ਅੰਮ੍ਰਿਤਸਰਪੰਜਾਬ

ਚਮਕੌਰ ਸਾਹਿਬ ਵਿਖੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਬੁੱਢਾ ਦਲ ਦੀ ਅਗਵਾਈ ਵਿੱਚ ਨਿਹੰਗ ਸਿੰਘਾਂ ਨੇ ਮਹੱਲਾ ਕੱਢਿਆ

ਚਮਕੌਰ ਸਾਹਿਬ, 22 ਦਸੰਬਰ-ਗੁਰਦੁਆਰਾ ਰਣਜੀਤ ਗੜ੍ਹ, ਪਾ:10 ਵੀਂ ਚਮਕੌਰ ਸਾਹਿਬ ਛਾਉਣੀ ਬੁੱਢਾ ਦਲ ਤੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਅਤੇ ਇਤਿਹਾਸਕ ਨਿਸ਼ਾਨ ਨਿਗਾਰਿਆਂ ਦੀ ਛਤਰ ਛਾਇਆ ਹੇਠ ਮਹੱਲੇ ਦੀ ਆਰੰਭਤਾ ਹੋਈ।ਇਸ ਤੋਂ ਪਹਿਲਾਂ ਗੁਰਦੁਆਰਾ ਗੁਰਦੁਆਰਾ ਰਣਜੀਤ ਗੜ੍ਹ, ਪਾ:10 ਵੀਂ ਚਮਕੌਰ ਸਾਹਿਬ ਛਾਉਣੀ ਬੁੱਢਾ ਦਲ ਵਿਖੇ ਆਖੰਡ ਪਾਠਾਂ ਦੇ ਭੋਗ ਨਿਹੰਗ ਸਿੰਘਾਂ ਦੀ ਚਲੀ ਆਉਦੀ ਮਰਿਯਾਦਾ ਅਨੁਸਾਰ ਪਾਏ ਗਏ।ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਮਨਮੋਹਨ ਸਿੰਘ ਬਾਰਨ ਵਾਲਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ।

    ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਕਿਹਾ ਕਿ ਜਿਹੜੀ ਕੌਮ ਦੀ ਜੁਆਨੀ ਬਹਾਦਰ ਤੇ ਅਣਖੀਲੀ ਹੁੰਦੀ ਹੈ ਉਸ ਕੌਮ ਨੂੰ ਗੁਲਾਮ ਬਨਾਉਣ ਦੀ ਤਾਕਤ ਵੱਡੀ ਤੋਂ ਵੱਡੀ ਤਾਕਤਵਰ ਧਿਰ ਵੀ ਸਮਰੱਥ ਨਹੀਂ ਹੋ ਸਕਦੀ।ਜਿਹੜੀ ਕੌਮ ਦੇ ਲੋਕ ਡਰਪੋਕ ਤੇ ਸੁਆਰਥੀ ਹੋਵਣ ਉਹ ਕੌਮ ਸਿਰ ਸੁਟ ਕੇ ਜਿਊਣ ਵਾਲੇ ਗੁਲਾਮਾਂ ‘ਚ ਸ਼ਾਮਲ ਹੋ ਜਾਂਦੀ ਹੈ।ਉਨ੍ਹਾਂ ਕਿਹਾ ਕਿ ਦਸਮ ਪਿਤਾ ਦੇ ਸਾਹਿਬਜ਼ਾਦਿਆਂ ਨੇ ਕੌਮ ਦੀ ਅਗਵਾਈ ਕਰਦਿਆਂ ਕੌਮ ਨੂੰ ਅਣਖ, ਦਲੇਰ, ਨਿਰਭੈਅ ਹੋ ਕੇ ਜਿਊਣ ਦਾ ਮਾਰਗ ਦਿਤਾ।ਉਸ ਮਾਰਗ ਤੇ ਚੱਲਣ ਲਈ ਅੱਜ ਦੀ ਨੌਜਵਾਨ ਪੀੜੀ ਨੂੰ ਵਿਚਾਰ ਮਈ ਹੋਣਾ ਚਾਹੀਦਾ ਹੈ।ਪੰਧ ਤੋਂ ਉਖੜ ਕੇ ਕੌਮਾਂ ਦੁਸ਼ਵਾਰੀਆਂ ਦੇ ਰਾਹ ਪੈ ਜਾਦੀਆਂ ਹਨ, ਸੱਚੇ ਮਾਰਗ ਚਲਦਿਆਂ ਗੁਰੂ ਆਪ ਅੰਗ ਸੰਗ ਸਹਾਈ ਹੁੰਦਾ ਹੈ।

