85 ਲੱਖ ਰੁਪਏ ਨਾਲ ਸੀ:ਸੀ:ਫਲੋਰਿੰਗ ਅਤੇ ਇੰਟਰਲਾਕਿੰਗ ਟਾਇਲਾਂ ਨਾਲ ਬਣਨਗੀਆਂ ਗਲੀਆਂ-ਸੋਨੀ
ਅੰਮ੍ਰਿਤਸਰ, 15 ਦਸੰਬਰ (ਸੋਨੂੰਨਰੂਲਾ/ਮਧੂਸਾਰ ਬਿਊਰੋ) ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੀਆਂ ਸਾਰੀਆਂ ਵਾਰਡਾਂ ਵਿੱਚ ਤੇਜੀ ਨਾਲ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਇਸ ਸਾਲ ਦੇ ਅੰਤ ਤੱਕ ਸਾਰੇ ਵਿਕਾਸ ਕਾਰਜ ਮੁਕੰਮਲ ਕਰ ਲਏ ਜਾਣਗੇ। ਇਨਾਂ ਸ਼ਬਦਾ ਦਾ ਪ੍ਰਗਟਾਵਾ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਵਾਰਡ 55 ਵਿਖੇ 85 ਲੱਖ ਰੁਪੲੈ ਦੀ ਲਾਗਤ ਨਾਲ ਸੀ:ਸੀ:ਫਲੋਰਿੰਗ ਅਤੇ ਇੰਟਰਲਾਕਿੰਗ ਟਾਇਲਾਂ ਦੇ ਕੰਮ ਦੀ ਸ਼ੁਰੂਆਤ ਕਰਨ ਸਮੇਂ ਕੀਤਾ। ਸ੍ਰੀ ਸੋਨੀ ਨੇ ਕਿਹਾ ਕਿ ਵਾਰਡ ਨੰ: 55 ਵਿਖ’ੇ ਗਲੀਆਂ ਦੀ ਸੀਵਰੇਜ ਪ੍ਰਣਾਲੀ ਦਾ ਕੰਮ ਪਹਿਲਾਂ ਹੀ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਕੇਂਦਰੀ ਹਲਕੇ ਵਿੱਚ ਵਿਕਾਸ ਦੇ ਕੰਮਾਂ ਵਿੱਚ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਅੱਜ ਗਲੀਆਂ ਨੂੰ ਪੱਕਾ ਕਰਨ ਦੀ ਸ਼ੁਰੂਆਤ ਕਰਦੇ ਸਮੇਂ ਕਿਹਾ ਕਿ ਜੋ ਗਲੀਆਂ ਖਰਾਬ ਸਨ ਉਥੇ ਸੀ:ਸੀ ਫਲੋਰਿੰਗ ਅਤੇ ਇੰਟਰਲਾਕਿੰਗ ਟਾਈਲਾਂ ਦੀ ਲਗਾਉਣ ਦੀ ਪ੍ਰਕਿਰਿਆ ਆਰੰਭ ਕਰ ਦਿਤੀ ਗਈ ਹੈ। ਉਨ੍ਹਾਂ ਕਿਹਾ ਕਿ ਇਲਾਕਾ ਵਾਸੀਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਹੀਂ ਆੳੁਣ ਦਿੱਤੀ ਜਾਵੇਗੀ।
ਇਸ ਮੌਕੇ ਸ੍ਰੀ ਸੋਨੀ ਵੱਲੋਂ ਵਾਰਡ ਨੰ: 55 ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਨਰੀਖਣ ਵੀ ਕੀਤਾ ਗਿਆ ਤੇ ਸਬੰਧਤ ਅਧਿਕਾਰੀਆਂ ਨੂੰਹਦਾਇਤ ਕੀਤੀ ਕਿ ਕੰਮ ਗੁਣਵੱਤਾ ਭਰਪੂਰ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਦੇ ਕੰਮਾਂ ਵਿੱਚ ਕਿਸੇ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਉਪਰੰਤ ਸ੍ਰੀ ਸੋਨੀ ਸਿੰਘ ਸਭਾ ਗੁਰਦਵਾਰਾ ਵਿਖੇ ਪੁਜੇ ਅਤੇ ਮੱਥਾ ਟੇਕਿਆ ਜਿਥੇ ਗੁਰਦਵਾਰਾ ਕਮੇਟੀ ਵੱਲੋਂ ਸ੍ਰੀ ਸੋਨੀ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਸ੍ਰੀ ਸੋਨੀ ਨੇ ਗੁਰਦਵਾਰਾ ਸਿੰਘ ਸਭਾ ਨੂੰ 2 ਲੱਖ ਰੁਪੲੈ ਦਾ ਚੈਕ ਗੁਰਦਵਾਰਾ ਦੀ ਧਰਮਸ਼ਾਲਾ ਦੀ ਮੁਰੰਮਤ ਲਈ ਭੇਂਟ ਕੀਤਾ।
ਇਸ ਮੌਕੇ ਸ੍ਰੀ ਵਿਕਾਸ ਸੋਨੀ ਕੌਂਸਲਰ, ਸ੍ਰੀ ਸੰਦੀਪ ਸਿੰਘ ਐਕਸੀਅਨ ਨਗਰ ਨਿਗਮ, ਪਰਮਜੀਤ ਸਿੰਘ ਚੋਪੜਾ, ਸੁਰਿੰਦਰ ਕੁਮਾਰ ਛਿੰਦਾ ਕੌਂਸਲਰ, ਸ੍ਰੀ ਅਸ਼ਵਨੀ ਪੱਪੂ, ਰਾਜ ਕੁਮਾਰ, ਰਾਕੇਸ਼ ਕੁਮਾਰ, ਇੰਦਰਜੀਤ ਸ਼ਰਮਾ ਅਤੇ ਇਲਾਕਾ ਵਾਸੀ ਹਾਜਰ ਸਨ।

