਟਰੈਕਟਰ ਟਰਾਲੀਆਂ ਨਾਲ ਸ਼ਮੂਲੀਅਤ ਕਰਨਗੇ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸਾਰੀਆਂ ਪਾਰਟੀਆਂ ਬੀਬੀ ਹਰਸਿਮਰਤ ਕੌਰ ਬਾਦਲ ਦਿੱਤੇ ਅਸਤੀਫੇ ‘ਤੇ ਸਿਆਸਤ ਕਰਨ ਦੀ ਬਜਾਏ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਲਈ ਪਾਏ ਯੋਗਦਾਨ ਦੀ ਸ਼ਲਾਘਾ ਕਰਨੀ ਚਾਹੀਦੀ ਹੈ।
ਇਸ ਮੌਕੇ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਮੀਟਿੰਗ ‘ਚ ਪੁੱਜੇ ਅਕਾਲੀ ਆਗੂਆਂ, ਵਰਕਰਾਂ ਅਤੇ ਅਹੁਦੇਦਾਰਾਂ ਨੂੰ ਇਕਜੁੱਟਤਾ ਨਾਲ ਸ਼੍ਰੋਮਣੀ ਅਕਾਲੀ ਦਲ ਵੱਲੋਂ 1 ਅਕਤੂਬਰ ਨੂੰ ਕੀਤੇ ਜਾ ਰਹੇ ਰੋਸ ਮਾਰਚ ‘ਚ ਵੱਡੀ ਗਿਣਤੀ ‘ਚ ਸ਼ਮੂਲੀਅਤ ਕਰਨ ਲਈ ਪ੍ਰੇਰਿਆ ਗਿਆ। ਉਨ੍ਹਾਂ ਕਿਹਾ ਕਿ ਅੱਜ ਸਮਾਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਪਹਿਰੇਦਾਰ ਬਣਦੇ ਹੋਏ ਕਿਸਾਨ ਦਾ ਸਾਥ ਦੇਈਏ।
ਇਸ ਦੌਰਾਨਾਂ ਹੋਰਨਾਂ ਤੋਂ ਇਲਵਾ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਦਰਬਾਰਾ ਸਿੰਘ ਗੁਰੂ, ਬੀਬੀ ਹਪਰ੍ਰੀਤ ਕੌਰ ਮੁਖਮੈਲਪੁਰ, ਮੱਖਣ ਸਿੰਘ ਲਾਲਕਾ, ਕਬੀਰ ਦਾਸ, ਜਗਦੀਪ ਸਿੰਘ ਚੀਮਾ, ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ, ਸਵਰਣ ਸਿੰਘ ਚਰਨਾਰਥਲ, ਸੁਰਜੀਤ ਸਿੰਘ ਕੋਹਲੀ, ਅਜੀਤਪਾਲ ਸਿੰਘ ਕੋਹਲੀ, ਅਮਰਿੰਦਰ ਸਿੰਘ ਬਜਾਜ, ਨਰਦੇਵ ਸਿੰਘ ਆਕੜੀ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਅਵਤਾਰ ਸਿੰਘ ਰਿਆ, ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਬੀਬੀ ਕੁਲਦੀਪ ਕੌਰ ਟੌਹੜਾ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਨਿਰਮਲ ਸਿੰਘ ਹਰਿਆਊ, ਜਥੇਦਾਰ ਕਰਨੈਲ ਸਿੰਘ ਪੰਜੌਲੀ, ਜਥੇਦਾਰ ਕੁਲਦੀਪ ਸਿੰਘ ਨੱਸਪੂਰ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਗੁਰਦੀਪ ਸਿੰਘ ਸ਼ੇਖੁਪਰ ਅਤੇ ਵੱਡੀ ਗਿਣਤੀ ‘ਚ ਅਕਾਲੀ ਦਲ ਸਮੁੱਚੀ ਲੀਡਰਸ਼ਿਪ ਹਾਜ਼ਰ ਸੀ।

