ਪਟਿਆਲਾ

ਮੰਡੀ ਬੋਰਡ, ਖੁਰਾਕ ਸਪਲਾਈ ਤੇ ਪੁਲਿਸ ਦੀ ਸਾਂਝੀ ਟੀਮ ਵੱਲੋਂ ਯੂ.ਪੀ. ਤੋਂ ਆਏ ਝੋਨੇ ਦੇ 7 ਟਰੱਕ ਕਾਬੂ

ਬਾਹਰਲੇ ਰਾਜਾਂ ਤੋਂ ਪੰਜਾਬ ‘ਚ ਅਣਅਧਿਕਾਰਤ ਤੌਰ ‘ਤੇ ਵਿਕਣ ਲਈ ਆਈ ਝੋਨੇ ਦੀ ਫ਼ਸਲ ਵਿਰੁੱਧ ਸਾਂਝੀ ਮੁਹਿੰਮ
ਪਟਿਆਲਾ, 16 ਅਕਤੂਬਰ (ਮਧੂਸਾਰ ਬਿਊਰੋ) ਬਾਹਰਲੇ ਰਾਜਾਂ ਤੋਂ ਝੋਨੇ ਦੀ ਫ਼ਸਲ ਨੂੰ ਪੰਜਾਬ ਵਿੱਚ ਲਿਆ ਕੇ ਅਣ ਅਧਿਕਾਰਤ ਤੌਰ ‘ਤੇ ਵੇਚਣ ਵਿਰੁੱਧ ਪੰਜਾਬ ਮੰਡੀ ਬੋਰਡ, ਖੁਰਾਕ ਅਤੇ ਸਿਵਲ ਸਪਲਾਈਜ ਵਿਭਾਗ ਅਤੇ ਪੁਲਿਸ ਵੱਲੋਂ ਸਾਂਝੀ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਦੌਰਾਨ ਯੂ.ਪੀ. ‘ਚੋਂ ਪੰਜਾਬ ਵੇਚਣ ਲਈ ਲਿਆਂਦੀ ਜਾ ਰਹੀ ਝੋਨੇ ਦੀ ਜਿਣਸ ਦੇ ਭਰੇ 7 ਟਰੱਕ ਸ਼ੰਭੂ ਹੱਦ ‘ਤੇ ਕਾਬੂ ਕੀਤੇ ਗਏ ਹਨ।

ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈਜ਼ ਕੰਟਰੋਲਰ ਸ. ਹਰਸ਼ਰਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ, ਖੁਰਾਕ ਅਤੇ ਸਿਵਲ ਸਪਲਾਈਜ ਵਿਭਾਗ ਅਤੇ ਪੁਲਿਸ ਦੀ ਸਾਂਝੀ ਟੀਮ ਵੱਲੋਂ ਪਟਿਆਲਾ ਦੀਆਂ ਹੱਦਾਂ ‘ਤੇ ਸਾਂਝੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੌਰਾਨ ਪੰਜਾਬ ਅੰਦਰ ਵੇਚਣ ਲਈ ਲਿਆਂਦੇ ਜਾ ਰਹੇ ਝੋਨੇ ਦੇ 7 ਟਰੱਕ ਕਾਬੂ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਅਰੰਭੀ ਗਈ ਹੈ।

Leave a Reply

Your email address will not be published. Required fields are marked *