ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸਮੂਹ ਸ਼ਹੀਦਾਂ ਦੀ ਸ਼ਹਾਦਤ ਨੂੰ ਅਕੀਦਤ ਭੇਂਟ
ਸਾਹਿਬਜ਼ਾਦਿਆਂ ਅਤੇ ਸ਼ਹੀਦਾਂ ਨੂੰ ਸਮਰਪਿਤ ਸੰਗਤੀ ਰੂਪ ’ਚ ਕੀਤੇ ਜਪੁਜੀ ਸਾਹਿਬ ਦੇ ਪਾਠ
ਪਟਿਆਲਾ 22 ਦਸੰਬਰ : ਨੌਵੇਂ ਪਾਤਸ਼ਾਹ ਦੇ ਚਰਨ ਛੋਹ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਅੱਜ ਦਸਮੇਸ਼ ਪਿਤਾ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਸ਼ਹਾਦਤ ਨੰੂ ਸ਼ਰਧਾ ਸਤਿਕਾਰ ਨਾਲ ਅਕੀਦਤ ਭੇਂਟ ਕੀਤਾ ਗਿਆ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸ਼ੋ੍ਰਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ, ਸਿੱਖ ਸਭਾਵਾਂ, ਸੁਸਾਇਟੀਆਂ ਅਤੇ ਜਥੇਬੰਦੀਆਂ ਵੱਲੋਂ ਸੰਗਤੀ ਰੂਪ ’ਚ ਜਪੁਜੀ ਸਾਹਿਬ ਦੇ ਪਾਠ ਸੰਗਤੀ ਰੂਪ ਵਿਚ ਕੀਤੇ ਗਏ। ਸਮਾਗਮ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਸਮੂਹ ਸ਼ਹੀਦਾਂ ਨੂੰ ਸ਼ਰਧਾ ਸਤਿਕਾਰ ਭੇਂਟ ਕਰਦਿਆਂ ਅਰਦਾਸ ਕੀਤੀ ਗਈ। ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਸਾਹਿਬਜ਼ਾਦਿਆਂ ਨੂੰ ਅਕੀਦਤ ਭੇਂਟ ਕਰਦਿਆਂ ਕਿਹਾ ਕਿ ਸਾਹਿਬਜ਼ਾਦਿਆਂ ਵੱਲੋਂ ਧਰਮ ’ਚ ਅਡੋਲ ਰਹਿਣ ਅਤੇ ਸਿੱਖੀ ਸਰੂਪ ਧਾਰਨ ਕਰਨ ਲਈ ਵਿਖਾਇਆ ਮਾਰਗ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਅਜੌਕੀ ਪੀੜ੍ਹੀ ਨੂੰ ਅੱਜ ਬਾਣੀ ਅਤੇ ਬਾਣੇ ਨਾਲ ਜੁੜ ਕੇ ਗੁਰੂ ਸਾਹਿਬਾਨ ਅਤੇ ਸਾਹਿਬਜ਼ਾਦਿਆਂ ਵੱਲੋਂ ਦਿੱਤੇ ਗੁਰਮਤਿ ਸਿਧਾਂਤ ਨੂੰ ਅਪਣਾਕੇ ਸਿੱਖੀ ਦੀ ਨਿਆਰੇਪਣ ਅਤੇ ਖਾਲਸਾ ਪੰਥ ਦੀ ਚੜ੍ਹਦੀਕਲਾ ਲਈ ਯਤਨਸ਼ੀਲ ਹੋਣਾ ਚਾਹੀਦਾ। ਜਥੇਦਾਰ ਟੌਹੜਾ ਨੇ ਕਿਹਾ ਕਿ ਸਾਹਿਬਜਾਦਿਆਂ ਦੀ ਸ਼ਹਾਦਤ ਲਾਸਾਨੀ ਹੈ, ਜਿਨਾਂ ਨੇ ਧਰਮ ਲਈ ਆਪਣਾ ਨਿਛਾਵਰ ਕਰਦਿਆਂ ਧਰਮ ’ਚ ਪ੍ਰਪੱਕਤਾ ਅਤੇ ਜ਼ਬਰ ਜ਼ੁਲਮ ਦੇ ਖਿਲਾਫ਼ ਲੜਨ ਦੀ ਜੀਵਨ ਜਾਂਚ ਦਿੱਤੀ ਹੈ। ਇਸ ਮੌਕੇ ਬਾਬਾ ਮਨਮੋਹਨ ਸਿੰਘ ਜੀ ਬਾਰਨ ਵਾਲੇ, ਸੰਤ ਬਾਬਾ ਹਰਚਰਨ ਸਿੰਘ ਜੀ ਨਾਨਕਸਰ ਕੁਟੀਆ ਵਾਲੇ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਸਾਬਕਾ ਮੈਂਬਰ ਬੀਬੀ ਕਮਲੇਸ਼ ਕੌਰ, ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਭਾਈ ਅਜਮੇਰ ਸਿੰਘ, ਭਾਈ ਗੁਲਵਿੰਦਰ ਸਿੰਘ, ਮਨਪ੍ਰੀਤ ਸਿੰਘ ਮਨੀ ਭੰਗੂ, ਹਰਮਿੰਦਰਪਾਲ ਸਿੰਘ ਵਿੰਟੀ ਆਦਿ ਵੀ ਸ਼ਾਮਲ ਹੋਏ।