ਨਰਸਿੰਙਿਆਂ ਬੈਂਡ ਵਾਜਿਆਂ ਦੀ ਸਬਦੀ ਧੁਨਾਂ ਖਾਲਸਾਈ ਜੈਕਾਰਿਆਂ ਦੀ ਗੂੰਝ ਵਿੱਚ ਇਹ ਨਿਹੰਗ ਸਿੰਘਾਂ ਦਾ ਮਹੱਲਾ ਗੁਰਦੁਆਰਾ ਰਣਜੀਤ ਗੜ੍ਹ ਤੋਂ ਅਰੰਭ ਹੋ ਕੇ ਚਮਕੌਰ ਸਾਹਿਬ ਦੇ ਵੱਖ-ਵੱਖ ਬਜ਼ਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਕਤਲਗੜ੍ਹ ਸਾਹਿਬ ਤੋਂ ਖੁਲ੍ਹੀ ਗਰਾਊੰਡ ਵਿੱਚ ਪੁਜਾ ਜਿਥੇ ਨਿਹੰਗ ਸਿੰਘਾਂ ਨੇ ਘੋੜਿਆਂ ਦੀਆਂ ਦੌੜਾਂ ਕਰਾਈਆਂ।ਮਹੱਲੇ ਵਿੱਚ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘਾਂ ਦੀ ਫੌਜ ਨੇ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਸ਼ਮੂਲੀਅਤ ਕੀਤੀ।ਨਿਹੰਗ ਸਿੰਘਾਂ ਨੇ ਸੁੰਦਰ ਦੁਮਾਲਿਆਂ ਤੇ ਚੱਕ੍ਰ, ਖੰਡੇ, ਚੰਦ, ਗੁਰਜ, ਸ਼ਿੰਗਾਰ, ਬਾਗਨਖਾ ਸਜਾਈ, ਛੋਟੀਆਂ ਵੱਡੀਆਂ ਕਿਰਪਾਨਾਂ ਪਹਿਨੀ ਤੇ ਲੱਕ ਪਿਛੇ ਢਾਲਾਂ ਸਜਾਏ, ਹੱਥਾਂ ਵਿੱਚ ਨੇਜੇ, ਖੰਡੇ ਫੜੀ, ਨੀਲਿਆਂ ਕੇਸਰੀ ਬਾਣਿਆਂ ਵਿੱਚ ਜੰਗੀ ਮਾਹੌਲ ਦਾ ਦ੍ਰਿਸ਼ ਪੇਸ਼ ਕਰ ਰਹੇ ਸਨ। ਉਪਰੰਤ ਨਿਹੰਗ ਸਿੰਘਾਂ ਨੇ ਗਤਕਾ, ਘੌੜ ਦੌੜ, ਨੇਜੇ ਨਾਲ ਕਿਲੇ੍ਹ ਪੁੱਟੇ ਅਤੇ ਇੱਕ ਤੋਂ ਦੋ, ਦੋ ਤੋਂ ਚਾਰ ਘੋੜਿਆਂ ਦੀ ਸਵਾਰੀ ਕਰਕੇ ਜੰਗੀ ਕਰਤੱਬ ਦਿਖਾਏ ਅਤੇ ਵੱਧ ਤੋਂ ਵੱਧ ਕਿੱਲੇ੍ਹ ਪੁੱਟਣ ਤੇ ਇਨਾਮ ਪ੍ਰਾਪਤ ਕੀਤੇ।ਗੱਤਕੇ ਦੇ ਖੁਲੇ ਪਰਦਰਸ਼ਨ ਰਾਹੀਂ ਨਿਹੰਗ ਸਿੰਘਾਂ ਗਤਕੇ ਦੇ ਜੋਹਰ ਵਿਖਾਏ।

