ਪਟਿਆਲਾ

2010 ਤੋਂ ਬਾਅਦ ਭਰਤੀ ਹੋਏ 313 ਪੁਲਿਸ ਮੁਲਾਜ਼ਮਾਂ ਦੇ ਹੋਏ ਤਬਾਦਲੇ

ਆਪਣੀ ਰਿਹਾਇਸ਼ੀ ਸਬ-ਡਵੀਜ਼ਨਾਂ ‘ਚ ਤਾਇਨਾਤ ਮੁਲਾਜ਼ਮਾਂ ਦੇ ਹੋਰਨਾਂ ਸਟੇਸ਼ਨਾਂ ‘ਤੇ ਕੀਤੇ ਤਬਾਦਲੇ
ਪਟਿਆਲਾ, 24 ਨਵੰਬਰ (ਮਧੂਸਾਰ ਬਿਊਰੋ) ਪਟਿਆਲਾ ਪੁਲਿਸ ਵੱਲੋਂ ਅੱਜ ਸਾਲ 2010 ਤੋਂ ਬਾਅਦ ਪੰਜਾਬ ਪੁਲਿਸ ‘ਚ ਭਰਤੀ ਹੋਏ ਅਤੇ ਆਪਣੀ ਰਿਹਾਇਸ਼ ਵਾਲੀ ਸਬ-ਡਵੀਜ਼ਨ ‘ਚ ਤਾਇਨਾਤ 313 ਪੁਲਿਸ ਮੁਲਾਜ਼ਮਾਂ ਦੇ ਵੱਖ-ਵੱਖ ਸਬ-ਡਵੀਜ਼ਨਾਂ ‘ਚ ਤਬਾਦਲੇ ਕੀਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆ ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ 1 ਜਨਵਰੀ 2010 ਤੋਂ ਬਾਅਦ ਭਰਤੀ ਹੋਏ ਮੁਲਾਜ਼ਮ ਜੋ ਆਪਣੀ ਰਿਹਾਇਸ਼ ਵਾਲੀ ਸਬ-ਡਵੀਜ਼ਨ ‘ਚ ਤਾਇਨਾਤ ਸਨ ਉਨ੍ਹਾਂ ਦੇ ਹੋਰਨਾਂ ਸਬ-ਡਵੀਜ਼ਨਾਂ ‘ਚ ਤਬਾਦਲੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ‘ਚ 19 ਹੌਲਦਾਰ ਅਤੇ 294 ਸਿਪਾਹੀ ਨੂੰ ਰਿਹਾਇਸ਼ੀ ਸਬ-ਡਵੀਜ਼ਨਾਂ ਤੋਂ ਬਾਹਰ ਹੋਰ ਸਟੇਸ਼ਨਾਂ ‘ਤੇ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਪੁਲਿਸ ਦੇ ਕੰਮ ‘ਚ ਹੋਰ ਤੇਜ਼ੀ ਅਤੇ ਪਾਰਦਰਸ਼ਤਾ ਲਿਆਂਦੀ ਜਾ ਸਕੇ।
ਉਨ੍ਹਾਂ ਦੱਸਿਆ ਕਿ ਪਟਿਆਲਾ ਪੁਲਿਸ ਜਿਥੇ ਕਰੋਨਾ ਮਹਾਂਮਾਰੀ ਵਿੱਚ ਆਪਣੀ ਡਿਊਟੀ ਤਨਦੇਹੀ ਨਾਲ ਦਿਨ ਰਾਤ ਨਿਭਾ ਰਹੀ ਹੈ, ਉਥੇ ਹੀ ਪਟਿਆਲਾ ਜ਼ਿਲ੍ਹੇ ਨੂੰ ਕਰਾਇਮ ਮੁਕਤ ਰੱਖਣ ਲਈ ਵੀ ਯਤਨਸ਼ੀਲ ਹੈ।

Leave a Reply

Your email address will not be published. Required fields are marked *