ਦੇਸ਼-ਵਿਦੇਸ਼ਪੰਜਾਬ

ਸਰਕਾਰ ਦਾ ਪੱਖ ਖੇਤੀ ਕਾਨੂੰਨ ਨਹੀਂ ਹੋਣਗੇ ਰੱਦ, ਕਿਸਾਨਾਂ ਨੂੰ ਭੇਜਾਂਗੇ ਪ੍ਰਸਤਾਵ !

ਛੇਵੇਂ ਗੇੜ ਦੀ ਮੀਟਿੰਗ ਵੀ ਬੇਸਿੱਟਾ, ਨਹੀਂ ਹੋਵੇਗੀ 9 ਦਸੰਬਰ ਦੀ ਮੀਟਿੰਗ
ਨਵੀਂ ਦਿੱਲੀ 8 ਦਸੰਬਰ (ਮਧੂਸਾਰ ਬਿਊਰੋ)
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਬੰਦ ਦੇ ਸੱਦੇ ‘ਤੇ ਜਿਥੇ ਅੱਜ ਦੇਸ਼ ਭਰ ‘ਚ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ, ਉਥੇ ਹੀ ਅਚਨਚੇਤ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕਿਸਾਨ ਆਗੂਆਂ ਨਾਲ ਹੋਈ ਮੀਟਿੰਗ ਵੀ ਬੇਸਿੱਟਾ ਹੋ ਨਿੱਬੜੀ ਹੈ। ਮੀਟਿੰਗ ਦੌਰਾਨ 13 ਕਿਸਾਨ ਆਗੂ ਸ਼ਾਮਲ ਰਹੇ ਇਸ ਦੌਰਾਨ ਅਮਿਤ ਸ਼ਾਹ ਨੇ ਕਿਸਾਨ ਆਗੂਆਂ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਸਰਕਾਰ ਖੇਤੀ ਕਾਨੂੰਨੀ ਰੱਦ ਕਰਨ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਰਪੋਜ਼ਲ ਤਿਆਰ ਕੀਤੀ ਜਾ ਰਹੀ ਹੈ, ਜੋ ਕਿਸਾਨਾਂ ਨੂੰ ਭੇਜ ਦਿੱਤੀ ਜਾਵੇਗੀ। ਮੀਟਿੰਗ ਦੌਰਾਨ ਅਮਿਤ ਸ਼ਾਹ ਨੇ ਕਿਹਾ ਸਰਕਾਰ ਖੇਤੀ ਕਾਨੂੰਨਾਂ ‘ਚ ਸੋਧ ਲਈ ਤਿਆਰ ਹੈ, ਜਿਸ ‘ਤੇ ਫੈਸਲਾ ਕਿਸਾਨ ਜਥੇਬੰਦੀਆਂ ਸਰਕਾਰ ਵੱਲੋਂ ਭੇਜੀ ਜਾਣ ਵਾਲੀ ਪਰਪੋਜ਼ਲ ਤੋਂ ਬਾਅਦ ਲੈ ਸਕਦੀ ਹੈ।

ਮੀਟਿੰਗ ਤੋਂ ਬਾਅਦ ਗੱਲਬਾਤ ਕਰਦਿਆਂ ਕਿਸਾਨ ਆਗੂ ਦਰਸ਼ਨਪਾਲ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੌਰਾਨ ਛੇਵੇਂ ਗੇੜ ਦੀ ਮੀਟਿੰਗ ਵਿਚ ਬੇਸਿੱਟਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸੇ ਵੀ ਤਰ੍ਹਾਂ ਖੇਤੀ ਕਾਨੂੰਨ ਰੱਦ ਕਰਨ ਲਈ ਤਿਆਰ ਨਹੀਂ ਹਨ, ਜਦਕਿ ਸਰਕਾਰ ਇਕ ਪਰਪੋਜ਼ਲ ਬਣਾ ਕੇ ਕਿਸਾਨ ਜਥੇਬੰਦੀਆਂ ਤੱਕ ਭੇਜੀ ਗਈ, ਜਿਸ ਮਗਰੋਂ ਹੀ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਦੇ ਪੱਖ ਨੂੰ ਵੇਖਦੇ ਹੋਏ ਜਥੇਬੰਦੀਆਂ ਨੇ ਸਵੇਰੇ 12.00 ਵਜੇ ਸਿੰਘੂ ਬਾਰਡਰ ‘ਤੇ ਮੀਟਿੰਗ ਸੱਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਨੂੰ ਹਰ ਵਰਗ ਦਾ ਵੱਡਾ ਸਮਰਥਨ ਮਿਲਿਆ ਹੈ। ਇਸ ਕਰਕੇ ਕਿਸਾਨ ਦਾ ਇਕੋ ਇਕ ਮੰਗ ਹੈ ਕਿ ਖੇਤੀ ਕਾਨੂੰਨ ਰੱਦ ਕੀਤੇ ਜਾਣ। ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ‘ਚ 13 ਦੇ ਕਰੀਬ ਕਿਸਾਨ ਆਗੂਆਂ ਨੇ ਸ਼ਿਰਕਤ ਕੀਤੀ, ਜਿਸ ਵਿਚ 9 ਪੰਜਾਬ ਦੇ ਕਿਸਾਨ ਆਗੂ ਅਤੇ ਬਾਕੀ ਦੂਸਰੇ ਰਾਜਾਂ ਦੇ ਸਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਸਰਕਾਰ ਅਤੇ ਕਿਸਾਨ ਵਿਚਾਲੇ 9 ਦਸੰਬਰ ਦੀ ਅਗਲੀ ਮੀਟਿੰਗ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਰਪੋਜ਼ਲ ਤਿਆਰ ਕਰਕੇ ਕਿਸਾਨਾਂ ਨੂੰ ਭੇਜ ਦਿੱਤੀ ਜਾਵੇਗੀ। ਅਮਿਤ ਸ਼ਾਹ ਨੇ ਕਿਹਾ ਕਿ ਪ੍ਰਸਤਾਵ ਭੇਜਣ ਤੋਂ ਬਾਅਦ ਅਗਲੀ ਮੀਟਿੰਗ ਤੈਅ ਹੋਵੇਗੀ। ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਕੋਈ ਵੀ ਪ੍ਰਸਤਾਵ ਭੇਜੇ ਅਗਲੀ ਮੀਟਿੰਗ ਕਿਸਾਨ ਆਗੂਆਂ ਨੇ ਜਾਣਾ ਹੈ ਜਾਂ ਨਹੀਂ ਇਸ ਬਾਰੇ ਕਿਸਾਨ ਜਥੇਬੰਦੀਆਂ ਨੇ ਅਜੇ ਕੋਈ ਫੈਸਲਾ ਨਹੀਂ ਕੀਤਾ।

Leave a Reply

Your email address will not be published. Required fields are marked *