ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਅਜੇ ਥਾਪਰ ਭਾਜਪਾ ‘ਚ ਸ਼ਾਮਲ
ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪਟਕਾ ਪਹਿਨਾਕੇ ਕੀਤਾ ਸ਼ਾਮਲ
ਪਟਿਆਲਾ 19 ਅਕਤੂਬਰ (ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਨੂੰ ਪਟਿਆਲਾ ‘ਚ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਰਾਜਨੀਤਕ ਸਲਾਹਕਾਰ ਅਤੇ ਬੁਲਾਰਾ ਅਜੇ ਥਾਪਰ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਹਾਜ਼ਰੀ ‘ਚ ਭਾਜਪਾ ਪਾਰਟੀ ਵਿਚ ਸ਼ਾਮਲ ਹੋਏ। ਅਜੇ ਥਾਪਰ ਨੂੰ ਪਾਰਟੀ ‘ਚ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪਟਕਾ ਪਹਿਨਾਕੇ ਭਾਜਪਾ ਵਿਚ ਸ਼ਾਮਲ ਕੀਤਾ ਗਿਆ।
ਇਸ ਮੌਕੇ ਭਾਜਪਾ ਦੇ ਸੀਨੀਅਰ ਲੀਡਰਸ਼ਿਪ ਆਗੂਆਂ ‘ਚ ਜਨਰਲ ਸੈਕਟਰੀ ਜੀਵਨ ਗੁਪਤਾ, ਸੁਭਾਸ਼ ਸ਼ਰਮਾ, ਜ਼ਿਲ੍ਹਾ ਸ਼ਹਿਰੀ ਪਟਿਆਲਾ ਦੇ ਪ੍ਰਧਾਨ ਹਰਿੰਦਰ ਕੋਹਲੀ, ਉਪ ਪ੍ਰਧਾਨ ਵਰੁਣ ਜਿੰਦਲ, ਮੀਡੀਆ ਇੰਚਾਰਜ ਰਾਹੁਲ ਮਹਿਤਾ ਆਦਿ ਸ਼ਾਮਲ ਸਨ।
ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅਜੇ ਥਾਪਰ ਦਾ ਪਾਰਟੀ ਵਿਚ ਸ਼ਾਮਲ ਹੋਣ ‘ਤੇ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਦਾ ਵਿਸਥਾਰ ਪਾਰਟੀ ਦੀ ਵੱਧ ਰਹੀ ਹਰਮਨਪਿਆਰਤਾ ਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਿਚ ਸ਼ਾਮਲ ਹੋਣ ਵਾਲਿਆਂ ਦਾ ਦਿਨ ਬ ਦਿਨ ਰੁਝਾਨ ਵੱਧ ਰਿਹਾ ਹੈ। ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਪਰਿਵਾਰਵਾਦ ਵਾਲੀ ਪਾਰਟੀ ਨਹੀਂ ਬਲਕਿ ਪਰਿਵਾਰ ਵਾਲੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਆਉਣ ਵਾਲਿਆਂ ਨੂੰ ਕਦੇ ਵੀ ਬੇਗਾਨਗੀ ਦਾ ਅਹਿਸਾਸ ਨਹੀਂ ਕਰਵਾਇਆ ਜਾਂਦਾ ਅਤੇ ਹਰ ਇਕ ਦਾ ਬਰਾਬਰ ਮਾਨ ਸਤਿਕਾਰ ਪਾਰਟੀ ਵੱਲੋਂ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੇ ਹਿੱਤ ‘ਚ ਕੀਤੇ ਫੈਸਲਿਆਂ ਨੇ ਹਰ ਵਰਗ ਨੂੰ ਪ੍ਰਭਾਵਤ ਕੀਤਾ, ਜਿਸ ਕਾਰਨ ਪਾਰਟੀ ਦਾ ਅਕਸ ਦਾ ਕੱਦ ਹੋਰ ਵੱਧਣ ਲੱਗਾ ਹੈ। ਉਨ੍ਹਾਂ ਪਾਰਟੀ ‘ਚ ਸ਼ਾਮਲ ਹੋਏ ਅਜੇ ਥਾਪਰ ਨੂੰ ਵੀ ਭਰੋਸਾ ਦਿੱਤਾ ਕਿ ਜਿਸ ਤਰ੍ਹਾਂ ਉਨ੍ਹਾਂ ਪਾਰਟੀ ਪ੍ਰਤੀ ਭਰੋਸਾ ਪ੍ਰਗਟ ਕੀਤਾ ਅਤੇ ਆਉਣ ਵਾਲੇ ਸਮੇਂ ‘ਚ ਅਹਿਮ ਜ਼ਿੰਮੇਵਾਰੀ ਜਲਦ ਸੌਂਪੀ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਹਰਿੰਦਰ ਕੋਹਲੀ ਨੇ ਪਾਰਟੀ ‘ਚ ਸ਼ਾਮਲ ਹੋਏ ਅਜੇ ਥਾਪਰ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਨੂੰ ਮਜ਼ਬੂਤੀ ਪ੍ਰਦਾਨ ਕਰਨਾ ਹਰ ਪਾਰਟੀ ਵਰਕਰ ਦਾ ਨੈਤਿਕ ਫਰਜ਼ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਉਪ ਪ੍ਰਧਾਨ ਵਰੁਣ ਜਿੰਦਲ ਅਤੇ ਮੀਡੀਆ ਇੰਚਾਰਜ ਰਾਹੁਲ ਮਹਿਤਾ ਵੱਲੋਂ ਅਜੇ ਥਾਪਰ ਨੂੰ ਪਾਰਟੀ ‘ਚ ਲਿਆਉਣ ਲਈ ਨਿਭਾਈ ਭੂਮਿਕਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਵਿਸਥਾਰ ਆਉਣ ਵਾਲੇ ਲਈ ਸ਼ੁਭ ਸੰਕੇਤ ਹਨ। ਇਸ ਦੌਰਾਨ ਅਜੇ ਥਾਪਰ ਨੇ ਵੀ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਭਰੋਸਾ ਦਿੱਤਾ ਕਿ ਪਾਰਟੀ ਦੀ ਬੇਹਤਰੀ ਅਤੇ ਤਰੱਕੀ ਲਈ ਹਰ ਸਹਿਯੋਗ ਹਮੇਸ਼ਾ ਦੇਣਗੇ।

