ਪੰਜਾਬਪਟਿਆਲਾ

ਪਟਿਆਲਾ ‘ਚ 68 ਕੋਵਿੰਡ ਕੇਸ, ਤਿੰਨ ਦੀ ਮੌਤ

ਪਟਿਆਲਾ, 11 ਨਵੰਬਰ (ਮਧੂਸਾਰ ਬਿਊਰੋ) ਜਿਲੇ ਵਿਚ 69 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 1700 ਦੇ ਕਰੀਬ ਰਿਪੋਰਟਾਂ ਵਿਚੋਂ 69 ਕੋਵਿਡ ਪੋਜਟਿਵ ਪਾਏ ਗਏ ਹਨ।ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 13301 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 43 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ । ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 12532 ਹੋ ਗਈ ਹੈ। ਅੱਜ ਜਿਲੇ ਵਿੱਚ ਤਿੰਨ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 389 ਹੋ ਗਈ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 380 ਹੈ।ਉਹਨਾਂ ਦੱਸਿਆ ਕਿ ਹੁਣ ਤੱਕ 95 ਫੀਸਦੀ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਬਾਕੀ ਮਰੀਜ ਸਿਹਤਯਾਬੀ ਵੱਲ ਹਨ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 69 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 46, ਸਮਾਣਾ ਤੋਂ 03, ਰਾਜਪੁਰਾ ਤੋਂ 01, ਬਲਾਕ ਭਾਦਸੋਂ ਤੋਂ 03, ਬਲਾਕ ਕੌਲੀ ਤੋਂ 06, ਬਲਾਕ ਹਰਪਾਲਪੁਰ ਤੋਂ 05 ਅਤੇ ਬਲਾਕ ਸ਼ੁਤਰਾਣਾ ਤੋਂ 05 ਕੇਸ ਰਿਪੋਰਟ ਹੋਏ ਹਨ। ਜਿਹਨਾਂ ਵਿਚੋਂ 10 ਪੋਜਟਿਵ ਕੇਸ਼ਾਂ ਦੇ ਸੰਪਰਕ ਵਿੱਚ ਅਤੇ 59 ਮਰੀਜ ਕੰਟੈਨਮੈਂਟ ਜੋਨ ਅਤੇ ਓ.ਪੀ.ਡੀ. ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਵਿਦਿਆ ਨਗਰ, ਡੀ ਐਮ ਡਬਡਿਯੂ, ਗੁਰਮੁੱਖ ਕਲੋਨੀ, ਤੱਫਜਲਪੁਰਾ, ਪੰਜਾਬੀ ਬਾਗ, ਮਾਡਲ ਟਾਊਂਨ,ਸਨੌਰੀ ਗੇਟ, ਅਰਬਨ ਅਸਟੇਟ ਫੇਜ਼ 1,2 ਤੇ 3, ਬੈਂਕ ਕਲੋਨੀ,ਤੇਗ ਕਲੋਨੀ, ਨਿਊ ਬਿਸ਼ਨ ਨਗਰ, ਪੁਰਾਣਾ ਬਿਸ਼ਨ ਨਗਰ, ਹਰਬੰਸ ਐਨਕਲੇਵ, ਫੁਲਕੀਆਂ ਐਨਕਲੇਵ, ਲਹਿਲ ਕਲੋਨੀ,ਬਹਾਰਪੁਰ ਗਾਰਡਨ, ਪ੍ਰੀਤ ਨਗਰ, ਸਿੱਧੂ ਕਲੋਨੀ, ਅਦਰਸ਼ ਕਲੋਨੀ, ਪੰਜਲੈਂਡ ਅਸਟੇਟ, ਸੇਵਕ ਕਲੋਨੀ,ਘੁੰਮਣ ਨਗਰ, ਯਾਦਵਿੰਦਰਾ ਕਲੋਨੀ, ਨਿਊ ਪ੍ਰੇਮ ਨਗਰ, ਜ਼ੌੜੀਆਂ ਭੱਠੀਆਂ , ਗੁੱਡ ਅਰਥ ਕਲੋਨੀ, ਰਘੁਬੀਰ ਨਗਰ, ਮਜੀਠੀਆਂ ਐਨਕਲੇਵ, ਗੁਰੂ ਨਾਨਕ ਨਗਰ, ਸ਼ਹੀਦ ਉੱਧਮ ਸਿੰਘ ਨਗਰ ,ਸਮਾਣਾ ਦੇ ਪ੍ਰਤਾਪ ਕਲੋਨੀ, ਰਾਜਪੁਰਾ ਦੇ ਗੋਬਿੰਦ ਕਲੋਨੀ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ / ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ

Leave a Reply

Your email address will not be published. Required fields are marked *