ਪੰਜਾਬਪਟਿਆਲਾ

ਖੂਨ ਨਾਲ ਸਿੰਝੀ ਸਿੱਖੀ ਦੀ ਫੁੱਲਵਾੜੀ ਕਦੇ ਕਮਜ਼ੋਰ ਨਹੀਂ ਹੋ ਸਕਦੀ : ਬੀਬੀ ਜਗੀਰ ਕੌਰ

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਧਾਰਮਕ ਸਮਾਗਮ ਸੰਪੰਨ
ਸ਼ੋ੍ਰਮਣੀ ਕਮੇਟੀ ਮੈਂਬਰਾਂ ਅਤੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ  ਬੀਬੀ ਜਗੀਰ ਕੌਰ ਸਨਮਾਨਤ
ਪਟਿਆਲਾ :
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਦੁਨੀਆ ਦੇ ਇਤਿਹਾਸ ’ਚ ਸਿੱਖ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਹੈ, ਜੋ ਨਿਸ਼ਚੈ ਅਤੇ ਅਕੀਦੇ ’ਚ ਦਿ੍ਰੜ ਰਹਿਣ ਦਾ ਮਾਰਗ ਵਿਖਾਉਂਦਾ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਦੀ ਸ਼ਹੀਦੀ ਦੁਨੀਆ ਦੇ ਇਤਿਹਾਸ ’ਚ ਵਿਲੱਖਣ ਅਤੇ ਲਾਸਾਨੀ ਹੈ ਅਤੇ ਖੂਨ ਨਾਲ ਸਿੰਝੀ ਸਿੱਖੀ ਦੀ ਫੁੱਲਵਾੜੀ ਕਦੇ ਕਮਜ਼ੋਰ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹੀਦੀ ਤੋਂ ਬਾਅਦ ਦਸਮੇਸ਼ ਪਿਤਾ ਦੇ ਲਾਲਾਂ ਵੱਲੋਂ ਸਾਕਾ ਚਮਕੌਰ ਸਾਹਿਬ ਅਤੇ ਸਾਕਾ ਸਰਹਿੰਦ ਵਿਖੇ ਅਜਿਹਾ ਇਤਿਹਾਸ ਸਿਰਜਿਆ ਜੋ ਰਹਿੰਦੀ ਦੁਨੀਆ ਤੱਕ ਖਾਲਸਾ ਪੰਥ ਹੋਂਦ ਹਸਤੀ ਅਤੇ ਸਿੱਖੀ ਦੇ ਨਿਆਰੇਪਣ ਦਾ ਪ੍ਰਤੀਕ ਬਣਿਆ ਰਹੇਗਾ। ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼ਹੀਦੀ ਪੁਰਬ ਮੌਕੇ ਧਾਰਮਕ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ।
ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਮੁੱਚੀ ਕੌਮ ਨੂੰ ਇਹ ਫਖ਼ਰ ਹੋਣਾ ਚਾਹੀਦਾ ਹੈ ਅਸੀਂ ਅਜਿਹੇ ਵਿਲੱਖਣ ਧਰਮ ਦੇ ਵਾਰਸ ਹਾਂ, ਜੋ ਸ਼ਕਤੀ ਪ੍ਰਦਾਨ ਕਰਦਾ। ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਦੇ ਲਾਲਾਂ ਨੇ ਸਿੱਖੀ ਦੀ ਫੁੱਲਵਾੜੀ ਨੂੰ ਆਪਣੇ ਖੂਨ ਨਾਲ ਸਿੰਝਿਆ ਅਤੇ ਮਿੰਝ ਦੀ ਖੁਰਾਕ ਦਿੱਤੀ ਹੈ ਅਤੇ ਸਿੱਖ ਧਰਮ ਦੀ ਨੀਂਹ ਜਦ ਏਨੀ ਵੱਡੀ ਸ਼ਕਤੀ ਦੇ ਸਿਰਾਂ ’ਤੇ ਹੋਵੇ ਉਹ ਕਦੇ ਕਮਜ਼ੋਰ ਨਹੀਂ ਹੋ ਸਕਦੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਥ ਵਿਰੋਧੀ ਸ਼ਕਤੀਆਂ ਵੱਲੋਂ ਸਿੱਖ ਕੌਮ ਦੇ ਸਰੂਪ, ਗੁਰਧਾਮਾਂ, ਬਾਣੀ ਅਤੇ ਗ੍ਰੰਥਾਂ ’ਤੇ ਕੀਤੇ ਜਾ ਰਹੇ ਹਮਲੇ ਪ੍ਰਤੀ ਸੰਗਤਾਂ ਨੂੰ ਸੁਚੇਤ ਰਹਿਣ ਦੀ ਵੀ ਲੋੜ ਹੈ। ਉਨ੍ਹਾਂ ਕਿਹਾ ਕਿ ਵੱਡੀਆਂ ਚੁਣੌਤੀਆਂ ਦੇ ਚੱਲਦਿਆਂ ਗੁਰਬਾਣੀ ਦਾ ਸਿਧਾਂਤ ਹਮੇਸ਼ਾ ਨੂੰ ਅਡੋਲ ਰਹਿਣ ਦੀ ਪ੍ਰੇਰਦਾ ਅਤੇ ਚੜ੍ਹਦੀਕਲਾ ’ਚ ਰਹਿਣ ਦੀ ਜੀਵਨ ਜਾਂਚ ਵੀ ਸਿਖਾਉਂਦਾ। ਉਨ੍ਹਾਂ ਕਿਹਾ ਸ਼ੋ੍ਰਮਣੀ ਕਮੇਟੀ ਦੁਨੀਆ ਦੀ ਵਿਲੱਖਣ ਅਤੇ ਸਿਧਾਂਤਕ ਸੰਸਥਾ ਹੈ, ਜੋ ਗੁਰਧਾਮਾਂ ਦੀ ਸੇਵਾ, ਧਰਮ ਦੇ ਪ੍ਰਚਾਰ ਤੇ ਪਸਾਰ ਦੇ ਨਾਲ-ਨਾਲ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਅਤੇ ਫਲਸਫੇ ਨੂੰ ਅੱਗੇ ਲਿਜਾਣ ਲਈ ਹਮੇਸ਼ਾ ਕਾਰਜਸ਼ੀਲ ਹੈ। ਗੁਰਮਤਿ ਸਮਾਗਮ ਦੌਰਾਨ ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦਾ ਇਥੇ ਪੁੱਜਣ ’ਤੇ ਅੰਤਿ੍ਰੰਗ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਸ਼ਵਿੰਦਰ ਸਿੰਘ ਸੱਭਰਵਾਲ, ਬੀਬੀ ਕੁਲਦੀਪ ਕੌਰ ਟੌਹੜਾ, ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਗੁਰਦੁਆਰਾ ਪ੍ਰਬੰਧਕ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਕਰਨੈਲ ਸਿੰਘ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਅਮਰਪਾਲ ਸਿੰਘ ਵੱਲੋਂ ਸਨਮਾਨ ਚਿੰਨ ਦੇ ਕੇ ਸਨਮਾਨਤ ਵੀ ਕੀਤਾ ਗਿਆ। ਸਮਾਗਮ ਦੌਰਾਨ ਕੀਰਤਨ ਸਮਾਗਮ ਅਤੇ ਕਵੀ ਦਰਬਾਰ ਦਾ ਆਯੋਜਨ ਵੀ ਕੀਤਾ ਗਿਆ।  
ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਹਰਚਰਨ ਸਿੰਘ ਨਾਨਕਸਰ ਕੁਟੀਆ, ਬਾਬਾ ਰੌਸ਼ਨ ਸਿੰਘ ਰਾੜਾ ਸਾਹਿਬ ਸੰਪਰਦਾਇ ਧਬਲਾਨ, ਬੀਬੀ ਬਿਪਨਪ੍ਰੀਤ ਕੌਰ ਲੁਧਿਆਣਾ ਵਾਲੇ, ਬੁੱਢਾ ਦਲ 96ਵੇਂ ਕਰੋੜੀ ਵਲੋਂ ਭਾਈ ਸੁਖਜੀਤ ਸਿੰਘ ਘਨੱਈਆ, ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ, ਸਾਬਕਾ ਚੇਅਰਮੈਨ ਇੰਦਰਮੋਹਨ ਬਜਾਜ, ਸਾਬਕਾ ਚੇਅਰਮੈਨ ਸੁਖਬੀਰ ਸਿੰਘ ਅਬਲੋਵਾਲ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ, ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ, ਜਗਜੀਤ ਸਿੰਘ ਕੋਹਲੀ ਸਿਆਸੀ ਸਲਾਹਕਾਰ (ਪ੍ਰੋ. ਚੰਦੂਮਾਜਰਾ), ਮਨਪ੍ਰੀਤ ਸਿੰਘ ਮਨੀਭੰਗੂ, ਪਲਵਿੰਦਰ ਸਿੰਘ ਰਿੰਕੂ ਭਾਠ ਬਿਰਾਦਰੀ, ਗੁਰਦੀਪ ਸਿੰਘ ਸ਼ੇਖੂਪੁਰਾ, ਰਵਿੰਦਰਪਾਲ ਸਿੰਘ ਵਿੰਦਾ, ਸਤਵਿੰਦਰ ਸਿੰਘ ਸ਼ੱਕੂ ਗਰੋਵਰ, ਰਵਿੰਦਰਪਾਲ ਸਿੰਘ ਵਿੰਟੀ, ਮਨਪ੍ਰੀਤ ਸਿੰਘ ਚੱਢਾ, ਪ੍ਰਧਾਨ ਇਸਤਰੀ ਅਕਾਲੀ ਦਲ ਸ਼ਹਿਰੀ ਗੁਰਮੀਤ ਕੌਰ ਬਰਾੜ, ਸਾਬਕਾ ਮੈਂਬਰ ਕਮਲੇਸ਼ ਕੌਰ ਆਦਿ ਸਖਸ਼ੀਅਤਾਂ ਵੀ ਹਾਜ਼ਰ ਸਨ।

Leave a Reply

Your email address will not be published. Required fields are marked *