ਪਟਿਆਲਾ

ਸੁਖਬੀਰ ਸਿੰਘ ਬਾਦਲ ਵੱਲੋਂ ਕੀਤੇ ਫੈਸਲੇ ਨਾਲ ਅਕਾਲੀ ਜਥਾ ਪੂਰੀ ਤਰ੍ਹਾਂ ਸਹਿਮਤ : ਸੁਰਜੀਤ ਸਿੰਘ ਕੋਹਲੀ

ਟਕਸਾਲੀ ਅਕਾਲੀਆਂ ਨੇ ਕੋਰ ਕਮੇਟੀ ‘ਚ ਲਏ ਫੈਸਲੇ ਦਾ ਕੀਤਾ ਸਵਾਗਤ
ਪਟਿਆਲਾ 27 ਸਤੰਬਰ (ਰਮਨਦੀਪ/ਮਧੂਸਾਰ ਬਿਉਰੋ) ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦੀ ਅਗਵਾਈ ‘ਚ ਸੀਨੀਅਰ ਅਕਾਲੀ ਆਗੂਆਂ ਨੇ ਇਕੋ ਆਵਾਜ਼ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੋਰ ਕਮੇਟੀ ‘ਚ ਲਏ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਅਕਾਲੀ ਦਲ ਸ਼ਹਿਰੀ ਜਥਾ ਪਟਿਆਲਾ ਪੂਰੀ ਇਕਜੁੱਟਤਾ ਨਾਲ ਪਾਰਟੀ ਪ੍ਰਧਾਨ ਵੱਲੋਂ ਲਏ ਫੈਸਲੇ ਨਾਲ ਪੂਰੀ ਤਰ੍ਹਾਂ ਸਹਿਮਤ ਹੈ।

ਸੁਰਜੀਤ ਸਿੰਘ ਕੋਹਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਨੇ ਹਮੇਸ਼ਾ ਸੰਘਰਸ਼ਸ਼ੀਲ ਰਹਿੰਦਿਆਂ ਪਾਰਟੀ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਸਮਾਂ ਆਉਣ ਤੇ ਵੱਡੇ ਫੈਸਲੇ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਵੱਡੀ ਭੂਮਿਕਾ ਨਿਭਾਈ ਹੈ, ਜਿਸ ਦਾ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਸਾਥ ਦੇਣ ਦੇ ਨਾਲ-ਨਾਲ ਮਾਣ ਵੀ ਮਹਿਸੂਸ ਕਰਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕਿਸਾਨ ਅਤੇ ਕਿਸਾਨੀ ਨੂੰ ਬਚਾਉਣ ਲਈ ਲਿਆਂਦੇ ਏਜੰਡੇ ਨੂੰ ਸਿਰ ਮੱਥੇ ਪ੍ਰਵਾਨ ਕਰਦੇ ਹੋਏ ਪਾਰਟੀ ਨੂੰ ਹੋਰ ਮਜ਼ਬੂਤੀ ਅਤੇ ਦਿਸ਼ਾ ਪ੍ਰਦਾਨ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜੌਕੇ ਹਾਲਾਤਾਂ ਨੂੰ ਵੇਖਦਿਆਂ ਅੱਜ ਕਿਸਾਨ ਨੂੰ ਤਬਾਹ ਕਰਨ ਲਈ ਲਿਆਂਦੇ ਖੇਤੀ ਆਰਡੀਨੈਂਸ ਕਿਸਾਨੀ ਨੂੰ ਹੋਰ ਨਿਘਾਰ ਵੱਲ ਲਿਜਾ ਸਕਦੇ ਹਨ ਇਸ ਕਰਕੇ ਪਾਰਟੀ ਵੱਲੋਂ ਤੈਅ ਕੀਤੇ ਗਏ ਪ੍ਰੋਗਰਾਮ ਅਨੁਸਾਰ ਅਕਾਲੀ ਜਥਾ ਸ਼ਹਿਰੀ ਪਟਿਆਲਾ ਵੀ ਆਪਣਾ ਬਣਦਾ ਯੋਗਦਾਨ ਪਾਵੇਗਾ। ਸਾਬਕਾ ਮੰਤਰੀ ਸ. ਕੋਹਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ, ਵਰਕਰਾਂ ਅਤੇ ਅਹੁਦੇਦਾਰਾਂ ਨੂੰ ਸੁਖਬੀਰ ਸਿੰਘ ਬਾਦਲ ਵੱਲੋਂ ਲਏ ਫੈਸਲੇ ਨਾਲ ਸਹਿਮਤ ਹੁੰਦਿਆਂ ਪਾਰਟੀ ਦੇ ਹਰ ਫੈਸਲੇ ਨੂੰ ਖਿੜੇ ਮੱਥੇ ਪ੍ਰਵਾਨ ਕਰਦੇ ਹੋਏ ਪੰਜਾਬ ਅਤੇ ਕਿਸਾਨ ਦੀ ਖੁਸ਼ਹਾਲੀ ਲਈ ਅਹਿਮ ਰੋਲ ਅਦਾ ਕਰਨਾ ਹੋਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਜੀਤ ਸਿੰਘ ਸਾਹਨੀ, ਜਸਬੀਰ ਸਿੰਘ ਮਾਟਾ, ਅਜੀਤ ਸਿੰਘ ਬਾਬੂ, ਜੋਗਿੰਦਰ ਸਿੰਘ ਪ੍ਰਧਾਨ, ਜੀਵਨ ਕੁਮਾਰ ਸੂਲਰ, ਤਿਰਲੋਕ ਸਿੰਘ ਤੋਰਾ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *