ਦੇਸ਼-ਵਿਦੇਸ਼

ਪੱਛਮੀ ਬੰਗਾਲ ਪੁੱਜੇ ਨੱਢਾ, ਸੁਰੱਖਿਆ ਕਾਫਲੇ ‘ਤੇ ਕੀਤਾ ਪਥਰਾਅ !

ਗ੍ਰਹਿ ਵਿਭਾਗ ਨੇ ਰਾਜਪਾਲ ਤੋਂ ਮੰਗੀ ਰਿਪੋਰਟ
ਨਵੀਂ ਦਿੱਲੀ 10 ਦਸੰਬਰ (ਮਧੂਸਾਰ ਬਿਊਰੋ) ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇ. ਪੀ. ਨੱਢਾ ਪੱਛਮੀ ਬੰਗਾਲ ਦੇ ਦੌਰੇ ‘ਤੇ ਹਨ। ਅੱਜ ਉਨ੍ਹਾਂ ਦੇ ਦੌਰੇ ਦਾ ਦੂਜਾ ਦਿਨ ਹੈ। ਨੱਢਾ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਭਤੀਜੇ ਅਤੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਨਾਲ ਸੰਸਦੀ ਖੇਤਰ ਡਾਇਮੰਡ ਹਾਰਬਰ ਜਾ ਰਹੇ ਸਨ। ਡਾਇਮੰਡ ਹਾਰਬਰ ‘ਚ ਭਾਜਪਾ ਨੇਤਾ ਕੈਲਾਸ਼ ਵਿਜੇਵਰਗੀਯ ਦੇ ਵਾਹਨ ‘ਤੇ ਕੁਝ ਪ੍ਰਦਰਸ਼ਨਕਾਰੀਆਂ ਨੇ ਪਥਰਾਅ ਕੀਤਾ।

