ਪਿੰਡ ਦਾਨਗੜ ਮਾਮਲੇ ਵਿੱਚ ਐਸ.ਐਸ.ਪੀ. ਬਰਨਾਲਾ ਤੋਂ ਰਿਪੋਰਟ ਤਲਬ
ਚੰਡੀਗੜ੍ਹ, 29 ਅਕਤੂਬਰ (ਮਧੂਸਾਰ ਬਿਊਰੋ) ਬਰਨਾਲਾ ਜ਼ਿਲੇ ਦੇ ਪਿੰਡ ਦਾਨਗੜ ਵਿਚ ਇਕ 4 ਸਾਲਾ ਬੱਚੀ ਨਾਲ ਬਲਾਤਕਾਰ ਦੀ ਘਟਨਾ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਇਸ ਮਾਮਲੇ ਵਿੱਚ ਐਸ.ਐਸ.ਪੀ. ਬਰਨਾਲਾ ਤੋਂ ਰਿਪੋਰਟ ਤਲਬ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਮੀਡੀਆ ਰਾਹੀ ਇਹ ਮਾਮਲਾ ਉਨਾਂ ਦੇ ਧਿਆਨ ਵਿਚ ਆਇਆ ਹੈ ਜਿਸ ਤੇ ਸੂ-ਮੋਟੋ ਨੋਟਿਸ ਲੈਂਦੇ ਹੋਏ ਐਸ.ਐਸ.ਪੀ. ਬਰਨਾਲਾ ਤੋਂ ਰਿਪੋਰਟ 2 ਨਵੰਬਰ 2020 ਨੂੰ ਰਿਪੋਰਟ ਤਲਬ ਕੀਤੀ ਹੈ ਅਤੇ ਨਾਲ ਹੀ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

