ਪੰਜਾਬਪਟਿਆਲਾ

ਪਟਿਆਲਾ ‘ਚ 54 ਕੋਵਿੰਡ ਕੇਸ, ਤਿੰਨ ਦੀ ਮੌਤ

ਪਟਿਆਲਾ 10 ਅਕਤੂਬਰ (ਰਮਨਦੀਪ/ਮਧੂਸਾਰ ਬਿਊਰੋ) ਜਿਲੇ ਵਿਚ 54 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 1500 ਦੇ ਕਰੀਬ ਰਿਪੋਰਟਾਂ ਵਿਚੋਂ 54 ਕੋਵਿਡ ਪੋਜਟਿਵ ਪਾਏ ਗਏ ਹਨ।ਇਸ ਤਰਾਂ ਹੁਣ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 12,127 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 92 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 11,115 ਹੋ ਗਈ ਹੈ।ਪੌਜਟਿਵ ਕੇਸਾਂ ਵਿੱਚੋਂ 03 ਹੋਰ ਮਰੀਜਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 352 ਹੋ ਗਈ ਹੈ, 11,115 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 660 ਹੈ। ਉਹਨਾਂ ਦੱਸਿਆ ਕਿ ਹੁਣ ਤੱਕ 91 ਫੀਸਦੀ ਤੋਂ ਜਿਆਦਾ ਕੋਵਿਡ ਪੋਜਟਿਵ ਮਰੀਜ ਕਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਮੌਤ ਦਰ ਸਿਰਫ 2.8 ਪ੍ਰਤੀਸ਼ਤ ਹੈ ਅਤੇ ਬਾਕੀ ਮਰੀਜ ਸਿਹਤ ਯਾਬੀ ਵੱਲ ਹਨ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 54 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 30, ਰਾਜਪੁਰਾ ਤੋਂ 04, ਸਮਾਣਾ ਤੋਂ 01, ਨਾਭਾ ਤੋਂ 05 ਬਲਾਕ ਭਾਦਸੋਂ ਤੋਂ 02, ਬਲਾਕ ਕੋਲੀ ਤੋਂ 03, ਬਲਾਕ ਕਾਲੋਮਾਜਰਾ ਤੋਂ 01, ਬਲਾਕ ਹਰਪਾਲਪੁਰ ਤੋਂ 02, ਬਲਾਕ ਦੁਧਨਸਾਧਾ ਤੋਂ 03 ਅਤੇਂ ਬਲਾਕ ਸ਼ੁਤਰਾਣਾ ਤੋਂ 03 ਕੇਸ ਰਿਪੋਰਟ ਹੋਏ ਹਨ।ਇਹਨਾਂ ਵਿਚੋਂ 04 ਪੋਜਟਿਵ ਕੇਸਾਂ ਦੇ ਸੰਪਰਕ ਵਿਚ ਆਉਣ ਅਤੇ 50 ਕੰਟੈਨਮੈਂਟ ਜੋਨ ਅਤੇ ਓ.ਪੀ.ਡੀ ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਨਵਲ ਬਸਤੀ, ਗੁਰਬਖਸ਼ ਕਲੋਨੀ, ਗੁਰੂ ਨਾਨਕ ਨਗਰ, ਵੱਡੀ ਨਦੀ, ਸੁਖਦੇਵ ਨਗਰ, ਅੱਬਚਲ ਨਗਰ, ਪੰਜਾਬੀ ਬਾਗ, ਪ੍ਰੋਫੈਸਰ ਕਲੋਨੀ, ਅਮਨ ਨਗਰ, ਤ੍ਰਿਪੜੀ ਟਾਉਨ, ਮਾਡਲ ਟਾਉਨ, ਪ੍ਰੀਤਮ ਪਾਰਕ, ਯਾਦਵਿੰਦਰਾ ਕਲੋਨੀ, ਏਕਤਾ ਐਨਕਲੇਵ, ਧਰਮਪੁਰਾ ਬਾਜਾਰ, ਬਿਸ਼ਨ ਨਗਰ, ਪ੍ਰੇਮ ਨਗਰ, ਨਿਉ ਬਿਸ਼ਨ ਨਗਰ, ਅਰਬਨ ਅਸਟੇਟ ਫੇਜ ਇੱਕ ਅਤੇ ਦੋ, ਮਾਨਵ ਐਨਕਲੇਵ, ਜਗਦੀਸ਼ ਕਲੋਨੀ, ਰਾਜਪੁਰਾ ਤੋਂ ਬਨਵਾੜੀ, ਨਿਉ ਦਸ਼ਮੇਸ਼ ਕਲੋਨੀ, ਗਾਂਧੀ ਕਲੋਨੀ, ਨਾਭਾ ਤੋਂ ਕੋਤਵਾਲੀ ਚੌਂਕ, ਹਰੀਦਾਸ ਕਲੋਨੀ, ਆਸ਼ਾ ਕਲੋਨੀ , ਸਮਾਣਾ ਸ਼ਹਿਰ ਆਦਿ ਥਾਵਾਂ ਤੋਂ ਇਲਾਵਾ ਵੱਖ ਵੱਖ ਗੱਲੀ, ਮੁੱਹਲਿਆਂ ਅਤੇ ਕਲੋਨੀਆਂ ਵਿਚੌਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾ ਦੀ ਆਈਸੋਲੇਸ਼ਨ ਫੈਸੀਲਿਟੀ ਵਿੱਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।

Leave a Reply

Your email address will not be published. Required fields are marked *