ਕੈਪਟਨ ਸਰਕਾਰ ਕਿਸਾਨ ਹਿੱਤਾਂ ਲਈ ਨਗਰ ਕੌਂਸਲਾਂ ਚੋਣਾਂ ਨੂੰ ਅੱਗੇ ਪਾਵੇ : ਪ੍ਰੋ. ਚੰਦੂਮਾਜਰਾ
ਸ਼ੋ੍ਰਮਣੀ ਅਕਾਲੀ ਦਲ ਨੇ ਕਿਸਾਨ ਭਰਾਵਾਂ ਨੂੰ ਸ਼ਰਧਾਂਜਲੀ ਦੇਣ ਲਈ ਸ੍ਰੀ ਆਖੰਡ ਪਾਠ ਸਾਹਿਬ ਕਰਵਾਏ ਆਰੰਭ
ਕੇਂਦਰ ਸਰਕਾਰ ਕਿਸਾਨਾਂ ਦਾ ਦਰਦ ਸਮਝਕੇ ਖੇਤੀ ਕਾਨੂੰਨਾਂ ਨੂੰ ਕਰੇ ਰੱਦ
ਪਟਿਆਲਾ 2 ਜਨਵਰੀ (ਮਧੂਸਾਰ ਬਿਊਰੋ)
ਸ਼ੋ੍ਰਮਣੀ ਅਕਾਲੀ ਦਲ ਵੱਲੋਂ ਕਿਸਾਨ ਸੰਘਰਸ਼ ’ਚ ਸ਼ਹੀਦ ਹੋਏ ਬਾਬਾ ਰਾਮ ਸਿੰਘ ਸੀਂਗੜਾ ਅਤੇ ਕਿਸਾਨ ਭਰਾਵਾਂ ਨੂੰ ਸ਼ਰਧਾ ਸਤਿਕਾਰ ਭੇਂਟ ਕਰਨ ਲਈ ਪਾਤਸ਼ਾਹੀ ਨੌਵੀਂ ਗੁਰਦੁਆਰਾ ਸ੍ਰੀ ਬਹਾਦਰਗੜ੍ਹ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੀ ਆਰੰਭ ਕਰਵਾਈ ਗਏ। ਸ੍ਰੀ ਆਖੰਡ ਪਾਠ ਸਾਹਿਬ ਦੀ ਆਰੰਭਤਾ ਕਰਨ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀ. ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਸਮੇਤ ਸਮੁੱਚੀ ਲੀਡਰਸ਼ਿਪ ਨੇ ਸ਼ਿਰਕਤ ਕੀਤੀ।
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਲਈ ਦਿੱਲੀ ਧਰਨੇ ’ਤੇ ਬੈਠੀਆਂ ਕਿਸਾਨ ਜਥੇਬੰਦੀਆਂ ਦਾ ਸੰਘਰਸ਼ ਲਾਮਿਸਾਲ ਹੋ ਨਿਬੜਿਆ ਹੈ, ਉਥੇ ਹੀ ਕਿਸਾਨ ਸੰਘਰਸ਼ ਦੌਰਾਨ ਬਾਬਾ ਰਾਮ ਸਿੰਘ ਸੀਂਗੜਾ ਵਾਲਿਆਂ ਸਮੇਤ ਆਪਣੀਆਂ ਜਾਨਾਂ ਗਵਾਉਣ ਵਾਲੇ ਸ਼ਹੀਦ ਕਿਸਾਨ ਭਰਾਵਾਂ ਨੂੰ ਸ਼ਰਧਾਂਜਲੀ ਅਰਪਿਤ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ ਨੇ ਕਿਸਾਨ ਹਿਤੈਸ਼ੀ ਫਰਜ਼ ਪਹਿਚਾਣਦਿਆਂ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਹਨ, ਜਿਨਾਂ ਦਾ ਭੋਗ 4 ਦਸੰਬਰ ਨੂੰ ਪਾਏ ਜਾਣਗੇ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕਿਸਾਨਾਂ ਦੀ ਚੜ੍ਹਦੀਕਲਾ ਤੇ ਕਿਸਾਨ ਸੰਘਰਸ਼ ਦੀ ਸਫਲਤਾ ਲਈ ਚਾਰ ਦਸੰਬਰ ਨੂੰ ਸ਼ੋ੍ਰਮਣੀ ਅਕਾਲੀ ਦਲ ਅਰਦਾਸ ਕਰੇਗਾ, ਉਥੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਅਪੀਲ ਹੈ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਭਾਵਨਾਵਾਂ ਅਤੇ ਦਰਦ ਨੂੰ ਸਮਝਦੇ ਹੋਏ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਚਾਰ ਦਸੰਬਰ ਦੀ ਮੀਟਿੰਗ ’ਚ ਲੈ ਲੈਣਾ ਚਾਹੀਦਾ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਸੰਘਰਸ਼ ਦੀ ਅਹਿਮੀਅਤ ਨੂੰ ਸਮਝਦੇ ਹੋਏ ਨਗਰ ਕੌਂਸਲਾਂ ਦੀਆਂ ਚੋਣਾਂ ਨੂੰ ਮੁਲਤਵੀ ਕਰਦੇ ਹੋਏ ਅੱਗੇ ਪਾ ਦੇਣੀਆਂ ਚਾਹੀਦੀਆਂ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਅੱਜ ਇਤਿਹਾਸਕ ਮੋੜ ’ਤੇ ਹੈ ਅਤੇ ਕੌਂਸਲ ਚੋਣਾਂ ਦੌਰਾਨ ਸਿਆਸੀ ਪਾਰਟੀਆਂ ਵੱਲੋਂ ਇਕ ਦੂਜੇ ਖਿਲਾਫ਼ ਕੀਤੀ ਜਾਂਦੀ ਦੂਸ਼ਣਬਾਜ਼ੀ ਨਾਲ ਕਿਸਾਨਾਂ ਅਤੇ ਲੋਕਾਂ ਦਾ ਧਿਆਨ ਭਟਕਾਉਣਾ ਕਿਸੇ ਵੀ ਤਰ੍ਹਾਂ ਉਚਿਤ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਜ ਕਿਸਾਨ ਅੰਦੋਲਨ ਵਿਚੋਂ ਵਿਖਾਈ ਦੇ ਰਹੀ ਇਕਜੁੱਟਤਾ ਅਤੇ ਇਕਸੁਰਤਾ ਦੇ ਮੱਦੇਨਜ਼ਰ ਚੋਣਾਂ ਅੱਗੇ ਪਾ ਦਿੱਤੀਆਂ ਜਾਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਜਸਮੇਰ ਸਿੰਘ ਲਾਛਡੂ, ਸਾਬਕਾ ਮੇਅਰ ਜਸਪਾਲ ਸਿੰਘ ਪ੍ਰਧਾਨ, ਸਾਬਕਾ ਚੇਅਰਮੈਨ ਇੰਦਰ ਮੋਹਨ ਸਿੰਘ ਬਜਾਜ, ਚਰਨਜੀਤ ਸਿੰਘ ਗਰੋਵਰ, ਜਗਜੀਤ ਸਿੰਘ ਕੋਹਲੀ ਸਿਆਸੀ ਸਲਾਹਕਾਰ, ਮਸਤਾਨ ਸਿੰਘ ਪ੍ਰਧਾਨ, ਕੁਦਲਪੀ ਸਿੰਘ ਹਰਪਾਲਪੁਰ, ਗੁਰਜੰਟ ਸਿੰਘ ਨੂਰਖੇੜੀਆ, ਜਸਪ੍ਰੀਤ ਸਿੰਘ ਬੰਤਾ, ਮਨਜੀਤ ਸਿੰਘ ਭੁੱਨਰਹੇੜੀ, ਚਮਕੌਰ ਸਿੰਘ, ਮਨਮੋਹਨ ਸਿੰਘ ਮਹਿਮਦਪੁਰ, ਬਿੰਦਰ ਸਿੰਘ, ਅਮਰਜੀਤ ਸਿੰਘ ਹਸਨਪੁਰ, ਹਰਵਿੰਦਰ ਸਿੰਘ, ਜਸਪਾਲ ਸਿੰਘ ਗੰਗਰੋਲੀ, ਜਸਪਾਲ ਸਿੰਘ ਹੀਰਾ ਕਾਲੋਨੀ, ਬਲਕਾਰ ਸਿੰਘ, ਸਰਦੂਲ ਸਿੰਘ, ਮਨਜੀਤ ਸਿੰਘ ਖਾਲਸਾ, ਗੁਰਨਾਮ ਸਿੰਘ, ਗੁਰਦੀਪ ਸਿੰਘ ਸੇਖੂਪੁਰ, ਸੰਦੀਪ ਸਿੰਘ ਰਾਜਾ ਤੂੜ ਆਦਿ ਸਖਸ਼ੀਅਤਾਂ ਵੀ ਹਾਜ਼ਰ ਸਨ।

