ਦੇਸ਼-ਵਿਦੇਸ਼

ਸ਼ੋਪੀਆਂ ‘ਚ ਮੁਕਾਬਲਾ, ਤਿੰਨ ਅੱਤਵਾਦੀ ਮਾਰ ਮੁਕਾਏ

ਸ਼੍ਰੀਨਗਰ 7 ਅਕਤੂਬਰ (ਮਧੂਸਾਰ ਬਿਊਰੋ) ਜੰਮੂ-ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ‘ਚ ਸੁਰੱਖਿਆ ਦਸਤਿਆਂ ਨੇ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਦੌਰਾਨ ਮੁਕਾਬਲੇ ‘ਚ ਬੁੱਧਵਾਰ ਨੂੰ 3 ਅਣਪਛਾਤੇ ਅੱਤਵਾਦੀਆਂ ਨੂੰ ਮਾਰ ਸੁੱਟਿਆ। ਇਕ ਪੁਲਸ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫ਼ੀਆ ਸੂਚਨਾ ਦੇ ਆਧਾਰ ਰਾਜ ਪੁਲਸ ਦੇ ਵਿਸ਼ੇਸ਼ ਮੁਹਿੰਮ ਦਲ, ਰਾਸ਼ਟਰੀ ਰਾਈਫਲ ਅਤੇ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ.ਆਰ.ਪੀ.ਐੱਫ.) ਨੇ ਸਾਂਝੇ ਰੂਪ ਨਾਲ ਸ਼ੋਪੀਆਂ ਦੇ ਸੱਜਾਦ ਮੁਹੱਲਾ ਸੁਗਨ ਜੈਨਾਪੋਰਾ ‘ਚ ਮੰਗਲਵਾਰ ਦੀ ਸ਼ਾਮ ਤਲਾਸ਼ ਮੁਹਿੰਮ ਸ਼ੁਰੂ ਕੀਤੀ।

ਉਨ੍ਹਾਂ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਦੇ ਜਵਾਨ ਜਦੋਂ ਇਕ ਨਿਸ਼ਚਿਤ ਖੇਤਰ ਵੱਲ ਵੱਧ ਰਹੇ ਸਨ ਤਾਂ ਉੱਥੇ ਲੁਕੇ ਹੋਏ ਅੱਤਵਾਦੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਸੁਰੱਖਿਆ ਦਸਤਿਆਂ ਦੇ ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕਰਦੇ ਹੋਏ ਗੋਲੀਆਂ ਚਲਾਈਆਂ। ਉਨ੍ਹਾਂ ਨੇ ਦੱਸਿਆ ਕਿ ਰਾਤ ਹੋ ਜਾਣ ਕਾਰਨ ਸੁਰੱਖਿਆ ਦਸਤਿਆਂ ਨੇ ਮੁਹਿੰਮ ਰੋਕ ਦਿੱਤੀ। ਪੁਲਸ ਬੁਲਾਰੇ ਅਨੁਸਾਰ, ਹਨ੍ਹੇਰੇ ਦਾ ਲਾਭ ਚੁੱਕ ਕੇ ਅੱਤਵਾਦੀਆਂ ਦੇ ਦੌੜ ਨਿਕਲਣ ਦੀ ਕੋਸ਼ਿਸ਼ ਨੂੰ ਅਸਫ਼ਲ ਕਰਨ ਲਈ ਹੋਰ ਸੁਰੱਖਿਆ ਦਸਤਿਆਂ ਨੂੰ ਤਾਇਨਾਤ ਕੀਤਾ ਗਿਆ ਸੀ। ਉਨ੍ਹਾਂ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਦੇ ਜਵਾਨਾਂ ਨੇ ਬੁੱਧਵਾਰ ਸਵੇਰੇ ਫਿਰ ਤਲਾਸ਼ ਮੁਹਿੰਮ ਸ਼ੁਰੂ ਕੀਤੀ ਅਤੇ ਮੁਕਾਬਲੇ ‘ਚ 3 ਅਣਪਛਾਤੇ ਅੱਤਵਾਦੀਆਂ ਨੂੰ ਮਾਰ ਸੁੱਟਿਆ। ਉਨ੍ਹਾਂ ਨੇ ਦੱਸਿਆ ਕਿ ਅੰਤਿਮ ਸੂਚਨਾ ਮਿਲਣ ਤੱਕ ਸੁਰੱਖਿਆ ਦਸਤਿਆਂ ਦੀ ਮੁਹਿੰਮ ਜਾਰੀ ਸੀ।

Leave a Reply

Your email address will not be published. Required fields are marked *