ਹਰਿਆਣਾਪੰਜਾਬਪਟਿਆਲਾ

ਸ਼੍ਰੋਮਣੀ ਕਮੇਟੀ ਮੁਲਾਜ਼ਮ ਸੰਘਰਸ਼ ਰਹੇ ਕਿਸਾਨਾਂ ਲਈ ਲੰਗਰ ਲੈ ਕੇ ਪੁੱਜੇ

ਮੁੱਖ ਰਸਤਿਆਂ ‘ਤੇ ਤਾਇਨਾਤ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਵਰਤਾਇਆ ਲੰਗਰ
ਪਟਿਆਲਾ 26 ਨਵੰਬਰ (ਮਧੂਸਾਰ ਬਿਊਰੋ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ‘ਤੇ ਗੁਰਦੁਆਰਾ ਖੇਤੀ ਸੁਧਾਰ ਕਾਨੂੰਨ ਰੱਦ ਕਰਨ ਲਈ ਸੰਘਰਸ਼ ਕਰ ਰਹੇ ਕਿਸਾਨਾਂ ਲਈ ਸ਼੍ਰੋਮਣੀ ਕਮੇਟੀ ਮੁਲਾਜ਼ਮ ਲੰਗਰ ਲੈ ਕੇ ਪੁੱਜੇ।

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੂੰ ਦਿੱਲੀ ਜਾਣ ਵਾਲੇ ਮੁੱਖ ਰਸਤਿਆਂ ‘ਤੇ ਤਾਇਨਾਤ ਕੀਤਾ ਗਿਆ, ਜੋ ਸੰਘਰਸ਼ ਰਹੇ ਕਿਸਾਨਾਂ ਨੂੰ ਲੰਗਰ ਛਕਾਉਣਗੇ। ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ, ਗੁਰਦੁਆਰਾ ਕਰਹਾਲੀ ਸਾਹਿਬ, ਗੁਰਦੁਆਰਾ ਪਾਤਸ਼ਾਹੀ ਨੌਵੀਂ ਧਮਤਾਨ ਸਾਹਿਬ ਤੋਂ ਇਲਾਵਾ ਪ੍ਰਬੰਧ ਅਧੀਨ ਗੁਰਦੁਆਰਿਆਂ ਵੱਲੋਂ ਲੰਗਰ ਦੀ ਸੇਵਾ ਕੀਤੀ ਗਈ। ਗੁਰਦੁਆਰਾ ਦੂਖਨਿਵਾਰਨ ਸਾਹਿਬ ਦੇ ਮੁਲਾਜ਼ਮਾਂ ਨੇ ਖਨੌਰੀ ਮੁੱਖ ਮਾਰਗ ‘ਤੇ ਕਿਸਾਨਾਂ ਲਈ ਲੰਗਰ ਲਗਾਇਆ ਗਿਆ। ਜਾਰੀ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਲਈ ਤਾਇਨਾਤ ਮੁਲਾਜ਼ਮ ਕਿਸਾਨ ਸੰਘਰਸ਼ ਦੌਰਾਨ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਨਗੇ। ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਲੰਗਰ ਦੇ ਨਾਲ-ਨਾਲ ਮੈਡੀਕਲ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ, ਜਿਸ ਲਈ ਮੈਡੀਕਲ ਟੀਮਾਂ ਨੂੰ ਤਿਆਰ ਕੀਤਾ ਗਿਆ ਹੈ। ਇਸ ਮੌਕੇ ਮੈਨੇਜਰ ਕਰਨੈਲ ਸਿੰਘ ਨਾਭਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਕਿਸਾਨਾਂ ਲਈ ਲੰਗਰ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ‘ਚ ਖੇਤੀ ਸੁਧਾਰ ਕਾਨੂੰਨ ਦੀ ਜ਼ੋਰਦਾਰ ਨਿੰਦਾ ਕਰਕੇ ਕਿਸਾਨ ਭਰਾਵਾਂ ਦੀ ਹਰ ਸੰਭਵ ਸਹਾਇਤਾ ਕਰਨ ਦਾ ਮਤਾ ਪਾਸ ਹੋਇਆ ਸੀ, ਜਿਸ ਤਹਿਤ ਅੱਜ ਸ਼੍ਰੋਮਣੀ ਕਮੇਟੀ ਮੁਲਾਜ਼ਮ ਕਿਸਾਨਾਂ ਭਰਾਵਾਂ ਲਈ ਲੰਗਰ ਲੈ ਕੇ ਪੁੱਜੇ ਹਨ। ਇਸ ਮੌਕੇ ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਅਮਰਪਾਲ ਸਿੰਘ, ਕਰਤਾਰ ਸਿੰਘ, ਗੁਰਦੁਆਰਾ ਪਾਤਸ਼ਾਹੀ ਨੌਵੀਂ ਧਮਤਾਨ ਸਾਹਿਬ ਦੇ ਮੈਨੇਜਰ ਜਗਪਾਲ ਸਿੰਘ, ਗੁਰਦੁਆਰਾ ਕਰਹਾਲੀ ਸਾਹਿਬ ਤੋਂ ਮੈਨੇਜਰ ਕਮਲਜੀਤ ਸਿੰਘ ਸ਼੍ਰੋਮਣੀ ਕਮੇਟੀ ਸਟਾਫ ਅਤੇ ਮੁਲਾਜ਼ਮ ਆਦਿ ਸ਼ਾਮਲ ਸਨ।

Leave a Reply

Your email address will not be published. Required fields are marked *