ਪ੍ਰੋ. ਚੰਦੂਮਾਜਰਾ ਹਲਕਾ ਸਨੌਰ ਦੇ ਵੱਖ-ਵੱਖ ਪਿੰਡਾਂ ‘ਚ ਪੁੱਜੇ
ਵੱਖ-ਵੱਖ ਸ਼ੋਕ ਸਭਾਵਾਂ ‘ਚ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ
ਪਟਿਆਲਾ 23 ਅਕਤੂਬਰ (ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਹਲਕਾ ਸਨੋਰ ਦੇ ਪੰਜੇਟਾ, ਬਲਬੇੜਾ, ਰੋਹੜ ਜਗੀਰ, ਮਹਿਮਦਪੁਰ ਜੱਟਾਂ, ਬਹਾਦਰਗੜ੍ਹ ਵਿਖੇ ਪਿੰਡਾਂ ‘ਚ ਪੁੱਜੇ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਅਕਾਲੀ ਵਰਕਰ ਆਦਿ ਵੀ ਹਾਜ਼ਰ ਸਨ।
ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਬਹਾਦਰਗੜ੍ਹ ਵਿਖੇ ਕਰਿਆਨੇ ਦੀ ਦੁਕਾਨ ਕਰਦੇ ਲੇਖਰਾਜ ਨਾਲ ਮੁਲਾਕਾਤ ਕੀਤੀ, ਜਿਨਾਂ ਦੇ ਨੌਜਵਾਨ ਪੋਤੇ ਦਾ ਦੋਸਤ ਵੱਲੋਂ ਹੀ ਕਤਲ ਕਰ ਦਿੱਤਾ ਗਿਆ ਸੀ। ਪ੍ਰੋ. ਚੰਦੂਮਾਜਰਾ ਨੇ ਅਜਿਹੀ ਘਟਨਾ ‘ਤੇ ਪਰਿਵਾਰ ਨਾਲ ਹਮਦਰਦੀ ਸਾਂਝੀ ਕੀਤੀ। ਇਸ ਤੋਂ ਇਲਾਵਾ ਸ਼ੇਰ ਸਿੰਘ ਪੰਜੇਟਾ ਅਤੇ ਨਿਰਜੰਣ ਸਿੰਘ ਬਲਬੇੜਾ (ਫੌਜੀ) ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇ ਅਤੇ ਰੋਹੜ੍ਹ ਜਗੀਰ ਵਿਖੇ ਦਿਆਲ ਸਿੰਘ ਦੇ ਘਰ ਪੁੱਜੇ। ਇਸ ਮੌਕੇ ਵੱਖ ਵੱਖ ਥਾਵਾਂ ‘ਤੇ ਸ਼ੋਕ ਸਭਾਵਾਂ ਅਤੇ ਮ੍ਰਿਤਕ ਕਿਸਾਨ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪਰਿਵਾਰ ਦੇ ਕਿਸੇ ਵੀ ਜੀਅ ਦੇ ਚਲੇ ਜਾਣ ਨਾਲ ਉਸ ਦੀ ਕਮੀ ਹਮੇਸ਼ਾ ਪਰਿਵਾਰਾਂ ਨੂੰ ਮਹਿਸੂਸ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕੁਝ ਅਜਿਹੇ ਸਖਸ਼ ਵੀ ਹੁੰਦੇ ਹਨ, ਜਿਨਾਂ ਦਾ ਸਮਾਜ ਵਿਚ ਵੀ ਵੱਡਾ ਯੋਗਦਾਨ ਹੁੰਦਾ ਹੈ, ਜਿਸ ਨੂੰ ਕਦੇ ਵੀ ਅਣਦੇਖਿਆ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਵੀ ਸਦੀਵੀ ਵਿਛੋੜਾ ਦੇ ਗਈਆਂ ਰੂਹਾਂ ਦੀ ਅਰਦਾਸ ਕਰਦਿਆਂ ਕਿਹਾ ਪ੍ਰਮਾਤਮਾ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਵੀ ਬਲ ਪ੍ਰਦਾਨ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਜੀਤ ਸਿੰਘ ਕੋਹਲੀ ਸਿਆਸੀ ਸਲਾਹਕਾਰ, ਗੁਰਦੀਪ ਸਿੰਘ ਸ਼ੇਖੂਪੁਰ ਪ੍ਰਧਾਨ ਬੀ.ਸੀ. ਵਿੰਗ, ਸੁਖਬੀਰ ਸਿੰਘ ਅਬਲੋਵਾਲ, ਪੀਏ ਵਰਿੰਦਰ ਡਕਾਲਾ ਤੋਂ ਇਲਾਵਾ ਪਾਰਟੀ ਦੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।

