ਜਸਟਿਸ ਰਾਜੇਸ਼ ਭਾਰਦਵਾਜ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨਤਮਸਤਕ
ਪਟਿਆਲਾ 24 ਅਕਤੂਬਰ : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਜਸਟਿਸ ਰਾਜੇਸ਼ ਭਾਰਦਵਾਜ ਅੱਜ ਪਰਿਵਾਰ ਸਮੇਤ ਇਤਿਹਾਸਕ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੀ ਧਰਮਪਤਨੀ ਅਤੇ ਸਪੁੱਤਰ ਵੀ ਨਾਲ ਸਨ।
ਜਸਟਿਸ ਰਾਜੇਸ਼ ਭਾਰਦਵਾਜ ਅਤੇ ਪਰਿਵਾਰਕ ਮੈਂਬਰਾਂ ਦਾ ਗੁਰਦੁਆਰਾ ਸਾਹਿਬ ਪੁੱਜਣ ‘ਤੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਿਰੋਪਾਓ ਦੇ ਕੇ ਸਨਮਾਨ ਵੀ ਕੀਤਾ ਗਿਆ। ਇਸ ਉਪਰੰਤ ਜਸਟਿਸ ਰਾਜੇਸ਼ ਭਾਰਦਵਾਜ ਨੇ ਆਖਿਆ ਗੁਰਦੁਆਰਾ ਸਾਹਿਬ ਮੱਥਾ ਟੇਕਣ ਅਤੇ ਗੁਰੂ ਸਾਹਿਬ ਤੋਂ ਅਸ਼ੀਰਵਾਦ ਪ੍ਰਾਪਤ ਕਰਨ ਦੀ ਕਾਫੀ ਚਿਰਾਂ ਤੋਂ ਇੱਛਾ ਸੀ। ਉਨ੍ਹਾਂ ਕਿਹਾ ਕਿ ਅੱਜ ਗੁਰੂ ਘਰ ਸਾਹਿਬ ਦੇ ਦਰਬਾਰ ‘ਚ ਸੀਸ ਨਿਵਾਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਜਸਟਿਸ ਰਾਜਸ਼ ਭਾਰਦਵਾਜ ਅਤੇ ਪਰਿਵਾਰਕ ਮੈਂਬਰਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਬੈਠਕੇ ਗੁਰਬਾਣੀ ਕੀਰਤਨ ਵੀ ਸੁਣਿਆ। ਗੁਰਦੁਆਰਾ ਪ੍ਰਬੰਧਕਾਂ ਵੱਲੋਂ ਜਸਟਿਸ ਰਾਜੇਸ਼ ਭਾਦਰਵਾਜ ਨੂੰ ਇਤਿਹਾਸਕ ਗੁਰਦੁਆਰਾ ਸਾਹਿਬ ਨਾਲ ਸਬੰਧਤ ਇਤਿਹਾਸ ਬਾਰੇ ਵੀ ਜਾਣੂੰ ਕਰਵਾਇਆ ਗਿਆ। ਇਸ ਦੌਰਾਨ ਚੀਫ ਜੁਡੀਸ਼ੀਅਲ ਮੈਜਿਸਟਰੇਟ (ਸੀਜੀਐਮ) ਦੀਪਤੀ ਗੁਪਤਾ, ਸਬ ਜੱਜ ਗੋਬਿੰਦ ਸਿੰਘ ਜੌਹਲ, ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਅਮਰਪਾਲ ਸਿੰਘ, ਭਾਈ ਗੁਲਵਿੰਦਰ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਸਟਾਫ ਮੈਂਬਰ ਆਦਿ ਹਾਜ਼ਰ ਸਨ।