ਪ੍ਰਦਰਸ਼ਨਕਾਰੀਆਂ ਨੇ ਉਸ ਸੜਕ ਨੂੰ ਵੀ ਬੰਦ ਕਰਨ ਦੀ ਕੋਸ਼ਿਸ਼ ਕੀਤੀ, ਜਿੱਥੋਂ ਭਾਜਪਾ ਪ੍ਰਧਾਨ ਨੱਢਾ ਦਾ ਕਾਫ਼ਲਾ ਉੱਥੋਂ ਲੰਘ ਰਿਹਾ ਸੀ। ਦੱਖਣੀ 24 ਪਰਗਨਾ ‘ਚ ਟੀ. ਐੱਮ. ਸੀ. ਅਤੇ ਭਾਜਪਾ ਵਰਕਰਾਂ ਵਿਚਾਲੇ ਝੜਪ ਵੀ ਹੋਈ ਹੈ। ਭਾਜਪਾ ਪ੍ਰਦੇਸ਼ ਪ੍ਰਧਾਨ ਦਿਲੀਪ ਘੋਸ਼ ਦਾ ਦੋਸ਼ ਹੈ ਕਿ ਟੀ. ਐੱਮ. ਸੀ. ਵਰਕਰਾਂ ਨੇ ਭਾਜਪਾ ਪ੍ਰਧਾਨ ਨੱਢਾ ਦਾ ਕਾਫ਼ਲਾ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਟੀ. ਐੱਮ. ਸੀ. ਵਰਕਰਾਂ ਨੇ ਪਥਰਾਅ ਵੀ ਕੀਤਾ। ਹਾਲਾਂਕਿ ਸੁਰੱਖਿਆ ਏਜੰਸੀਆਂ ਨੇ ਨੱਢਾ ਦੇ ਕਾਫ਼ਲੇ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਹੈ। ਭਾਜਪਾ ਨੇ ਦਾਅਵਾ ਕੀਤਾ ਹੈ ਕਿ ਜਦੋਂ ਭਾਜਪਾ ਵਰਕਰ ਨੱਢਾ ਦੇ ਸਵਾਗਤ ਨੂੰ ਲੈ ਕੇ ਝੰਡਾ ਪੋਸਟਰ ਲਾ ਰਹੇ ਸਨ, ਤਾਂ ਟੀ. ਐੱਮ. ਸੀ. ਦੇ ਲੋਕਾਂ ਨੇ ਉਨ੍ਹਾਂ ‘ਤੇ ਹਮਲਾ ਬੋਲ ਦਿੱਤਾ।
ਗ੍ਰਹਿ ਵਿਭਾਗ ਨੇ ਰਾਜਪਾਲ ਤੋਂ ਮੰਗੀ ਰਿਪੋਰਟ
ਪੱਛਮੀ ਬੰਗਾਲ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਸੂਬਾ ਅਤੇ ਕੇਂਦਰ ਸਰਕਾਰ ਵਿੱਚ ਟਕਰਾਅ ਵੱਧਦਾ ਜਾ ਰਿਹਾ ਹੈ। ਭਾਰਤੀ ਜਨਤਾ ਪਾਰਟੀ (ਬੀਜੇਪੀ) ਸੂਬੇ ਵਿੱਚ ਕਾਨੂੰਨ-ਵਿਵਸਥਾ ਨੂੰ ਲੈ ਕੇ ਮਮਤਾ ਸਰਕਾਰ ‘ਤੇ ਹਮਲਾਵਰ ਹੈ। ਵੀਰਵਾਰ ਨੂੰ ਬੀਜੇਪੀ ਪ੍ਰਧਾਨ ਜੇਪੀ ਨੱਡਾ ਦੇ ਕਾਫਿਲੇ ‘ਤੇ ਹੋਏ ਹਮਲੇ ਤੋਂ ਬਾਅਦ ਬੀਜੇਪੀ ਨੇ ਸੂਬੇ ਵਿੱਚ ਰਾਸ਼ਟਰਪਤੀ ਸ਼ਾਸਨ ਦੀ ਮੰਗ ਵੀ ਕੀਤੀ ਹੈ। ਉਥੇ ਹੀ, ਹੁਣ ਗ੍ਰਹਿ ਮੰਤਰਾਲਾ ਨੇ ਰਾਜਪਾਲ ਜਗਦੀਪ ਧਨਖੜ ਤੋਂ ਪੱਛਮੀ ਬੰਗਾਲ ਦੀ ਮੌਜੂਦਾ ਸਥਿਤੀ ਅਤੇ ਕਾਨੂੰਨ-ਵਿਵਸਥਾ ਨੂੰ ਲੈ ਕੇ ਰਿਪੋਰਟ ਮੰਗੀ ਹੈ।ਸੂਤਰਾਂ ਮੁਤਾਬਕ, ਅੱਜ ਦੀ ਘਟਨਾ ਤੋਂ ਬਾਅਦ ਕੇਂਦਰ ਨੇ ਇਹ ਸਖ਼ਤ ਕਦਮ ਚੁੱਕਿਆ ਹੈ। ਰਾਜਪਾਲ ਦੇ ਨਾਲ ਹੀ ਡੀ.ਜੀ.ਪੀ. ਅਤੇ ਮੁੱਖ ਸਕੱਤਰ ਤੋਂ ਵੀ ਰਿਪੋਰਟ ਮੰਗੀ ਗਈ ਹੈ। ਤੁਹਾਨੂੰ ਦੱਸ ਦਈਏ ਕਿ ਦੱਖਣੀ 24 ਪਰਗਨਾ ਵਿੱਚ ਟੀ.ਐੱਮ.ਸੀ. ਅਤੇ ਬੀਜੇਪੀ ਕਰਮਚਾਰੀਆਂ ਵਾਚਲੇ ਵੀਰਵਾਰ ਨੂੰ ਝੜਪ ਹੋਈ। ਬੀਜੇਪੀ ਪ੍ਰਦੇਸ਼ ਪ੍ਰਧਾਨ ਦਲੀਪ ਘੋਸ਼ ਦਾ ਦੋਸ਼ ਹੈ ਕਿ ਟੀ.ਐੱਮ.ਸੀ. ਕਰਮਚਾਰੀਆਂ ਨੇ ਬੀਜੇਪੀ ਪ੍ਰਧਾਨ ਜੇਪੀ ਨੱਡਾ ਦੇ ਕਾਫਿਲੇ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਟੀ.ਐੱਮ.ਸੀ. ਕਰਮਚਾਰੀਆਂ ਨੇ ਪੱਥਰਬਾਜ਼ੀ ਵੀ ਕੀਤੀ। ਇਸ ਘਟਨਾ ਤੋਂ ਬਾਅਦ ਬੀਜੇਪੀ ਦੇ ਰਾਸ਼ਟਰੀ ਉਪ-ਪ੍ਰਧਾਨ ਮੁਕੁਲ ਰਾਏ ਨੇ ਸੂਬੇ ਵਿੱਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਮੰਗ ਕੀਤੀ। ਮੁਕੁਲ ਰਾਏ ਨੇ ਕਿਹਾ ਕਿ ਅੱਜ ਦੀ ਸਥਿਤੀ ਨੂੰ ਦੇਖਦੇ ਹੋਏ ਪੱਛਮੀ ਬੰਗਾਲ ਵਿੱਚ ਤੁਰੰਤ ਰਾਸ਼ਟਰਪਤੀ ਸ਼ਾਸਨ ਲਗਾਇਆ ਜਾਣਾ ਚਾਹੀਦਾ ਹੈ।

Leave a Reply

Your email address will not be published. Required fields are marked *