ਮਾਤਾ ਗੁਜਰ ਕੌਰ ਅਤੇ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਚੇਤਨਾ ਮਾਰਚ ਸਜਾਇਆ
ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ’ਤੇ ਸ਼ਹਿਰ ਦੀਆਂ ਸਿੱਖ ਸਭਾਵਾਂ, ਸੁਸਾਇਟੀਆਂ ਵੱਲੋਂ ਨਿੱਘਾ ਸਵਾਗਤ
ਗੱਤਕਾ ਪਾਰਟੀਆਂ ਅਤੇ ਝਾੜੂ ਬਰਦਾਰ ਸੰਗਤਾਂ ਰਹੀਆਂ ਖਿੱਚ ਦਾ ਕੇਂਦਰ
ਸੰਤ ਬਾਬਾ ਗੁਰਬਚਨ ਸਿੰਘ ਜੀ ਕੰਬਲੀ ਵਾਲਿਆਂ ਦੀ 20ਵੀਂ ਬਰਸੀ ਮੌਕੇ ਸੰਗਤਾਂ ਕਰਨ ਸ਼ਮੂਲੀਅਤ : ਸੰਤ ਬਾਬਾ ਨਛੱਤਰ ਸਿੰਘ ਜੀ ਕੰਬਲੀ ਵਾਲੇ
ਪਟਿਆਲਾ 22 ਦਸੰਬਰ : ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਤੋਂ ਗੁਰਦੁਆਰਾ ਸਾਹਿਬ ਦੇ ਗੱਦੀ ਨਸ਼ੀਨ ਸੰਤ ਬਾਬਾ ਨਛੱਤਰ ਸਿੰਘ ਕੰਬਲੀ ਵਾਲਿਆਂ ਦੀ ਯੋਗ ਅਗਵਾਈ ’ਚ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਚੇਤਨਾ ਮਾਰਚ ਮੌਕੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ’ਚ ਪੰਜ ਪਿਆਰਿਆਂ ਵੱਲੋਂ ਕੀਤੀ। ਆਰੰਭਤਾ ਦੌਰਾਨ ਹੈਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਵੱਲੋਂ ਖਾਲਸਾ ਪੰਥ ਦੀ ਚੜ੍ਹਦੀਕਲਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਤੋਂ ਬਾਦ ਨਗਰ ਕੀਰਤਨ ਰਵਾਨਾ ਹੋਇਆ। ਬਾਬਾ ਗੁਰਦੀਪ ਸਿੰਘ ਵੱਲੋਂ ਗੁਰੂ ਮਹਾਰਾਜ ਦੇ ਸਰੂਪ ਸ਼ਰਧਾ ਤੇ ਸਤਿਕਾਰ ਨਾਲ ਪਾਲਕੀ ਸਾਹਿਬ ’ਚ ਸਸ਼ੋਭਿਤ ਕੀਤੇ ਗਏ। ਨਗਰ ਕੀਰਤਨ ਦੌਰਾਨ ਗੱਤਕਾ ਪਾਰਟੀਆਂ ਅਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਖਾਲਸਾਨੀ ਪਹਿਰਵਿਆਂ ’ਚ ਸਾਰਿਆਂ ਦਾ ਧਿਆਨ ਖਿੱਚਿਆ। ਇਸ ਮੌਕੇ ਗੱਤਕਾ ਪਾਰਟੀਆਂ ਨੇ ਜੌਹਰ ਵਿਖਾਏ ਅਤੇ ਸਾਰਿਆਂ ਨੂੰ ਬਾਣੀ ਅਤੇ ਬਾਣੀ ਦਾ ਧਾਰਨੀ ਬਣਨ ਦੀ ਪ੍ਰੇਰਨਾ ਦਿੱਤੀ।
