ਦੁਨੀਆ ਦੀ ਸਭ ਤੋਂ ਵੱਡੀ ਸੁਰੰਗ ਅਟਲ ਟਨਲ ਦਾ ਉਦਘਾਟਨ
ਸਾਡੀ ਸਰਕਾਰ ਦੇ ਫ਼ੈਸਲੇ ਗਵਾਹ ਹਨ, ਜੋ ਕਹਿੰਦੇ ਹਾਂ, ਉਹ ਕਰ ਕੇ ਦਿਖਾਉਂਦੇ ਹਾਂ
ਸ਼ਿਮਲਾ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੋਹਤਾਂਗ ‘ਚ ਅੱਜ ਯਾਨੀ ਸ਼ਨੀਵਾਰ ਨੂੰ ਦੁਨੀਆ ਦੀ ਸਭ ਤੋਂ ਵੱਡੀ ‘ਅਟਲ ਸੁਰੰਗ’ ਦਾ ਉਦਘਾਟਨ ਕੀਤਾ ਹੈ। ਅਟਲ ਟਨਲ ਦੇ ਉਦਘਾਟਨ ਮੌਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਵੀ ਮੌਜੂਦ ਰਹੇ। ਇਹ ਸੁਰੰਗ ਮਨਾਲੀ ਨੂੰ ਸਾਲਾਂ ਭਰ ਲਾਹੌਲ ਸਪੀਤੀ ਘਾਟੀ ਨਾਲ ਜੋੜੇ ਰੱਖੇਗੀ।
ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਸੁਰੰਗ 9.02 ਕਿਲੋਮੀਟਰ ਲੰਬੀ ਹੈ। ਸੁਰੰਗ ਦੇ ਉਦਘਾਟਨ ਮਗਰੋਂ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅੱਜ ਸਿਰਫ ਅਟਲ ਜੀ ਦਾ ਸੁਫ਼ਨਾ ਪੂਰਾ ਨਹੀਂ ਹੋਇਆ ਹੈ, ਸਗੋਂ ਹਿਮਾਚਲ ਪ੍ਰਦੇਸ਼ ਦੇ ਕਰੋੜਾਂ ਲੋਕਾਂ ਦੀ ਦਹਾਕਿਆਂ ਪੁਰਾਣੀ ਉਡੀਕ ਖਤਮ ਹੋਈ ਹੈ। ਅਟਲ ਸੁਰੰਗ ਲੇਹ, ਲੱਦਾਖ ਦੀ ਲਾਈਫ਼ ਲਾਈਨ ਬਣੇਗੀ। ਉਨ੍ਹਾਂ ਕਿਹਾ ਕਿ ਹੁਣ ਲੇਹ-ਲੱਦਾਖ ਦੇ ਕਿਸਾਨਾਂ, ਬਾਗਵਾਨਾਂ ਅਤੇ ਨੌਜਵਾਨਾਂ ਲਈ ਵੀ ਹੁਣ ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਦੂਜੇ ਬਜ਼ਾਰਾਂ ਤੱਕ ਪਹੁੰਚ ਆਸਾਨ ਹੋ ਜਾਵੇਗੀ। ਸਾਡੀ ਸਰਕਾਰ ਦੇ ਫ਼ੈਸਲੇ ਗਵਾਹ ਹਨ, ਜੋ ਕਹਿੰਦੇ ਹਾਂ, ਉਹ ਕਰ ਕੇ ਦਿਖਾਉਂਦੇ ਹਾਂ।
ਇਸ ਸੁਰੰਗ ਨੂੰ ਬਣਨ ‘ਚ ਕਰੀਬ 10 ਸਾਲ ਲੱਗ ਗਏ। ਇਸ ਦਾ ਨਾਂ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪੇਈ ਦੇ ਨਾਂ ‘ਤੇ ਰੱਖਿਆ ਗਿਆ ਹੈ। ਅਟਲ ਸੁਰੰਗ ਦਾ ਨਿਰਮਾਣ ਆਧੁਨਿਕ ਤਕਨੀਕ ਦੀ ਮਦਦ ਨਾਲ ਪੀਰ ਪੰਜਾਲ ਦੀਆਂ ਪਹਾੜੀਆਂ ‘ਚ ਕੀਤਾ ਗਿਆ ਹੈ। ਇਸ ਸਮੁੰਦਰ ਤੱਟ ਤੋਂ 10,000 ਫੁੱਟ ਦੀ ਉੱਚਾਈ ‘ਤੇ ਸਥਿਤ ਹੈ।