ਇਸ ਸਮੇਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96ਵੇਂ ਕਰੋੜੀ ਪੰਜਵਾਂ ਤਖ਼ਤ, ਤੋਂ ਇਲਾਵਾ ਬਾਬਾ ਜਥੇਦਾਰ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਹੁਸ਼ਿਆਰਪੁਰ, ਬਾਬਾ ਨਾਗਰ ਸਿੰਘ, ਬਾਬਾ ਨੌਰੰਗ ਸਿੰਘ, ਬਾਬਾ ਨਿਰਵੈਰ ਸਿੰਘ, ਬਾਬਾ ਜਰਨੈਲ ਸਿੰਘ ਬਰੇਟਾ, ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲੇ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਮਹਿਤਾਬ ਸਿੰਘ,ਬਾਬਾ ਲਾਲ ਸਿੰਘ ਰਾਮਪੁਰਾ ਫੂਲ, ਬਾਬਾ ਮਾਨ ਸਿੰਘ ਮੜੀਆਂ ਵਾਲਾ ਬਟਾਲਾ, ਬਾਬਾ ਵੱਸਣ ਸਿੰਘ ਮੜੀਆਂ ਦਲ ਬਟਾਲੇ ਵਾਲੇ, ਬਾਬਾ ਗੁਰਪ੍ਰੀਤ ਸਿੰਘ ਹਰੀਆਂ ਵੇਲਾਂ, ਬਾਬਾ ਹੀਰਾ ਸਿੰਘ ਝੂਲਣੇ ਮਹਿਲ, ਬਾਬਾ ਤਾਰਾ ਸਿੰਘ ਝਾੜ ਸਾਹਿਬ ਮਾਛੀਵਾੜਾ, ਬਾਬਾ ਤਰਲੋਕ ਸਿੰਘ ਖਿਆਲਾ,ਬਾਬਾ ਤਰਸੇਮ ੰਿਸੰਘ ਮਹਿਤਾ ਚੌਂਕ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਢੂੰਡਾ ਸਿੰਘ ਮਿਸ਼ਲ ਭਾਈ ਬਚਿੱਤਰ ਸਿੰਘ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ ਚਮਕੌਰ ਸਾਹਿਬ, ਬਾਬਾ ਛਿੰਦਾ ਸਿੰਘ ਭਿੰਖੀਵਿੰਡ ,ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਪਿਆਰਾ ਸਿੰਘ, ਗੁਰਸ਼ੇਰ ਸਿੰਘ ਮਹਾਕਾਲ,ਬਾਬਾ ਬਾਘੜ ਸਿੰਘ,ਬਾਬਾ ਲੱਖਾ ਸਿੰਘ ਬਠਿੰਡਾ,ਬਾਬਾ ਰਣਯੋਧ ਸਿੰਘ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਦਲਜੀਤ ਸਿੰਘ ਬਠਿੰਡਾ, ਬਾਬਾ ਪ੍ਰਤਾਪ ਸਿੰਘ ਚੂੰਢਾ, ਬਾਬਾ ਜਗਬੀਰ ਸਿੰਘ, ਬਾਬਾ ਗੁਰਮੁਖ ਸਿੰਘ, ਬਾਬਾ ਲਛਮਣ ਸਿੰਘ, ਬਾਬਾ ਸੁਖਦੇਵ ਸਿੰਘ ਸੁੱਖਾ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *