24 ਕੋਵਿਡ ਕੇਸਾਂ ਦੀ ਪੁਸ਼ਟੀ, ਦੋ ਦੀ ਮੌਤ
ਪਟਿਆਲਾ 19 ਅਕਤੂਬਰ (ਰਮਨਦਪਿ/ਮਧੂਸਾਰ ਬਿਊਰੋ) ਜ਼ਿਲ੍ਹੇ ਵਿਚ 24 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 1150 ਦੇ ਕਰੀਬ ਰਿਪੋਰਟਾਂ ਵਿਚੋਂ 24 ਕੋਵਿਡ ਪੋਜਟਿਵ ਪਾਏ ਗਏ ਹਨ।ਇਸ ਤਰਾਂ ਹੁਣ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 12,476 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 43 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 11,671 ਹੋ ਗਈ ਹੈ।ਅੱਜ ਜਿਲੇ ਵਿਚ 2 ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 367 ਹੋ ਗਈ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 438 ਹੈ। ਉਹਨਾਂ ਦੱਸਿਆ ਕਿ ਹੁਣ ਤੱਕ 93 ਫੀਸਦੀ ਤੋਂ ਜਿਆਦਾ ਕੋਵਿਡ ਪੋਜਟਿਵ ਮਰੀਜ ਕਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਬਾਕੀ ਮਰੀਜ ਸਿਹਤਯਾਬੀ ਵੱਲ ਹਨ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 24 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 16, ਰਾਜਪੁਰਾ ਤੋਂ 02, ਬਲਾਕ ਭਾਦਸੋਂ ਤੋਂ 04, ਬਲਾਕ ਕੋਲੀ ਤੋਂ 01, ਅਤੇ ਬਲਾਕ ਹਰਪਾਲਪੁਰ ਤੋਂ 01 ਪੋਜਟਿਵ ਕੇਸ ਰਿਪੋਰਟ ਹੋਏ ਹਨ।ਇਹਨਾਂ ਵਿਚੋਂ 01 ਪੋਜਟਿਵ ਕੇਸਾਂ ਦੇ ਸੰਪਰਕ ਵਿਚ ਆਉਣ ਅਤੇ 23 ਕੰਟੈਨਮੈਂਟ ਜੋਨ ਅਤੇ ਓ.ਪੀ.ਡੀ ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਮਾਡਲ ਟਾਊਂਨ , ਮਿਲਟਰੀ ਏਰੀਆ , ਜ਼ੋਗਿੰਦਰ ਨਗਰ , ਥਾਪਰ ਕਾਲਜ, ਮਾਲਵਾ ਕਲੌਨੀ, ਸਵਰਨ ਵਿਹਾਰ, ਅਜੀਤ ਨਗਰ, ਗੁਰੁ ਨਾਨਕ ਨਗਰ, ਰਣਜੀਤ ਨਗਰ, ਘੁੰਮਣ ਕਲੋਨੀ , ਦੀਪ ਨਗਰ , ਪੁਰਾਣਾ ਬਿਸ਼ਨ ਨਗਰ , ਮੁਹੱਲਾ ਡੋਗਰਾ , ਪ੍ਰਤਾਪ ਨਗਰ , ਰਾਜਪੁਰਾ ਤੋਂ ਕੇ ਐਸ ਐਮ ਰੋਡ ਤੋਂ 02 ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।

