ਪੰਜਾਬ

ਬਾਬਾ ਬੀਰ ਸਿੰਘ ਨੌਰੰਗਾਬਾਦੀ ਤੇ ਹੋਰ ਸਿੱਖ ਜਰਨੈਲਾਂ ਦੀ ਸ਼ਹਾਦਤ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਸ਼ਚਾਤਾਪ ਸਮਾਗਮ

ਸਿੱਖਾਂ ਨਾਲ ਹੋ ਰਹੇ ਧੱਕੇ ਅਤੇ ਭਰਾ ਮਾਰੂ ਜੰਗ ਤੋਂ ਬਚਣ ਲਈ ਇਕਜੁਟ ਹੋਵੇ ਕੌਮ- ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ, 10 ਅਕਤੂਬਰ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਮਹਾਰਾਜਾ ਰਣਜੀਤ ਸਿੰਘ ਦੇ ਅਕਾਲ ਚਲਾਣੇ ਤੋਂ ਬਾਅਦ ਡੋਗਰਿਆਂ ਦੇ ਬਹਿਕਾਵੇਂ ਵਿਚ ਆ ਕੇ ਗੁੰਮਰਾਹ ਹੋਏ ਸਿੱਖ ਸੈਨਿਕਾਂ ਵੱਲੋਂ ਬਾਬਾ ਬੀਰ ਸਿੰਘ ਨੌਰੰਗਾਬਾਦੀ ਅਤੇ ਹੋਰ ਸਿੱਖ ਜਰਨੈਲਾਂ ਨੂੰ ਸ਼ਹੀਦ ਕੀਤੇ ਜਾਣ ਦੇ ਪਸ਼ਚਾਤਾਪ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅਰਦਾਸ ਕੀਤੀ ਗਈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਅਤੇ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਨੇ ਵਿਚਾਰ ਸਾਂਝੇ ਕੀਤੇ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੀ ਮੌਜੂਦ ਸਨ।

ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਸਿੱਖਾਂ ਨੂੰ ਹਮੇਸ਼ਾ ਹੀ ਵਿਰੋਧੀਆਂ ਦੀ ਚਾਲਾਂ ਦਾ ਸ਼ਿਕਾਰ ਹੋਣਾ ਪਿਆ ਹੈ। ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਅੰਗਰੇਜ਼ਾਂ ਨੇ ਸਿੱਖ ਰਾਜ ਨੂੰ ਖ਼ਤਮ ਕਰਨ ਲਈ ਡੋਗਰਿਆਂ ਨੂੰ ਆਪਣਾ ਹੱਥ-ਠੋਕਾ ਬਣਾਇਆ, ਜਿਸ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਸੈਨਿਕਾਂ ਹੱਥੋਂ ਹੀ ਬਾਬਾ ਬੀਰ ਸਿੰਘ ਨੌਰੰਗਾਬਾਦੀ ਸਮੇਤ ਸਿੱਖ ਜਰਨੈਲਾਂ ਨੂੰ ਸ਼ਹਾਦਤ ਦਾ ਜਾਮ ਪੀਣਾ ਪਿਆ। ਉਨ੍ਹਾਂ ਕਿਹਾ ਕਿ ਅੱਜ ਵੀ ਅਜਿਹੀਆਂ ਕਈ ਸਿੱਖ ਵਿਰੋਧੀ ਸ਼ਕਤੀਆਂ ਸਿੱਖਾਂ ਨੂੰ ਲੜਾ ਰਹੀਆਂ ਹਨ। ਸਿੱਖਾਂ ਨਾਲ ਹੋ ਰਹੇ ਧੱਕੇ ਦਾ ਕਾਰਨ ਸਾਡਾ ਇਕੱਠੇ ਨਾ ਹੋਣਾ ਹੈ। ਉਨ੍ਹਾਂ ਮੌਜੂਦਾ ਸਮੇਂ ਅੰਦਰ ਸਿੱਖਾਂ ਨੂੰ ਭਰਾ ਮਾਰੂ ਜੰਗ ਤੋਂ ਬਚਣ ਅਤੇ ਇਕਜੁਟ ਹੋਣ ਦੀ ਅਪੀਲ ਕੀਤੀ। ਗਿਆਨੀ ਹਰਪ੍ਰੀਤ ਸਿੰਘ ਨੇ ਜੰਮੂ ਕਸ਼ਮੀਰ ਅਤੇ ਰਾਜਿਸਥਾਨ ਅੰਦਰ ਪੰਜਾਬੀ ਨੂੰ ਅਣਦੇਖਿਆ ਕੀਤੇ ਜਾਣ ‘ਤੇ ਵੀ ਸਵਾਲ ਉਠਾਇਆ।
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਡੋਗਰਿਆਂ ਵੱਲੋਂ 176 ਸਾਲ ਪਹਿਲਾਂ ਕੀਤੇ ਗਏ ਕਤਲੇਆਮ ਦਾ ਇਤਿਹਾਸ ਸਾਂਝਾ ਕਰਦਿਆਂ ਸਿੱਖ ਕੌਮ ਨੂੰ ਵਰਤਮਾਨ ਸਮੇਂ ਸੁਚੇਤ ਰੂਪ ਵਿਚ ਸਿੱਖੀ ਦੀ ਚੜ੍ਹਦੀ ਕਲਾ ਲਈ ਕਾਰਜਸ਼ੀਲ ਹੋਣ ਦੀ ਪ੍ਰੇਰਣਾ ਕੀਤੀ।
ਇਸ ਮੌਕੇ ਪੁੱਜੀਆਂ ਸ਼ਖ਼ਸੀਅਤਾਂ ਵਿਚ ਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ, ਬਾਬਾ ਬੁੱਧ ਸਿੰਘ ਨਿੱਕੇਘੁੰਮਣ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਸ਼੍ਰੋਮਣੀ ਅਕਾਲੀ ਦਲ ਵੱਲੋਂ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਦਮਦਮੀ ਟਕਸਾਲ ਵੱਲੋਂ ਬਾਬਾ ਬੋਹੜ ਸਿੰਘ, ਦਲ ਬਾਬਾ ਬਿਧੀ ਚੰਦ ਸੰਪ੍ਰਦਾ ਵੱਲੋਂ ਬਾਬਾ ਨਾਹਰ ਸਿੰਘ, ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਬਾਬਾ ਹਾਕਮ ਸਿੰਘ, ਡੇਰਾ ਭਾਈ ਮਹਾਰਾਜ ਸਿੰਘ ਤੋਂ ਬਾਬਾ ਗੁਰਰਾਜਪਾਲ ਸਿੰਘ, ਬਾਬਾ ਹਰਦੇਵ ਸਿੰਘ, ਬਾਬਾ ਸੁੱਖਾ ਸਿੰਘ, ਬੁੱਢਾ ਦਲ ਵੱਲੋਂ ਭਾਈ ਸੁਖਜੀਤ ਸਿੰਘ, ਬਾਬਾ ਲਾਲ ਸਿੰਘ ਤਰਨਾ ਦਲ ਵੱਲੋਂ ਬਾਬਾ ਸੁਖਪਾਲ ਸਿੰਘ, ਬਾਬਾ ਸ਼ਿੰਦਾ ਸਿੰਘ ਭਿੱਖੀਵਿੰਡ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਬਾਬਾ ਬਲਦੇਵ ਸਿੰਘ ਮੁਸ਼ਤਰਾਪੁਰ, ਬਾਬਾ ਸੱਜਣ ਸਿੰਘ ਗੁਰੂ ਕੀ ਬੇਰ, ਬਾਬਾ ਲਾਲ ਸਿੰਘ ਤਰਨਾ ਦਲ ਵੱਲੋਂ ਬਾਬਾ ਸੁਖਪਾਲ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਭਾਈ ਰਾਮ ਸਿੰਘ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਭਗਵੰਤ ਸਿੰਘ ਸਿਆਲਕਾ, ਸ. ਬਾਵਾ ਸਿੰਘ ਗੁਮਾਨਪੁਰਾ, ਬਾਬਾ ਬੂਟਾ ਸਿੰਘ ਗੁਰਥੜੀ ਵਾਲੇ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਬਾਬਾ ਸਤਨਾਮ ਸਿੰਘ ਚੌਂਤਾ, ਬਾਬਾ ਗੁਰਮੀਤ ਸਿੰਘ ਬਾਲੇਵਾਲ, ਸ. ਗੁਰਪ੍ਰਤਾਪ ਸਿੰਘ ਟਿੱਕਾ, ਬਾਬਾ ਸਤਨਾਮ ਸਿੰਘ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਮੈਨੇਜਰ ਸ. ਮੁਖਤਾਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਮਲਕੀਤ ਸਿੰਘ ਬਹਿੜਵਾਲ ਆਦਿ ਸ਼ਾਮਲ ਸਨ।

Leave a Reply

Your email address will not be published. Required fields are marked *