ਪੰਜਾਬਪਟਿਆਲਾ

ਪਟਿਆਲਾ : 26 ਕੋਵਿੰਡ ਕੇਸ, ਇਕ ਦੀ ਮੌਤ

ਪਟਿਆਲਾ, 29 ਅਕਤੂਬਰ (ਮਧੂਸਾਰ ਬਿਊਰੋ) ਜਿਲੇ ਵਿਚ 26 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 1200 ਦੇ ਕਰੀਬ ਰਿਪੋਰਟਾਂ ਵਿਚੋਂ 26 ਕੋਵਿਡ ਪੋਜਟਿਵ ਪਾਏ ਗਏ ਹਨ ।ਇਸ ਤਰਾਂ ਹੁਣ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 12,748 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 39 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 12092 ਹੋ ਗਈ ਹੈ ਅੱਜ ਜਿਲੇ ਵਿੱਚ ਇੱਕ ਕੋਵਿਡ ਪੋਜਟਿਵ ਮਰੀਜ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 376 ਹੋ ਗਈ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 280 ਹੈ।ਉਹਨਾਂ ਦੱਸਿਆ ਕਿ ਹੁਣ ਤੱਕ 95 ਫੀਸਦੀ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਬਾਕੀ ਮਰੀਜ ਸਿਹਤਯਾਬੀ ਵੱਲ ਹਨ ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 26 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 15, ਸਮਾਣਾ ਤੋਂ 05, ਨਾਭਾ ਤੋਂ 02,ਰਾਜਪੁਰਾ ਤੋਂ 03, ਅਤੇ ਬਲਾਕ ਸ਼ੁਤਰਾਣਾ ਤੋਂ 01 ਕੇਸ ਰਿਪੋਰਟ ਹੋਏ ਹਨ।ਜਿਹਨਾਂ ਵਿਚੋਂ 02 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 24 ਕੰਟੈਨਮੈਂਟ ਜੋਨ ਅਤੇ ਓ.ਪੀ.ਡੀ ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਅਰਬਨ ਅਸਟੇਟ ਫੇਜ਼ 1, ਅਰਬਨ ਅਸਟੇਟ ਫੇਜ਼ 2, ਡੀ. ਐਮ. ਡਬਲਿਯੂ, ਸੇਵਕ ਕਲੋਨੀ, ਐਸ. ਐਸ. ਟੀ. ਨਗਰ,ਦਰਸ਼ਨੀ ਗੇਟ, ਗੁਰੂ ਤੇਗ ਬਹਾਦਰ ਕਲੌਨੀ, ਰਤਨ ਨਗਰ , ਆਜਾਦ ਨਗਰ, ਕੱਲਰ ਕਲੋਨੀ, ਨਿਉ ਸੂਲਰ ਕਲੋਨੀ, ਸਮਾਣਾ ਦੇ ਸਰਸਵਤੀ ਰੋਡ, ਇੰਦਰਾਪੁਰੀ ਮੁਹੱਲਾ , ਸੇਖੋਂ ਕਲੋਨੀ, ਨਾਭਾ ਦੇ ਅਲਹੌਰਾਂ ਗੇਟ, ਪਾਂਡੂਸਰ ਮੁਹੱਲਾ , ਰਾਜਪੁਰਾ ਦੇ ਸ਼ਾਮ ਨਗਰ, ਡਾਲਮੀਆਂ ਵਿਹਾਰ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ ।

Leave a Reply

Your email address will not be published. Required fields are marked *