ਪੰਜਾਬਪਟਿਆਲਾ

ਮਹਾਨ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ, ਕਿਸਾਨਾਂ ਲਈ ਅਰਦਾਸ ਸਮਾਗਮ ਭਲਕੇ

ਕਿਸਾਨ ਭਰਾਵਾਂ ਲਈ ਅਰਦਾਸ ਸਮਾਗਮ ‘ਚ ਸੰਗਤਾਂ ਕਰਨ ਸ਼ਮੂਲੀਅਤ : ਜਥੇਦਾਰ ਟੌਹੜਾ
ਅੰਮ੍ਰਿਤ ਸੰਚਾਰ ਅਤੇ ਬੱਚਿਆਂ ਦੇ ਦਸਤਾਰਬੰਦੀ ਮੁਕਾਬਲੇ 10 ਦਸੰਬਰ ਨੂੰ
ਪਟਿਆਲਾ 5 ਦਸੰਬਰ (ਮਧੂਸਾਰ ਬਿਊਰੋ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਯੋਗ ਅਗਵਾਈ ‘ਚ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਫਤਹਿਗੜ੍ਹ ਸਾਹਿਬ ਦੇ ਮਹਾਨ ਸ਼ਹੀਦਾਂ ਦੀ ਯਾਦ ਅਤੇ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਇਸ ਸਬੰਧ ਵਿਚ ਅੰਤ੍ਰਿੰਗ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਵੱਲੋਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਮੀਟਿੰਗ ਕੀਤੀ ਗਈ। ਇਸ ਦੌਰਾਨ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਜਾਣਕਾਰੀ ਦਿੱਤੀ ਗਈ ਧਰਮ ਪ੍ਰਚਾਰ ਕਮੇਟੀ ਵੱਲੋਂ ਕੱਢਿਆ ਜਾ ਰਿਹਾ ਮਹਾਨ ਨਗਰ ਕੀਰਤਨ ਗੁਰਦੁਆਰਾ ਪਾਤਸ਼ਾਹੀ ਨੌਵੀਂ ਪਿੰਡ ਰੋਹਟਾ ਤੋਂ 11 ਦਸੰਬਰ ਨੂੰ ਸਵੇਰੇ 8.30 ਵਜੇ ਆਰੰਭ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਨਗਰ ਕੀਰਤਨ ਵੱਖ-ਵੱਖ ਪਿੰਡਾਂ ‘ਚੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸੰਪੂਰਨ ਹੋਵੇਗਾ।
ਇਸ ਮੌਕੇ ਜਥੇਦਾਰ ਟੌਹੜਾ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ 10 ਦਸੰਬਰ ਨੂੰ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਵਿਸ਼ੇਸ਼ ਤੌਰ ‘ਤੇ ਪੰਜ ਪਿਆਰੇ ਸਾਹਿਬਾਨ ਵੀ ਪੁੱਜਣਗੇ। ਅੰਮ੍ਰਿਤ ਸੰਚਾਰ ਦੌਰਾਨ ਲੋੜਵੰਦਾਂ ਲਈ ਕਕਾਰ ਭੇਂਟ ਰਹਿਤ ਦਿੱਤੇ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ 10 ਦਸੰਬਰ ਨੂੰ ਦਿਨ ਵੀਰਵਾਰ ਸਵੇਰੇ 10 ਵਜੇ ਬੱਚਿਆਂ ਦੇ ਦਸਤਾਰਬੰਦੀ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ ਇਸ ਦੌਰਾਨ ਪਹਿਲਾ, ਦੂਜਾ ਤੀਜਾ ਸਥਾਨ ਹਾਸਲ ਕਰਨ ਵਾਲਿਆਂ ਨੂੰ ਸਨਮਾਨਤ ਵੀ ਕੀਤਾ ਜਾਵੇਗਾ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਮਹਾਨ ਨਗਰ ਕੀਰਤਨ ‘ਚ ਵੱਧ ਚੜ੍ਹਕੇ ਸ਼ਮੂਲੀਅਤ ਕੀਤੀ ਜਾਵੇ ਅਤੇ ਅਰਦਾਸ ਸਮਾਗਮ ‘ਚ ਵੀ ਹਿੱਸਾ ਲਿਆ ਜਾਵੇ। ਇਸ ਮੌਕੇ ਮੈਨੇਜਰ ਕਰਨੈਲ ਸਿੰਘ ਨਾਭਾ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ 7 ਦਸੰਬਰ ਨੂੰ ਸਵੇਰੇ 8.00 ਵਜੇ ਤੋਂ 9.00 ਵਜੇ ਤੱਕ ਖੇਤੀ ਬਿੱਲ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਕਿਸਾਨ ਭਰਾਵਾਂ ਲਈ ਚੜ੍ਹਦੀਕਲਾ ਅਤੇ ਸੰਘਰਸ਼ ਦੀ ਸਫਲਤਾ ਲਈ ਅਰਦਾਸ ਸਮਾਗਮ ਕੀਤੇ ਜਾਣਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਐਡੀਸ਼ਨਲ ਸਕੱਤਰ ਪਰਮਜੀਤ ਸਿੰਘ ਸਰੋਆ, ਗਿਆਨੀ ਰਾਜਿੰਦਰਪਾਲ ਸਿੰਘ, ਸੁਪਰਵਾਈਜ਼ਰ ਹਰਮਿੰਦਰ ਸਿੰਘ, ਅਮਰੀਕ ਸਿੰਘ ਲਤੀਫ਼ੇਪੁਰ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਅਮਰਪਾਲ ਸਿੰਘ, ਪ੍ਰਚਾਰਕ ਬੇਅੰਤ ਸਿੰਘ, ਗੁਰਦੀਪ ਸਿੰਘ ਆਦਿ ਸ਼ਾਮਲ ਸਨ।

Leave a Reply

Your email address will not be published. Required fields are marked *