ਨਗਰ ਕੀਰਤਨ ਨੂੰ ਰਵਾਨਾ ਕਰਨ ਮੌਕੇ ਸੰਤ ਬਾਬਾ ਨਛੱਤਰ ਸਿੰਘ ਜੀ ਕੰਬਲੀ ਵਾਲੇ, ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸੰਤ ਅਮਰਜੀਤ ਸਿੰਘ ਸਲਾਹਪੁਰ, ਸੰਤ ਹਰਚਰਨ ਸਿੰਘ ਨਾਨਕਸਰ ਕੁਟੀਆ ਤਿ੍ਰਪੜੀ, ਮੁੱਖ ਪ੍ਰਬੰਧਕ ਭਾਈ ਗੁਰਦੀਪ ਸਿੰਘ, ਅਮਰਜੀਤ ਸਿੰਘ ਸੰਧੂ ਯੂ.ਕੇ., ਤਨਵੀਰ ਕੌਰ ਯੂ.ਕੇ., ਮਲਕੀਤ ਸਿੰਘ ਖੰਨਾ, ਗੁਰਮੀਤ ਸਿੰਘ ਬਿੱਟੂ ਸਲੇਮਪੁਰ ਸਾਬਕਾ ਸਰਪੰਚ, ਗੁਰਮੁੱਖ ਸਿੰਘ ਸਲਾਹਪੁਰੀ, ਪਰਮਜੀਤ ਸਿੰਘ ਇੰਸਪੈਕਟਰ, ਸੁਰਜੀਤ ਸਿੰਘ ਗੋਰੀਆ, ਮਾਲਵਾ ਜ਼ੋਨ ਦੇ ਇੰਚਾਰਜ ਸਤਵੀਰ ਸਿੰਘ ਖੱਟੜਾ, ਸਾਬਕਾ ਚੇਅਰਮੈਨ ਇੰਦਰ ਮੋਹਨ ਸਿੰਘ ਬਜਾਜ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਨਰਿੰਦਰ ਸਿੰਘ ਚੰਢੌਕ, ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਸਿੰਘ, ਪ੍ਰਧਾਨ ਬਲਵਿੰਦਰ ਸਿੰਘ ਕੰਗ, ਮਨਪ੍ਰੀਤ ਸਿੰਘ ਮਨੀ ਭੰਗੂ, ਜਸਪ੍ਰੀਤ ਸਿੰਘ ਭਾਟੀਆ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ, ਗੁਰਤੇਜ ਸਿੰਘ ਆਦਿ ਪ੍ਰਮੁੱਖ ਸਖਸ਼ੀਅਤਾਂ ਆਦਿ ਹਾਜ਼ਰ ਸਨ।
ਇਸ ਮੌਕੇ ਸੰਗਤਾਂ ਨੂੰ ਪ੍ਰੇਰਨਾ ਦਿੰਦਿਆਂ ਇਸ ਮੌਕੇ ਸੰਤ ਬਾਬਾ ਨਛੱਤਰ ਸਿੰਘ ਜੀ ਕੰਬਲੀ ਵਾਲਿਆਂ ਨੇ ਕਿਹਾ ਕਿ ਮਾਤਾ ਗੁਜਰ ਕੌਰ ਅਤੇ ਚਾਰ ਸਾਹਿਬਜਦਿਆਂ ਦੀ ਸ਼ਹੀਦੀ ਪੁਰਬ ਨੁੰ ਸਮਰਪਿਤ ਕੱਢਿਆ ਜਾ ਰਿਹਾ ਚੇਤਨਾ ਮਾਰਚ ਸਾਰਿਆਂ ਨੂੰ ਧਰਮ ਦੇ ਵਿਕਾਸ ਲਈ ਯੋਗਦਾਨ ਪਾਉਣ ਅਤੇ ਗੁਰੂ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਮਨੁੱਖ ਆਪਣੇ ਜੀਵਨ ਨੁੰ ਸਫਲ ਬਣਾਉਣ ਲਈ ਪਰਉਪਕਾਰੀ ਗੁਰੂ ਨਾਲ ਸਾਂਝ ਪਾਵੇ। ਇਸ ਦੌਰਾਨ ਸੰਤ ਬਾਬਾ ਨਛੱਤਰ ਸਿੰਘ ਜੀ ਕੰਬਲੀ ਵਾਲਿਆਂ ਨੇ ਕਿਹਾ ਕਿ ਸ਼ਹੀਦੀ ਚੇਤਨਾ ਮਾਰਚ ਮੌਕੇ ਸੱਚਖੰਡ ਵਾਸੀ ਸੰਤ ਬਾਬਾ ਗੁਰਬਚਨ ਸਿੰਘ ਜੀ ਵਾਲਿਆਂ ਦੀ 20ਵੀਂ ਬਰਸੀ ਮੌਕੇ ਗੁਰਦੁਆਰਾ ਸਾਹਿਬ ਕੰਬਲੀ ਵਾਲਾ ਵਿਖੇ ਮਹਾਨ ਸੰਤ ਸਮਾਗਮ ਅੱਜ 23 ਦਸੰਬਰ ਨੂੰ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਸਮੁੱਚੀਆਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਮਹਾਨ ਸੰਤ ਸਮਾਗਮ ’ਚ ਵੱਡੀ ਗਿਣਤੀ ’ਚ ਸ਼ਿਰਕਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।

